39 C
Delhi
Saturday, May 4, 2024
spot_img
spot_img

‘ਖ਼ੇਡਾਂ ਵਤਨ ਪੰਜਾਬ ਦੀਆਂ’ – ਖ਼ਿਡਾਰੀਆਂ ਨੂੰ ਖ਼ੇਡ ਭਾਵਨਾ ਨਾਲ ਖ਼ੇਡਣ ਅਤੇ ਨਸ਼ਿਆਂ ਵਿਰੁੱਧ ਸਹੁੰ ਏਸ਼ੀਅਨ ਚੈਂਪੀਅਨ ਅਮਨਦੀਪ ਸਿੰਘ ਨੇ ਚੁਕਾਈ

ਯੈੱਸ ਪੰਜਾਬ
ਮਾਲੇਰਕੋਟਲਾ, 13 ਸਤੰਬਰ, 2022 –
ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਸਥਾਨਿਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਪਿਛਲੇ ਦਿਨੀਂ ਹੋਇਆ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਨਸ਼ਿਆਂ ਵਿਰੁੱਧ ਸਹੁੰ ਐਥਲੇਟਿਕਸ ਗੇਮ ਦੇ ਸਾਟ ਪੁੱਟ ਈਵੈਟ ਦੇ ਏਸ਼ੀਅਨ ਚੈਂਪੀਅਨਸ਼ਿਪ ਸਿਲਵਰ ਮੈਡਲਿਸਟ ਅਮਨਦੀਪ ਨੇ ਚੁਕਾਈ ਸੀ ਇਥੇ ਵਰਣਯੋਗ ਹੈ ਕਿ ਅਮਨਦੀਪ ਕੀਨੀਆਂ ਵਿੱਚ ਹੋਈ ਵਰਲਡ Ú˺êÆÁéÇôê ਵਿੱਚ ਭਾਗ ਲੈ ਚੁੱਕਾ ਹੈ

ਹਾਅ ਦਾ ਨਾਅਰਾ ਦੀ ਧਰਤੀ ਮਾਲੇਰਕੋਟਲਾ ਵਿਖੇ ਪਿਛਲੇ ਦਿਨੀਂ ਸੁਰੂ ਹੋਇਆ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਦੇ ਉਭਰ ਰਹੇ ਖਿਡਾਰੀਆਂ ਲਈ ਚਾਨਣ ਦਾ ਮੁਨਾਰ ਸਿੱਧ ਹੋਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਖਿਡਾਰੀਆਂ ਨੂੰ ਤਿਆਰ ਕਰਨ ਅਤੇ ਅੰਦਰਲੀ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਉਸਨੂੰ ਅੱਗੇ ਲਿਆਉਣ ਲਈ ਇਹ ਖੇਡਾਂ ਕਰਕੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਤੋਂ ਮੋਹਰੀ ਸੂਬਾ ਬਣਾਉਂਣ ਦਾ ਪਹਿਲਾ ਕਦਮ ਚੁੱਕਿਆ ਹੈ ਉਹ ਖਿਡਾਰੀ ਜਗਤ ਲਈ ਬਹੁਤ ਹੀ ਨਵਾਂ ਉਤਸਾਹ ਤੇ ੳਮੰਗਾਂ ਭਰੇਗਾ ।

ਐਥਲੇਟਿਕਸ ਕੋਚ ਸ੍ਰ ਹਰਮਿੰਦਰਪਾਲ ਸਿੰਘ ਘੁੰਮਣ ਨੇ ਕਿਹਾ ਕਿ ਬਲਾਕ ਪੱਧਰ ਉਤੇ ਅਥਲੈਟਿਕਸ, ਵਾਲੀਬਾਲ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਕਰਵਾਏ ਗਏ ਸਨ ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ ।

ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਮੁੱਕੇਬਾਜ਼ੀ, ਟੇਬਲ ਟੈਨਿਸ, ਜੂਡੋ, ਵੇਟਲਿਫਟਿੰਗ, ਪਾਵਰ ਲਿਫਟਿੰਗ,ਹਾਕੀ ਆਦਿ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ।

41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ ਅਤੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਗ੍ਰੇਡੇਸ਼ਨ ਵੀ ਹੋਵੇਗੀ । । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣਨ ਦੀ ਰਾਹ ‘ਤੇ ਪੈ ਗਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION