23.1 C
Delhi
Friday, May 3, 2024
spot_img
spot_img

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਅੰਮ੍ਰਿਤਸਰ ਦੀ ਕਨਵੋਕੇਸ਼ਨ ਦੌਰਾਨ ਮਜੀਠੀਆ ਵੱਲੋਂ 550 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

ਯੈੱਸ ਪੰਜਾਬ
ਅੰਮ੍ਰਿਤਸਰ, 18 ਦਸੰਬਰ, 2022:
ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਅੱਜ 15ਵੀਂ ਕਨਵੋਕੇਸ਼ਨ ਦੌਰਾਨ ਕਰੀਬ 550 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਜ਼ੋਰ ਦਿੰਦਿਆਂ ਕਿਹਾ ਕਿ ‘ਅਧਿਆਪਕ ਸਿਰਫ ਕਿੱਤਾ ਨਹੀਂ, ਸਗੋਂ ਇਕ ਜ਼ਜਬਾ ਹੈ। ਉਨ੍ਹਾਂ ਕਿਹਾ ਕਿ ਅਧਿਆਪਨ ਇਕ ਪ੍ਰਕਿਰਿਆ ਹੈ, ਵਾਕਿਆ ਨਹੀਂ।

ਇਸ ਤੋਂ ਪਹਿਲਾਂ ਸ: ਮਜੀਠੀਆ, ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਮੀਤ ਪ੍ਰਧਾਨ ਸ: ਸਵਿੰਦਰ ਸਿੰਘ ਕੱਥੂਨੰਗਲ ਅਤੇ ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਢਿੱਲੋਂ ਨੇ ਸ਼ਮ੍ਹਾ ਰੌਸ਼ਨ ਕਰ ਕੇ ਡਿਗਰੀ ਵੰਡ ਸਮਾਗਮ ਦਾ ਅਗਾਜ਼ ਕੀਤਾ।

ਸ: ਮਜੀਠੀਆ ਨੇ ਡਿਗਰੀ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੰਗੀ ਗੁਣਵੱਤਾ ਵਾਲੇ ਅਧਿਆਪਕ ਜਲਦ ਨਹੀਂ ਉਤਪਨ ਹੁੰਦੇ, ਸਗੋਂ ਉਹ ਇਕ ਲੰਬੀ ਪ੍ਰੀਕ੍ਰਿਆ ਦੌਰਾਨ ਨਵੀਨਤਮ ਤਕਨਾਲੋਜੀ, ਰਸਮੀ ਸਿੱਖਿਆ ਦੀਆਂ ਨਵੀਨਤਮ ਤਕਨੀਕਾਂ, 21ਵੀਂ ਸਦੀ ਦੇ ਹੁਨਰਾਂ ਨੂੰ ਅਪਨਾ ਕੇ ਪੜ੍ਹਾਉਣ ਦੇ ਜਨੂੰਨ ਸਦਕਾ ਤਿਆਰ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ’ਚ ਤੇਜ਼ੀ ਨਾਲ ਸਮਾਜਿਕ-ਰਾਜਨੀਤਿਕ ਅਤੇ ਆਰਥਿਕ ਤਬਦੀਲੀਆਂ ਕਾਰਨ ਵੱਧ ਰਹੀਆਂ ਮੰਗਾਂ ਦੇ ਮੱਦੇਨਜ਼ਰ ਇਕ ਅਧਿਆਪਕ ਨੂੰ ਵਿਸ਼ਵ ਭਰ ’ਚ ਹੋ ਰਹੇ ਸੂਚਨਾ ਅਤੇ ਸੰਚਾਰ ਤਕਨਾਲੋਜੀ ’ਚ ਨਿਰੰਤਰ ਤਰੱਕੀ ਦੇ ਨਾਲ ਲਗਾਤਾਰ ਤਾਲਮੇਲ ਰੱਖਣ ਦੀ ਜ਼ਰੂਰਤ ਹੈ।

ਉਨ੍ਹਾਂ ਡਿਗਰੀਆਂ ਨਾਲ ਸਨਮਾਨਿਤ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਵਾਲੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਲੋੜ ਹੈ ਤਾਂ ਜੋ ਸਾਡੇ ਨੌਜਵਾਨ ਵਿਦੇਸ਼ ਦੌੜਣ ਦੀ ਬਜਾਏ ਸਾਡੇ ਆਪਣੇ ਸਮਾਜ ਦੀ ਸੇਵਾ ਕਰਨ।

ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ: ਛੀਨਾ ਨੇ ਵੀ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਲੋੜਾਂ ਅਤੇ ਮੰਗਾਂ ਪ੍ਰਤੀ ਸੰਵਦੇਨਸ਼ੀਲ ਹੋ ਕੇ ਟੀਚਾ-ਮੁਖੀ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਸਮਾਜਿਕ ਪਰਿਵਰਤਨ ’ਚ ਅਧਿਆਪਕ ਦਾ ਅਹਿਮ ਰੋਲ ਹੈ ਅਤੇ ਅਧਿਆਪਕ ਸੁਚੱਜੇ ਸਮਾਜ ਦਾ ਸਿਰਜਨਹਾਰ ਹੈ।

ਇਸ ਮੌਕੇ ਸ: ਮਜੀਠੀਆ, ਸ: ਛੀਨਾ ਨੇ ਪ੍ਰਿੰ: ਡਾ. ਢਿੱਲੋਂ ਨਾਲ ਮਿਲ ਕੇ ਕਾਲਜ ਅਧਿਆਪਕਾਂ ਡਾ: ਸੁਰਿੰਦਰ ਕੌਰ, ਡਾ. ਪਰਵਿੰਦਰਜੀਤ ਕੌਰ, ਡਾ. ਸਤਨਾਮ ਕੌਰ ਨੂੰ ਸਰਵੋਤਮ ਅਧਿਆਪਕ ਅਤੇ ਡਾ. ਮਨਦੀਪ ਕੌਰ ਨੂੰ ਸਰਵੋਤਮ ਖੋਜਕਰਤਾ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਟਾਪਰ ਅਤੇ ਮੈਰਿਟ ਹੋਲਡਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਤੋਂ ਪਹਿਲਾਂ ਪ੍ਰਿੰ: ਡਾ. ਢਿੱਲੋਂ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਸਮੇਤ ਵੱਖ-ਵੱਖ ਖੇਤਰਾਂ ’ਚ ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ, ਸ: ਰਾਜਬੀਰ ਸਿੰਘ, ਸ: ਪਰਮਜੀਤ ਸਿੰਘ ਬੱਲ, ਸ: ਸੰਤੋਖ ਸਿੰਘ ਸੇਠੀ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਫਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਅਤੇ ਹੋਰ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION