29 C
Delhi
Saturday, April 20, 2024
spot_img
spot_img

ਜ਼ਹਿਰੀਲੀ ਸ਼ਰਾਬ ਮਾਮਲਾ: ਰੋਮਾਣਾ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਨੇ ਕੀਤਾ ਰਮਨਜੀਤ ਸਿੱਕੀ ਦੀ ਕੋਠੀ ਦਾ ਘਿਰਾਓ

ਜਲੰਧਰ, 5 ਅਗਸਤ, 2020 –

ਯੂਥ ਅਕਾਲੀ ਦਲ ਵੱਲੋਂ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਅਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਖਡੂਰ ਸਾਹਿਬ ਦੇ ਹਲਕੇ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਘਰ ਦਾ ਘਿਰਾਓ ਕੀਤਾ ਗਿਆ ਤੇ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਪੀੜਤ ਪਰਿਵਾਰਾਂ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ‘ਤੇ ਉਸਦੇ ਅਤੇ ਉਸਦੇ ਪੀ ਏ ਦੇ ਖਿਲਾਫ ਕੇਸ ਦਰਜ ਕਰ ਕੇ ਦੋਹਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ।

ਇਸ ਮੌਕੇ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨਾਲ ਪੁਲਿਸ ਦੀਆਂ ਰੋਕਾਂ ਤੋੜੇ ਹੋਏ ਸਿੱਕੀ ਦੇ ਘਰ ਤੱਕ ਪਹੁੰਚੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਅਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੀ ਪੀੜਤ ਕਮਲਜੀਤ ਕੌਰ ਨੇ ਪੁਲਿਸ ਥਾਣਾ ਸਦਰ ਵਿਚ ਦਰਜ ਕਰਵਾਏ ਆਪਣੇ ਬਿਆਨ ਵਿਚ ਸਪਸ਼ਟ ਕਿਹਾ ਹੈ ਕਿ ਰਮਨਜੀਤ ਸਿੰਘ ਸਿੱਕੀ ਤੇ ਉਸਦੇ ਪੀ ਏ ਜਰਮਨਜੀਤ ਸਿੰਘ ਨੂੰ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਦਾ ਮੁੱਖ ਕਰਤਾ ਧਰਤਾ ਦੱਸਿਆ ਹੈ ਜਿਹਨਾਂ ਦੇ ਇਸ਼ਾਰੇ ‘ਤੇ ਹਲਕੇ ਵਿਚ ਘਰ ਘਰ ਜ਼ਹਿਰੀਲੀ ਸ਼ਰਾਬ ਸਪਲਾਈ ਹੋ ਰਹੀ ਹੈ।

ਰੋਮਾਣਾ ਨੇ ਕਿਹਾ ਕਿ ਸਾਰੇ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਦੇ ਇਸ਼ਾਰੇ ‘ਤੇ ਇਹ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਜ਼ੋਰਾਂ ਸ਼ੋਰਾਂ ਨਾਲ ਚਲ ਰਿਹਾ ਹੈ ਤੇ ਸਰਕਾਰ ਕਾਰਨ ਸਾਰੀ ਪੁਲਿਸ ਵੀ ਇਸ ਵਾਸਤੇ ਸਹਿਯੋਗ ਦੇ ਰਹੀ ਹੈ।

ਉਹਨਾਂ ਕਿਹਾ ਕਿ ਮੁਨਾਫਾਖੋਰੀ ਦੇ ਚੱਕਰ ਵਿਚ ਕਾਂਗਰਸੀ ਆਗੂਆਂ ਨੇ ਸਾਰਾ ਪੰਜਾਬ ਉਜਾੜ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਨੇ ਘਰਾਂ ਦੇ ਘਰ ਬਰਬਾਦ ਕਰ ਦਿੱਤੇ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁਝ ਵੀ ਵੇਖਣ ਲਈ ਤਿਆਰ ਨਹੀਂ ਹਨ ਤੇ ਅਜਿਹਾ ਸਪਸ਼ਟ ਹੋ ਗਿਆ ਹੈ ਕਿ ਮੁੱਖ ਮੰਤਰੀ ਦਫਤਰ ਦੀ ਵੀ ਇਸ ਸਾਰੇ ਮਾਮਲੇ ਵਿਚ ਸ਼ਮੂਲੀਅਤ ਹੈ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਜ਼ਹਿਰੀਲੀ ਸ਼ਰਾਬ ਨੂੰ ਬਣਾਉਣ ਵਾਸਤੇ ਈ ਐਨ ਏ ਸਪਲਾਈ ਕਰਨ ਵਾਲੀਆਂ ਰਾਣਾ ਗੁਰਜੀਤ ਸਿੰਘ ਦੀ ਤੇ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਪਰਿਵਾਰ ਦੀ ਮਲਕੀਅਤ ਵਾਲੀ ਡਿਸਟੀਲਰੀ ਖਿਲਾਫ ਵੀ ਕੇਸ ਦਰਜ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ 150 ਤੋਂ ਵੱਧ ਜਾਨਾਂ ਚਲੀਆਂ ਗਈਆਂ ਹਨ ਤੇ ਪੀੜਤ ਪਰਿਵਾਰ ਚੀਖ ਚੀਖ ਕੇ ਜ਼ਹਿਰ ਦੇ ਵਪਾਰੀਆਂ ਦਾ ਨਾਂ ਲੈ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਸਰਕਾਰੀ ਦਬਾਅ ਹੇਠ ਮਾਮਲੇ ਨੂੰ ਠੰਡੇ ਬਸਤੇ ਵਿਚ ਪਾਉਣ ਦੇ ਰੌਂਅ ਵਿਚ ਹੈ।

ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਕਾਤਲਾਂ ਨੂੰ ਭੱਜਣ ਤੇ ਪੁਲਿਸ ਨੂੰ ਉਹਨਾਂ ਨੂੰ ਛੱਡਣ ਨਹੀਂ ਦੇਵੇਗਾ। ਰੋਮਾਣਾ ਨੇ ਪ੍ਰਸ਼ਾਸਨ ਨੂੰ ਸਪਸ਼ਟ ਚੇਤਾਵਨਂ ਦਿੱਤੀ ਕਿ ਯੂਥ ਅਕਾਲੀ ਦਲ ਕਿਸੇ ਵੀ ਕੀਮਤ ‘ਤੇ ਪੀੜਤਾਂ ਨਾਂਲ ਬੇਇਨਸਾਫੀ ਤੇ ਧੱਕੇਸ਼ਾਹੀ ਨਹੀਂ ਹੋਣ ਦੇਵੇਗਾ ਤੇ ਇਸ ਵਾਸਤੇ ਜੋ ਵੀ ਕਰਨਾ ਪਿਆ ਕਰੇਗਾ।

ਉਹਨਾਂ ਨੇ ਕਿਹਾ ਕਿ ਕਾਂਗਰਸ ਦੇ ਐਮ ਪੀ ਸ਼ਮਸ਼ੇਰ ਸਿੰਘ ਦੂਲੋਂ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਕਾਂਗਰਸ ਦੀ 70 ਫੀਸਦੀ ਲੀਡਰਸ਼ਿਪ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹੈ।

ਉਹਨਾਂ ਕਿਹਾ ਕਿ ਅੱਜ ਰਾਹੁਲ ਗਾਂਧੀ ਇਸ ਗੱਲ ਦਾ ਜਵਾਬ ਦੇਵੇ ਜੋ ਪਹਿਲਾਂ ਦਾਅਵੇ ਕਰਦਾ ਸੀ ਕਿ ਪੰਜਾਬ ਦੇ 70 ਫੀਸਦੀ ਨੌਜਵਾਨ ਨਸ਼ੇੜੀ ਹਨ ਤੇ ਅੱਜ ਕਾਂਗਰਸ ਦੇ ਆਪਣੇ ਐਮ ਪੀ ਦਾਅਵਾ ਕਰ ਰਹੇ ਹਨ ਕਿ ਇਸਦੇ 70 ਫੀਸਦੀ ਲੀਡਰ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਹਨ।

ਇਸ ਮੌਕੇ ਯੂਥ ਅਕਾਲੀ ਆਗੂਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ, ਰਮਨਜੀਤ ਸਿੰਘ ਸਿੱਕੀ, ਸੁਖਵਿੰਦਰ ਸਿੰਘ ਡੈਨੀ, ਡਾ. ਧਰਮਵੀਰ ਅਗਨੀਹੋਤਰੀ ਤੇ ਇਸ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਲ ਕਾਂਗਰਸੀ ਆਗੂਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION