35.6 C
Delhi
Sunday, April 28, 2024
spot_img
spot_img

ਗ਼ਰੀਬ ਕੋਵਿਡ ਮਰੀਜ਼ਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲਿਸ, ਕੈਪਟਨ ਵੱਲੋਂ ਹੈਲਪਲਾਈਨ 181 ਅਤੇ 112 ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 13 ਮਈ, 2021 –
ਸੂਬੇ ਵਿੱਚ ਵਧਦੇ ਕੋਵਿਡ ਸੰਕਟ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਲਈ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੁਲਿਸ ਵਿਭਾਗ ਵੱਲੋਂ 152.56 ਕਰੋੜ ਰੁਪਏ ਦੇ ਹਸਪਤਾਲ ਦੇ ਸਮਾਨ ਤੇ ਖਪਤਯੋਗ ਵਸਤਾਂ ਦੀ ਖਰੀਦ ਨੂੰ ਕਾਰਜ ਬਾਅਦ ਮਨਜ਼ੂਰੀ ਦਿੱਤੀ।
ਸਿਹਤ ਵਿਭਾਗ ਵਿੱਚ ਮੌਜੂਦਾ ਸਮੇਂ ਖਾਲੀ ਰੈਗੂਲਰ ਅਸਾਮੀਆਂ ਵਿਰੁੱਧ 250 ਐਮ.ਬੀ.ਬੀ.ਐਸ. ਮੈਡੀਕਲ ਅਫਸਰਾਂ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਦਾਇਰੇ ਵਿੱਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਕਰਨ ਦੀ ਵੀ ਹਰੀ ਝੰਡੀ ਦੇ ਦਿੱਤੀ। ਇਨ੍ਹਾਂ ਵਿੱਚੋਂ 192 ਮੈਡੀਕਲ ਅਫਸਰਾਂ ਨੂੰ ਅੱਜ ਨਿਯੁਕਤੀ ਪੱਤਰ ਵੀ ਸੌਂਪ ਦਿੱਤੇ ਗਏ। ਸਿਹਤ ਵਿਭਾਗ ਵਿੱਚ ਮੈਡੀਕਲ ਅਫਸਰਾਂ (ਐਮ.ਬੀ.ਬੀ.ਐਸ.) ਦੀਆਂ ਇਹ 250 ਅਸਾਮੀਆਂ ਪਹਿਲੀ ਅਕਤੂਬਰ 2020 ਤੋਂ 30 ਅਪਰੈਲ 2021 ਤੱਕ ਤਰੱਕੀਆਂ/ਸੇਵਾ ਮੁਕਤੀ/ਅਸਤੀਫਿਆਂ ਕਾਰਨ ਖਾਲੀ ਪਈਆਂ ਸਨ।
ਇਨ੍ਹਾਂ ਫੈਸਲਿਆਂ ਦਾ ਐਲਾਨ ਅੱਜ ਦੁਪਹਿਰ ਵੀਡਿਓ ਕਾਨਫਰਸਿੰਗ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਵੱਲੋਂ ਕੀਤਾ ਗਿਆ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਦੋਂ ਲੋਕਾਂ ਦੀਆਂ ਜਾਨਾਂ ਬਚਾਉਣ ਦਾ ਮਸਲਾ ਹੋਵੇ ਤਾਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਬੁਲਾਰੇ ਨੇ ਦੱਸਿਆ ਕਿ ਖਰੀਦ ਦਾ ਫੈਸਲਾ ਸਿਹਤ ਖੇਤਰ ਰਿਸਪਾਂਸ ਕਮੇਟੀ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਕੀਤਾ ਗਿਆ। ਇਹ ਕਮੇਟੀ 28 ਮਾਰਚ 2020 ਨੂੰ ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਪਹਿਲਾਂ ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਸੀ ਅਤੇ ਫੇਰ ਸਿਹਤ ਤੇ ਮੈਡੀਕਲ ਸਿੱਖਿਆ ਸਲਾਹਕਾਰ ਡਾ. ਕੇ.ਕੇ. ਤਲਵਾੜ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਸੀ। ਕਮੇਟੀ ਨੂੰ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਲਈ ਨਿੱਜੀ ਰੱਖਿਆ ਉਪਕਰਨ, ਸਮਾਨ ਤੇ ਬੁਨਿਆਦੀ ਢਾਂਚਾ ਦੀਆਂ ਸਾਰੀਆਂ ਜ਼ਰੂਰਤਾਂ ਦਾ ਮੁਲਾਂਕਣ ਤੇ ਸਮੀਖਿਆ ਕਰਨ ਲਈ ਅਧਿਕਾਰਤ ਕੀਤਾ ਗਿਆ ਸੀ।
ਸਿਫਾਰਸ਼ਾਂ ਦੇ ਆਧਾਰ ‘ਤੇ ਤਿੰਨੇ ਵਿਭਾਗਾਂ ਨੇ ਨਿਟਰਾਈਲ ਦਸਤਾਨੇ, ਪਲਸ ਆਕਸੀਮੀਟਰ, ਸਰਜੀਕਲ ਦਸਤਾਨੇ, ਰੈਮੀਡੀਸਵਿਰ ਤੇ ਟੋਸੀਲੀਜ਼ੁਮਾਬ ਟੀਕੇ, ਪੀ.ਪੀ.ਈ. ਕਿੱਟਾਂ, ਐਨ-95 ਮਾਸਕ, ਤੀਹਰੀ ਪਰਤ ਵਾਲੇ ਮਾਸਕ, ਰੈਪਿਡ ਐਟੀਜਨ ਕਿੱਟਾਂ, ਵੀ.ਟੀ.ਐਮ. ਕਿੱਟਾਂ, ਕੋਵਿਡ ਕੇਅਰ ਕਿੱਟਾਂ, ਆਕਸੀਜਨ ਸਿਲੰਡਰ, ਦਵਾਈਆਂ, ਉਪਕਰਨ, ਹੈਂਡ ਸੈਨੀਟਾਈਜ਼ਰ, ਟਰੂਨਾਟ ਕਿੱਟਾਂ ਅਤੇ ਹਸਪਤਾਲ ਵਿੱਚ ਹੋਰ ਖਪਤਯੋਗ ਵਸਤਾਂ ਖਰੀਦੀਆਂ ਹਨ।
ਇਹ ਫੈਸਲੇ ਵਧਦੇ ਕੋਵਿਡ ਕੇਸਾਂ ਦੇ ਮੱਦੇਨਜ਼ਰ ਲਏ ਹਨ। ਮੌਜੂਦਾ ਸਮੇਂ ਇਕ ਦਿਨ ਵਿੱਚ ਔਸਤਨ 9000 ਤੋਂ ਵੱਧ ਕੇਸ ਆ ਰਹੇ ਹਨ।
ਕੈਬਨਿਟ ਨੂੰ ਜਾਣਕਾਰੀ ਦਿੰਦਿਆਂ ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲੈਵਲ 2 ਤੇ ਲੈਵਲ 3 ਦੇ ਬੈਡਾਂ ਦੀ ਸਮਰੱਥਾ ਵਧਾ ਕੇ ਇਸ ਮਹੀਨੇ ਦੇ ਅੰਤ ਤੱਕ 2000 ਤੱਕ ਕਰਨ ਲਈ ਸੂਬਾ ਸਰਕਾਰ ਦੀ ਯੋਜਨਾ ਦੇ ਹਿੱਸੇ ਵਜੋਂ ਮੁਹਾਲੀ ਤੇ ਬਠਿੰਡਾ (100-100 ਬੈਡਾਂ ਦੀ ਸਮਰੱਥਾ ਵਾਲੇ) ਵਿਖੇ ਆਰਜ਼ੀ ਹਸਪਤਾਲ ਬਣਾਉਣ ਉਤੇ ਕੰਮ ਚੱਲ ਰਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION