34.1 C
Delhi
Saturday, May 25, 2024
spot_img
spot_img
spot_img

ਖ਼ਾਲਸਾ ਕਾਲਜ ਵਿਖੇ ‘ਗੁਰਮਤਿ ਸਟੱਡੀ ਸੈਂਟਰ’ ਦਾ ਉਦਘਾਟਨ

ਯੈੱਸ ਪੰਜਾਬ
ਅੰਮ੍ਰਿਤਸਰ, 14 ਅਪ੍ਰੈਲ, 2022:
ਸਿੱਖ ਕੌਮ ਦੀਆਂ ਧਾਰਮਿਕ ਗਤੀਵਿਧੀਆਂ ਅਤੇ ਰਵਾਇਤ ਬਾਰੇ ਜਾਗਰੂਕ ਕਰਨ ਲਈ ਰਵਾਇਤੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਵਿੱਦਿਆ ਅਤੇ ਹੋਰਨਾਂ ਭਾਸ਼ਾਵਾਂ ਦਾ ਗਿਆਨਾ ਹੋਣਾ ਹਰੇਕ ਇਨਸਾਨ ਲਈ ਲਾਜ਼ਮੀ ਹੈ, ਜਿਸ ਨਾਲ ਅਸੀ ਵਿਦੇਸ਼ਾਂ ਜਾਂ ਹੋਰਨਾਂ ਸੂਬਿਆਂ ਨਾਲ ਗੱਲਬਾਤ ਕਰਨ ’ਚ ਨਿਪੁੰਨ ਹੋ ਸਕਾਂਗੇ ਅਤੇ ਆਪਣੀ ਵਿਰਾਸਤ ਅਤੇ ਸੱਭਿਅਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾ ਸਕਾਂਗੇ।

ਇਹ ਵਿਚਾਰ ਅੱਜ ਇੱਥੇ ਖ਼ਾਲਸਾ ਕਾਲਜ ਸਾਜਨਾ ਦਿਵਸ ਅਤੇ ਵਿਸਾਖੀ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਉਪਰੰਤ ਵਿਦਿਆਰਥੀਆਂ ਨੂੰ ਧਾਰਮਿਕ ਵਿੱਦਿਆ ਨਾਲ ਜੋੜਣ ਦੇ ਮਕਸਦ ਤਹਿਤ ਨਵੇਂ ਉਸਾਰੇ ਗਏ ‘ਗੁਰਮਤਿ ਸਟੱਡੀ ਸੈਂਟਰ’ ਦਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਵੱਲੋਂ ਉਦਘਾਟਨ ਕਰਨ ਮੌਕੇ ਸਾਂਝੇ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਫ਼ਾਇਨਾਂਸ ਸਕੱਤਰ ਸ: ਗੁਨਬੀਰ ਸਿੰਘ, ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਤੋਂ ਇਲਾਵਾ ਹੋਰ ਸਖ਼ਸ਼ੀਅਤਾਂ ਮੌਜ਼ੂਦ ਸਨ।

ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸ਼ਿਵਪ੍ਰੀਤ ਸਿੰਘ ਅਮਰੀਕਾ ਵਾਲੇ, ਬਾਬਾ ਦਰਸ਼ਨ ਸਿੰਘ ਗੁੰਮਟਾਲੇ ਵਾਲੇ ਵੱਲੋਂ ਕੀਰਤਨ ਦੁਆਰਾ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਵਿਚਾਰ ਹਾਜ਼ਰ ਸੰਗਤ ਨਾਲ ਸਾਂਝੇ ਕੀਤੇ ਅਤੇ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸ: ਮਜੀਠੀਆ ਦੁਆਰਾ ਕੀਰਤਨੀ ਜਥੇ ਅਤੇ ਕਥਾਵਾਚਕ ਨੂੰ ਸਿਰੋਪਾਓ ਭੇਟ ਕੀਤਾ ਗਿਆ।

ਇਸ ਮੌਕੇ ਸ: ਮਜੀਠੀਆ ਨੇ ਪਹਿਲਾਂ ਹਾਜ਼ਰ ਸਮੂਹ ਸੰਗਤ ਅਤੇ ਦੇਸ਼ਵਾਸੀਆਂ ਨੂੰ ਪਵਿੱਤਰ ਦਿਹਾੜੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮੈਨੇਜ਼ਮੈਂਟ ਦੀ ਵਿੱਦਿਅਕ ਅਦਾਰਿਆਂ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਹਰੇਕ ਸੁਵਿਧਾ ਪ੍ਰਦਾਨ ਕਰਵਾਉਣ ਲਈ ਹਮੇਸ਼ਾਂ ਕੋਸ਼ਿਸ਼ ਰਹਿੰਦੀ ਹੈ ਅਤੇ ਉਨ੍ਹਾਂ ਦੀਆਂ ਸਹੂਲਤਾਂ ਨੂੰ ਧਿਆਨ ’ਚ ਰੱਖਦਿਆਂ ਸਮੂਹ ਮੈਂਬਰਾਂ ਦੁਆਰਾ ਵਿਚਾਰ ਚਰਚਾ ਅਤੇ ਉਸ ਪੱਖ ਨੂੰ ਵਾਂਚਿਆ ਜਾਂਦਾ ਹੈ ਅਤੇ ਸਮੇਂ ਅਨੁਸਾਰ ਉਸ ’ਤੇ ਬੂਰ ਪਾਉਂਦਿਆਂ ਲੋਕ ਅਰਪਿਤ ਕੀਤਾ ਜਾਂਦਾ ਹੈ।

ਇਸ ਦੌਰਾਨ ਸ: ਛੀਨਾ ਨੇ ਅੱਜ ਦੇ ਪਾਵਨ ਪਵਿੱਤਰ ਦਿਹਾੜੇ ਸਾਜਨਾ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਧਰਮ ਅਤੇ ਵਿਰਸੇ ਨੂੰ ਸੰਭਾਲਣ ਲਈ ਖ਼ਾਲਸਾ ਕਾਲਜ ਮੈਨੇਜ਼ਮੈਂਟ ਹਮੇਸ਼ਾਂ ਤੱਤਪਰ ਹੈ ਅਤੇ ਗੁਰੂ ਸਾਹਿਬਾਨ ਦੁਆਰਾ ਬਖ਼ਸ਼ਿਸ਼ ਇਸ ਅਨਮੋਲ ਵਿਰਾਸਤ ਨੂੰ ਸੰਭਾਲਣ ਗੁਰਮਤਿ ਗਿਆਨ ਹੋਣਾ ਅਤਿ ਲਾਜ਼ਮੀ ਹੈ। ਇਸੇ ਮੰਸ਼ੇ ਨੂੰ ਧਿਆਨ ’ਚ ਰੱਖਦਿਆਂ ਬੱਚਿਆਂ ਨੂੰ ਵਿੱਦਿਆ ਦੇ ਨਾਲ ਨਾਲ ਗੁਰਮਤਿ ਗਿਆਨ ਨਾਲ ਜੋੜਣ ਲਈ ਉਕਤ ‘ਸਟੱਡੀ ਸੈਂਟਰ’ ਦੀ ਸਥਾਪਨਾ ਕੀਤੀ ਗਈ ਹੈ।

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ: ਮਜੀਠੀਆ ਅਤੇ ਸ: ਛੀਨਾ ਦੀ ਦੂਰਅੰਦੇਸ਼ੀ ਸੋਚ ਸਦਕਾ ਇਸ ਸੈਂਟਰ ਵਿਖੇ ਸੈਸ਼ਨ 2022-23 ਤੋਂ ‘ਗੁਰਮਤਿ ਟੀਚਰ ਟ੍ਰੇਨਿੰਗ’ ਸਬੰਧੀ 3 ਸਾਲਾ ਡਿਗਰੀ ਪ੍ਰੋਗਰਾਮ ਆਰੰਭ ਕਰਵਾਇਆ ਜਾ ਰਿਹਾ ਹੈ। ਇਸ ਕੋਰਸ ’ਚ ਗੁਰਮਤਿ ਸਬੰਧੀ ਗ੍ਰੰਥੀਆਂ, ਪ੍ਰਚਾਰਕਾਂ ਤੇ ਕੀਰਤਨੀਆਂ ਨੂੰ ਬਿਲਕੁਲ ਭੇਟਾ ਰਹਿਤ ਸਿਖਲਾਈ ਟੇ੍ਰਨਿੰਗ ਦਿੱਤੀ ਜਾਵੇਗੀ। ਇਸ ’ਚ ਅਜੋਕੇ ਯੁੱਗ ਦੀਆਂ ਲੋੜਾਂ ਮੁਤਾਬਕ ਪੰਜਾਬੀ, ਅੰਗਰੇਜ਼ੀ ਦੇ ਨਾਲ-ਨਾਲ ਫਰੈਂਚ, ਜਰਮਨ ਤੇ ਉਰਦੂ-ਫ਼ਾਰਸੀ ਵਗੈਰਾ ਦੀ ਵੀ ਸਿਖਲਾਈ ਦਿੱਤੀ ਜਾਵੇਗੀ।

ਇਸ ਮੌਕੇ ਜੁਆਇੰਟ ਸਕੱਤਰ ਸ: ਰਾਜਬੀਰ ਸਿੰਘ, ਸ: ਅਜ਼ਮੇਰ ਸਿੰਘ ਹੇਰ, ਸ. ਸਰਦੂਲ ਸਿੰਘ ਮੰਨਨ, ਅਜੀਤ ਸਿੰਘ ਬਸਰਾ, ਮੈਂਬਰ ਐਸ. ਐਸ. ਸੇਠੀ, ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ਼, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਅੰਡਰ ਸੈਕਟਰੀ ਡੀ. ਐਸ. ਰਟੌਲ ਤੇ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION