27.1 C
Delhi
Saturday, April 27, 2024
spot_img
spot_img

ਖ਼ੇਡ ਵਿਭਾਗ ਵੱਲੋਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ, ਸਾਈਕਲ ਰੈਲੀ ਤੇ ਫ਼ੈਡਰੇਸ਼ਨ ਕੱਪ ਵਾਲੀਬਾਲ ਟੂਰਨਾਮੈਂਟ ਕਰਵਾਏ ਜਾਣਗੇ: ਰਾਣਾ ਸੋਢੀ

ਚੰਡੀਗੜ੍ਹ,7 ਅਗਸਤ, 2019:
ਪੰਜਾਬ ਸਰਕਾਰ ਸੂਬੇ ਦੇ ਨੌਜਾਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਮਜਬੂਤ ਖੇਡ ਢਾਂਚਾ ਤਿਆਰ ਕਰਨ ਲਈ ਵਚਨਬੱਧ ਹੈ। ਇਸ ਵਿਚਾਰਧਾਰਾ ਤਹਿਤ ਖੇਡ ਵਿਭਾਗ ਨੇ ਅੰਤਰ-ਰਾਸ਼ਟਰ ਸਟਾਈਲ ਕਬੱਡੀ ਟੂਰਨਾਮੈਂ ਟ ਦੇ ਆਯੋਜਨ ਲਈ ਵਿਆਪਕ ਰੂਪ-ਰੇਖਾ ਉਲੀਕੀ ਹੈ।

ਇਸਦੇ ਨਾਲ ਨਾਲ ਹੋਰ ਮੁਕਾਬਲੇ ਜਿਵੇਂ ਸਾਈਕਲ ਰੈਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਜਲਿ੍ਹਆਂਵਾਲਾ ਬਾਗ ਸ਼ਤਾਬਦੀ ਫੈਡਰੇਸ਼ਨ ਕੱਪ ਵਾਲੀਬਾਲ ਟੂਰਨਾਮੈਂਟ ਆਯੋਜਿਤ ਕਰਵਾਏ ਜਾਣਗੇ।

ਇਸ ਸਬੰਧੀ ਅੱਜ ਇਥੇ ਆਪਣੇ ਦਫਤਰ ਵਿੱਚ ਹੋਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਸੂਬੇ ਭਰ ਵਿੱਚ ਅੰਤਰ-ਰਾਸ਼ਟਰੀ ਕਬੱਡੀ ਟੂਰਨਾਮੈਂਟ 1-15 ਦਸੰਬਰ,2019 ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੇਜ਼ਬਾਨ ਭਾਰਤ ਸਮੇਤ ਇਸ ਟੂਰਨਾਮੈਂਟ ਵਿੱਚ ਕੁੱਲ 9 ਟੀਮਾਂ ਭਾਗ ਲੈਣਗਆਂ।

ਇਸ ਸਬੰਧੀ ਅਮਰੀਕਾ, ਅਸਟ੍ਰੇਲੀਆ, ਨਿਊਜ਼ੀਲੈਂਡ, ਪਾਕਿਸਤਾਨ, ਇੰਗਲੈਂਡ , ਕੈਨੇਡਾ ਨੂੰ ਸੱਦਾ ਭੇਜਿਆ ਗਿਆ ਹੈ ਜਦਕਿ ਕੀਨੀਆ ਨੂੰ ਸੱਦਾ ਭੇਜਣਾ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਹ ਕੌਮਾਂਤਰੀ ਟੂਰਨਾਮੈਂਟ ਸਰਕਲ ਸਟਾਇਲ ਵਿੱਚ ਖੇਡਿਆ ਜਾਵੇਗਾ ਜਦਕਿ ਸੂਬੇ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੇ ਮੈਚ ਨੈਸ਼ਨਲ ਸਟਾਈਲ ਵਿੱਚ ਖੇਡੇ ਜਾਣਗੇ।

ਮੰਤਰੀ ਨੇ ਦੱਸਿਆ ਜੇਤੂ ਟੀਮ ਨੂੰ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜਦਕਿ ਬਾਕੀਆਂ ਦੀਆਂ ਸਾਰੀਆਂ ਟੀਮਾਂ ਨੂੰ ਆਉਣ-ਜਾਣ ਦੀਆਂ ਟਿਕਟਾਂ ਅਤੇ ਰਹਿਣ-ਸਹਿਣ ਤੇ ਖਾਣ-ਪੀਣ ਦੀ ਸਹੂਲਤ ਦਿੱਤੀ ਜਾਵੇਗੀ।

ਸਾਈਕਲ ਰੈਲੀ ਸਬੰਧੀ ਖੇਡ ਮੰਤਰੀ ਨੇ ਦੱਸਿਆ ਕਿ ਇਹ ਰੈਲੀ 2 ਨਵੰਬਰ ਨੂੰ ਸਵੇਰੇ 9 ਵਜੇ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਡੇਰਾ ਬਾਬਾ ਨਾਨਕ ਵਿੱਚ ਮੁਕੰਮਲ ਹੋਵੇਗੀ। ਉਨ੍ਹਾਂ ਭਾਗ ਲੈਣ ਵਾਲੇ ਸਾਇਕਲਿਸਟਾਂ ਲਈ ਸੁਚੱਜੀ ਸੁਰੱਖਿਆ ਤੇ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਦਾ ਭਰੋਸਾ ਵੀ ਦਿੱਤਾ।

ਫੈਡਰੇਸ਼ਨ ਗੋਲਡ ਕੱਪ ਵਾਲੀਬਾਲ ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਜਲਿ੍ਹਆਂਵਾਲਾ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਇਹ ਵਾਲੀਬਾਲ ਟੂਰਨਾਮੈਂਟ 27 ਸਤੰਬਰ ਤੋਂ 3 ਅਕਤੂਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਚ ਕਰਵਾਇਆ ਜਾਵੇਗ਼ਾ।

ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਨੂੰ ਸਫਲ ਬਣਾਉਣ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰਨ ਲਈ ਅਜਿਹੇ ਖੇਡ ਸਮਾਰੋਹਾਂ ਦਾ ਸਿਲਸਿਲਾ ਲੰਬਾ ਚੱਲੇਗਾ । ਖੇਡ ਮੰਤਰੀ ਨੇ ਕਿਹਾ ਖੇਡਾਂ ਦਾ ਮਹੱਤਵ ਗੁਰੂ ਸਾਹਿਬ ਦੇ ਫਲਸਫੇ ਨਾਲ ਮੇਲ ਖਾਂਦਾ ਹੈ ਕਿਉਂ ਜੋ ਉਨ੍ਹਾਂ ਮੁਤਾਬਕ ਰਿਸ਼ਟ-ਪੁਸ਼ਟ ਸ਼ਰੀਰ ਵਿੱਚ ਰਿਸ਼ਟ-ਪੁਸ਼ਟ ਦਿਮਾਗ ਦਾ ਵਾਸਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਖੇਡ ਸਮਾਰੋਹ ਦੀ ਕਾਮਯਾਬੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਸਬੰਧੀ ਹੋਰ ਪਤਵੰਤਿਆਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ(ਖੇਡਾਂ) ਸ੍ਰੀ ਸੰਜੇ ਕੁਮਾਰ, ਵਿਸ਼ੇਸ਼ ਸਕੱਤਰ(ਸਿਹਤ ਤੇ ਪਰਿਵਾਰ ਭਲਾਈ) ਸ੍ਰੀ ਪਰਨੀਤ ਭਾਰਦਵਾਜ, ਡਾਇਰੈਕਟਰ ਖੇਡਾਂ ਸ੍ਰੀ ਰਾਹੁਲ ਗੁਪਤਾ, ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਪੰਜਾਬ ਕਬੱਡੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ, ਆਈ.ਜੀ (ਕਾਨੂੰਨ ਤੇ ਵਿਵਸਥਾ) ਸ੍ਰੀ ਏ.ਕੇ. ਪਾਂਡੇ, ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਸ੍ਰੀ ਮਲਵਿੰਦਰ ਸਿੰਘ ਜੱਗੀ, ਵਾਲੀਬਾਲ ਫੈਡਰੇਸ਼ਨ ਆਫ ਇੰਡੀਆਂ ਦੇ ਉਪ ਪ੍ਰਧਾਨ ਸ੍ਰੀ ਵਿਜੇ ਪਾਲ ਸਿੰਘ, ਸਾਇਕਲਿੰਗ ਐਸੋਸ਼ੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਸ੍ਰੀ ਕੇ.ਵੀ.ਐਸ. ਸਿੱਧੂ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਜੁਆਇੰਟ ਡਾਇਰੈਕਟਰ ਸ੍ਰੀ ਲਖਮੀਰ ਸਿੰਘ, ਸਹਾਇਕ ਡਾਇਰੈਕਟਰ ਖੇਡਾਂ ਸ੍ਰੀ ਕਰਤਾਰ ਸਿੰਘ ਸੈਂਹਬੀ ਅਤੇ ਐਕਸ.ਈ.ਐਨ ਖੇਡਾਂ ਸ੍ਰੀ ਸੰਜੇ ਮਹਾਜਨ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION