22.1 C
Delhi
Friday, March 29, 2024
spot_img
spot_img

ਖ਼ਾਕੀ ਨੂੰ ਸ਼ਰਮਸਾਰ ਕਰਨ ਵਾਲੇ ਖੰਨਾ ਪੁਲਿਸ ਦੇ ਅਧਿਕਾਰੀ ਤੇ ਮੁਲਾਜ਼ਮ ਬਰਖ਼ਾਸਤ ਕੀਤੇ ਜਾਣ: ਹਰਪਾਲ ਚੀਮਾ ਦੀ ਕੈਪਟਨ ਤੋਂ ਮੰਗ

ਚੰਡੀਗੜ੍ਹ, 17 ਅਪ੍ਰੈਲ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖੰਨਾ ਪੁਲਿਸ ਵੱਲੋਂ ਇੱਕ ਪਿਤਾ ਅਤੇ ਉਸ ਦੇ ਨੌਜਵਾਨ ਪੁੱਤਰ ਨੂੰ ਨਿਰਵਸਤਰ ਕਰਕੇ ਜ਼ਲੀਲ ਕਰਨਾ ਅਤੇ ਤਸੀਹੇ ਦੇਣ ਨੂੰ ਪੂਰੀ ਤਰਾਂ ਅਣਮਨੁੱਖੀ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਾਲੀ ਕਰਤੂਤ ਕਿਹਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੰਨਾ ਪੁਲਿਸ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਇੱਕ ਪਿਤਾ ਅਤੇ ਪੁੱਤਰ ਨਾਲ ਕੀਤੇ ਅਣਮਨੁੱਖੀ ਤਸ਼ੱਦਦ ਦੀਆਂ ਵਾਇਰਲ ਹੋਈਆਂ ਵੀਡੀਉਜ਼ ਨਾ ਕੇਵਲ ਦਿਲ ਦਹਿਲਾਉਂਦੀਆਂ ਹਨ ਸਗੋਂ ਪੁਲਿਸ ਦੀ ਖ਼ਾਕੀ ਵਰਦੀ ਨੂੰ ਸ਼ਰਮਸਾਰ ਕਰਦੀਆਂ ਹਨ।

ਹਰਪਾਲ ਸਿੰਘ ਚੀਮਾ ਨੇ ਇਸ ਮਾਮਲੇ ਦੀ ਉੱਚ-ਪੱਧਰੀ ਅਤੇ ਸਮਾਂਬੱਧ ਨਿਆਇਕ ਜਾਂਚ ਦੀ ਮੰਗ ਕਰਦੇ ਹੋਏ ਦੋਸ਼ੀ ਪੁਲਸ ਅਫ਼ਸਰਾਂ ਅਤੇ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਸ ਮੁਲਾਜ਼ਮਾਂ ‘ਤੇ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਮਿਸਾਲੀਆ ਸਜਾ ਜ਼ਰੂਰੀ ਹੈ ਤਾਂ ਕਿ ਕਾਨੂੰਨ ਦੇ ਰਖਵਾਲੇ ਖ਼ਾਕੀ ਵਰਦੀ ਦੀ ਆੜ ਥੱਲੇ ਭਵਿੱਖ ‘ਚ ਅਜਿਹੀ ਕਰਤੂਤ ਕਰਨ ਦੀ ਹਿੰਮਤ ਨਾ ਜੁਟਾ ਸਕਣ।

ਚੀਮਾ ਨੇ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਪਹਿਲੀ ਕਤਾਰ ‘ਚ ਖੜ ਕੇ ਲੜਾਈ ਲੜ ਰਹੇ ਪੁਲਸ ਪ੍ਰਸ਼ਾਸਨ ਲਈ ਆਮ ਲੋਕਾਂ ਦੀਆਂ ਨਜ਼ਰਾਂ ‘ਚ ਵਧੇ ਮਾਣ ਸਨਮਾਨ ਨੂੰ ਖੰਨਾ ਦੀ ਇਸ ਘਟਨਾ ਨੇ ਗਹਿਰੀ ਸੱਟ ਮਾਰੀ ਹੈ। ਇਸ ਲਈ ਦੋਸ਼ੀ ਪੁਲਸ ਮੁਲਾਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜਾ ਲਈ ਉਹ ਨਾ ਕੇਵਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਰਹੇ ਹਨ, ਸਗੋਂ ਉਨ੍ਹਾਂ ਪਾਰਟੀ ਵੱਲੋਂ ‘ਆਪ’ ਦੇ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੂੰਗੋ ਦੀ ਡਿਊਟੀ ਲਗਾਈ ਹੈ ਕਿ ਉਹ ਪੀੜਤ ਪਰਿਵਾਰ ਨਾਲ ਤੁਰੰਤ ਸੰਪਰਕ ਕਰਕੇ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਪੇਸ਼ਕਸ਼ ਕਰਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION