30.1 C
Delhi
Saturday, April 27, 2024
spot_img
spot_img

ਖ਼ੇਤੀ ਕਾਨੂੰਨਾਂ ਦੇ ਵਿਰੋਧ ’ਚ ਕਾਂਗਰਸ ਵੱਲੋਂ ਰੋਸ ਮਾਰਚ, ਰਾਜ ਭਵਨ ਜਾਂਦੇ ਕਾਂਗਰਸ ਆਗੂ ਪੁਲਿਸ ਨੇ ਰਾਹ ’ਚ ਰੋਕੇ

ਯੈੱਸ ਪੰਜਾਬ
ਚੰਡੀਗੜ, 15 ਜਨਵਰੀ, 2021
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਕਾਂਗਰਸ ਭਵਨ ਤੋਂ ਰਾਜਭਵਨ ਵੱਲ ਰੋਸ਼ ਮਾਰਚ ਆਰੰਭਿਆ ਗਿਆ, ਪਰ ਪੁਲਿਸ ਵੱਲੋਂ ਬੈਰੀਕੇਟਿੰਗ ਲਗਾਏ ਜਾਣ ਤੇ ਰਾਸਤੇ ਵਿਚ ਹੀ ਸਾਂਤਮਈ ਤਰੀਕੇ ਨਾਲ ਕੇਂਦਰ ਸਰਕਾਰ ਖਿਲਾਫ ਰੋਸ਼ ਧਰਨਾ ਦਿੱਤਾ ਤਾਂ ਜੋ ਮੋਦੀ ਸਰਕਾਰ ਤੱਕ ਲੋਕਾਂ ਦੀ ਅਵਾਜ ਪੁੱਜਦੀ ਕੀਤੀ ਜਾ ਸਕੇ।

ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਹੰਕਾਰ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਲਈ ਚੁਣੌਤੀ ਬਣਿਆ ਹੋਇਆ ਹੈ ਅਤੇ ਕੇਂਦਰ ਸਰਕਾਰ ਆਪਣੇ ਹੀ ਲੋਕਾਂ ਨੂੰ ਗੁਲਾਮ ਬਣਾਉਣ ਦੀ ਨੀਤੀ ਤੇ ਚੱਲ ਰਹੀ ਹੈ।

ਸ੍ਰੀ ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਭਵਨ ਵਿਖੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਣ ਵਿਚ ਕਿਸਾਨਾਂ ਦੀਆਂ ਜੋ ਸ਼ਹਾਦਤਾਂ ਹੋ ਰਹੀਆਂ ਹਨ ਉਸ ਲਈ ਮੋਦੀ ਸਰਕਾਰ ਜਿੰਮੇਵਾਰ ਹੈ। ਉਨਾਂ ਨੇ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਨੇ ਆਪਣੀਆਂ ਗਲਤ ਨੀਤੀਆਂ ਕਾਰਨ ਗਲਵਾਨ ਘਾਟੀ ਵਿਚ ਨਿਹੱਥੇ ਜਵਾਨ ਮਰਵਾਏ ਸਨ ਅਤੇ ਹੁਣ ਇਹ ਆਪਣੇ ਹੀ ਕਿਸਾਨਾਂ ਨੂੰ ਮਰਨ ਲਈ ਮਜਬੂਰ ਕਰ ਰਹੀ ਹੈ।

ਉਨਾਂ ਨੇ ਕਿਹਾ ਕਿ ਇਹ ਕਿਸਾਨ ਹੀ ਸੀ ਜਿਸ ਨੇ ਦੇਸ਼ ਨੂੰ ਅਨਾਜ ਤੇ ਮਾਮਲੇ ਵਿਚ ਆਤਮ ਨਿਰਭਰ ਬਣਾਇਆ ਸੀ ਪਰ ਅੱਜ ਦੇਸ਼ ਦੀ ਸਰਕਾਰ ਕਿਸਾਨਾਂ ਨੂੰ ਉਜਾੜਨ ਤੇ ਤੁਲੀ ਹੋਈ ਹੈ। ਉਨਾਂ ਨੇ ਕਿਹਾ ਕਿ ਕਿਸਾਨ ਅੱਜ ਇਕ ਧਰਮਯੁੱਧ ਲੜ ਰਹੇ ਹਨ ਜਿਸ ਵਿਚ ਨਾ ਕੇਵਲ ਪੰਜਾਬ ਸਗੋਂ ਦੇਸ਼ ਦੇ ਸਾਰੇ ਸੂਬਿਆਂ ਦੇ ਕਿਸਾਨ ਹਿੱਸਾ ਲੈ ਰਹੇ ਹਨ।

ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਨੂੰ ਕਿਸਾਨ ਮੁਕਤ ਅਤੇ ਅਜਾਦੀ ਮੁਕਤ ਕਰਨ ਵੱਲ ਵੱਧ ਰਹੀ ਹੈ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਵਾਲਾ ਰਵਈਆ ਦੇਸ਼ ਦੇ ਲੋਕਾਂ ਨੂੰ ਗੁਲਾਮ ਬਣਾਉਣ ਵਾਲਾ ਹੈ। ਉਨਾਂ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਨੂੰ ਲੋਕਾਂ ਦੀ ਅਜਾਦੀ ਪਸੰਦ ਨਹੀਂ ਆ ਰਹੀ ਹੈ। ਇਸੇ ਲਈ ਸਰਕਾਰ ਖਿਲਾਫ ਉਠਣ ਵਾਲੀ ਹਰ ਅਵਾਜ ਨੂੰ ਦਬਾਇਆ ਜਾ ਰਿਹਾ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਨੇ ਲੰਬੇ ਸੰਘਰਸ਼ ਤੋਂ ਬਾਅਦ ਪ੍ਰਾਪਤ ਕੀਤੀ ਅਜਾਦੀ ਦੀ ਰੱਖਿਆ ਲਈ ਮਜਬੂਤ ਸੰਵਿਧਾਨਕ ਸੰਸਥਾਵਾਂ ਦਾ ਗਠਨ ਕੀਤਾ ਸੀ ਪਰ ਮੋਦੀ ਸਰਕਾਰ ਇੰਨਾਂ ਸੰਵਿਧਾਨਕ ਸੰਸਥਾਵਾਂ ਨੂੰ ਹੀ ਕਮਜੋਰ ਕਰ ਰਹੀ ਹੈ ਅਤੇ ਦੇਸ਼ ਨੂੰ ਉਜਾੜਨ ਦੇ ਰਾਹ ਪਈ ਹੋਈ ਹੈ।

ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨ ਸਿਰਫ ਪੰਜਾਬ ਲਈ ਹੀ ਨਹੀਂ ਬਲਕਿ ਪੂਰੇ ਮੁਲਕ ਲਈ ਘਾਤਕ ਹਨ ਅਤੇ ਇਸ ਦਾ ਮਾੜਾ ਅਸਰ ਸਿਰਫ ਕਿਸਾਨਾਂ ਤੇ ਹੀ ਨਹੀਂ ਬਲਕਿ ਸਮਾਜ ਦੇ ਹਰ ਵਰਗ ਤੇ ਇਸਦਾ ਮਾੜਾ ਅਸਰ ਹੋਵੇਗਾ। ਉਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਲੋਕਤਾਂਤਰਿਕ ਤਰੀਕੇ ਨਾਲ ਵਿਰੋਧ ਜਾਰੀ ਰੱਖੇਗੀ। ਉਨਾਂ ਨੇ ਕਿਹਾ ਕਿ ਕਾਲੇ ਕਾਨੂੰਨ ਵਾਪਿਸ ਹੋਣ ਤੱਕ ਅੰਦੋਲਣ ਜਾਰੀ ਰਹੇਗਾ।

ਇਸ ਮੌਕੇ ਮਹਾਰਾਣੀ ਪਰਨੀਤ ਕੌਰ, ਕੈਬਨਿਟ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ, ਸ: ਸਾਧੂ ਸਿੰਘ ਧਰਮਸੋਤ, ਵਿਧਾਇਕ ਸੁਨੀਲ ਦੱਤੀ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਯੂਥ ਕਾਂਗਰਸ ਪ੍ਰਧਾਨ ਸ੍ਰੀ ਬਰਿੰਦਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਸ: ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸ: ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਸੁੰਦਰ ਸ਼ਾਮ ਅਰੋੜ, ਸ: ਬਲਬੀਰ ਸਿੰਘ ਸਿੱਧੂ, ਸ:ਗੁਰਪ੍ਰੀਤ ਸਿੰਘ ਕਾਂਗੜ, ਸ੍ਰੀ ਭਾਰਤ ਭੁਸ਼ਣ ਆਸ਼ੂ, ਸਾਂਸਦ ਮੁਹੰਮਦ ਸਦੀਕ, ਸ: ਅਮਰ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਸੰਜੇ ਤਲਵਾਰ, ਬਲਵਿੰਦਰ ਸਿੰਘ ਧਾਲੀਵਾਲ, ਹਰਦਿਆਲ ਸਿੰਘ ਕੰਬੋਜ, ਸੰਗਤ ਸਿੰਘ ਗਿਲਜੀਆ, ਰਾਜਕੁਮਾਰ ਚੱਬੇਵਾਲ, ਰਾਜ ਕੁਮਾਰ ਵੇਰਕਾ, ਸੁਰਿੰਦਰ ਡਾਵਰ, ਇੰਦੂ ਬਾਲਾ, ਸੰਤੋਸ਼ ਚੌਧਰੀ, ਗੁਰਕੀਰਤ ਸਿੰਘ ਕੋਟਲੀ, ਲਖਵੀਰ ਸਿੰਘ ਲੱਖਾ, ਬਰਿੰਦਰਮੀਤ ਸਿੰਘ ਪਾਹੜਾ, ਅੰਗਦ ਸੈਣੀ, ਕਾਕਾ ਲੋਹਗੜ, ਗੁਰਪ੍ਰੀਤ ਸਿੰਘ ਜੀਪੀ, ਮਦਨ ਲਾਲ ਜਲਾਲਪੁਰ, ਰਾਜਿੰਦਰ ਬੇਰੀ, ਨਿਰਮਲ ਸੁਤਰਾਣਾ, ਪਵਨ ਆਦੀਆ, ਦਵਿੰਦਰ ਘੁਬਾਇਆ, ਮਮਤਾ ਦੱਤਾ ਪ੍ਰਧਾਨ ਮਹਿਲਾ ਕਾਂਗਰਸ, ਅਕਸ਼ੈ ਸ਼ਰਮਾ ਐਨਐਸਯੂਆਈ, ਨਿਰਮਲ ਖਹਿਰਾ, ਸੇਵਾ ਦਲ ਵੀ ਹਾਜਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION