28.1 C
Delhi
Thursday, April 25, 2024
spot_img
spot_img

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਹਿੰਦੀਪੁਰ ਵਿਖ਼ੇ ‘ਵਰਲਡ ਮੈਂਟਲ ਹੈਲਥ ਡੇਅ’ ਮੌਕੇ ਸੈਮੀਨਾਰ ਵਿੱਚ ਬਾਲ ਭਲਾਈ ਕਮੇਟੀ ਨੇ ਲੋਕਾਂ ਨੂੰ ਜਾਗਰੂਕ ਕੀਤਾ

ਯੈੱਸ ਪੰਜਾਬ
ਤਰਨ ਤਾਰਨ, 09 ਅਕਤੂਬਰ, 2021 –
ਬੀਤੇ ਦਿਨ ਖੇਮਕਰਨ ਵਿਖੇ ਜੀਰੋ ਲਾਈਨ ਤੇ ਸਥਿਤ ਪਿੰਡ ਮਹਿੰਦੀਪੁਰ ਵਿਖੇ ਜਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਹਿੰਦੀਪੁਰ ਵਿਖੇ ਵਰਲਡ ਮੈਂਟਲ ਹੈਲਥ ਡੇ ਤੇ ਸੈਮੀਨਾਰ ਕਰਵਾਇਆ ਗਿਆ।

ਇਹ ਸੈਮੀਨਾਰ ਜਿਲ੍ਹਾ ਸ਼ੈਸਨ ਜੱਜ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾਂ ਤੇ ਪੈਨ ਇੰਡੀਆ ਅਵੇਅਰਨੈਸ ਅਤੇ ਆਉਟਰੀਚ ਪ੍ਰੋਗਰਾਮ ਜੋ ਕਿ 2 ਅਕਤੂਬਰ ਤੋਂ 14 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ ਤਹਿਤ ਉਲੀਕੇ ਗਏ ਵੱਖ ਵੱਖ ਪ੍ਰੋਗਰਾਮਾਂ ਦੀ ਲੜੀ ਤਹਿਤ ਕਰਾਇਆ ਗਿਆ।ਇਸ ਸੈਮੀਨਾਰ ਵਿਚ ਬਾਰਡਰ ਦੇ ਪਿੰਡਾਂ ਦੇ ਵਾਸੀਆਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਕਾਨੂੰਨੀ ਸੇਵਾਵਾਂ ‘ਤੇ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ।

ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਅਮਨਪ੍ਰੀਤ ਕੌਰ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਪਿਛੜੇ ਇਲਾਕੇ ਦੇ ਲੋਕਾਂ ਨੂੰ ਬੱਚਿਆਂ ਲਈ ਬਣੇ ਜੁਵੇਨਾਈਲ ਜਸਟਿਸ ਐਕਟ ਅਤੇ ਬਾਲ ਭਲਾਈ ਕਮੇਟੀ ਦੇ ਕੰਮਕਾਰ ਸਬੰਧੀ ਜਾਣਕਾਰੀ ਦੇਣ ਲਈ ਚੇਅਰਪਰਸਨ ਬਾਲ ਭਲਾਈ ਕਮੇਟੀ ਸ਼੍ਰੀਮਤੀ ਅਮਨਪ੍ਰੀਤ ਕੌਰ ਅਤੇ ਮੈਂਬਰ ਸ਼੍ਰੀਮਤੀ ਸਰਬਜੀਤ ਕੌਰ ਨੂੰ ਜਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬੁਲਾਰੇ ਦੇ ਤੌਰ ‘ਤੇ ਆਪਣੇ ਵਿਚਾਰ ਲੋਕਾਂ ਨਾਲ ਸਾਂਝੇ ਕੀਤੇ।

ਇਸ ਮੌਕੇ ਬਾਲ ਭਲਾਈ ਕਮੇਟੀ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬੱਚਿਆਂ ਦੀ ਮਾਨਸਿਕ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਬੱਚਿਆਂ ਨੂੰ ਨਸ਼ਿਆਂ ਤੋਂ ਬਚਾ ਕੇ ਰੱਖਣ ਅਤੇ ਨਸ਼ਿਆਂ ਦੀ ਗ੍ਰਿਫਿਤ ਵਿਚ ਜਾ ਚੱੁਕੇ ਬੱਚਿਆਂ ਨੂੰ ਨਸ਼ੇ ਛਡਾ ਕੇ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ।

 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION