32.1 C
Delhi
Sunday, May 19, 2024
spot_img
spot_img

ਜ਼ਿਲ੍ਹਾ ਤਰਨ ਤਾਰਨ ਵਿੱਚ ਚੋਣ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰਾ ਚਾੜ੍ਹਨ ਲਈ ਤਿਆਰੀਆਂ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ

ਯੈੱਸ ਪੰਜਾਬ
ਤਰਨ ਤਾਰਨ, 19 ਫਰਵਰੀ, 2022 –
ਜ਼ਿਲ੍ਹਾ ਚੋਣ ਅਫ਼ਸਰ ਅਫ਼ਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਕੇਂਦਰਾਂ ਦਾ ਦੌਰਾ ਕਰਕੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਉਹਨਾਂ ਦੱਸਿਆ ਕਿ ਉਨ੍ਹਾਂ ਸਮੁੱਚੇ ਚੋਣ ਅਮਲੇ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ ਤਾਂ ਜੋ ਲੋਕ ਆਪਣੀ ਵੋਟ ਆਜ਼ਾਦਾਨਾ ਢੰਗ ਨਾਲ ਪਾ ਸਕਣ।

ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਕੱਲ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਸ਼ਾਂਤੀਪੂਰਨ ਤੇ ਨਿਰਪੱਖ ਚੋਣਾਂ ਲਈ ਚੋਣ ਅਮਲੇ ਅਤੇ ਸੁਰੱਖਿਆ ਦਸਤਿਆਂ ਦੀ ਢੁਕਵੀਂ ਤਾਇਨਾਤੀ ਕੀਤੀ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਤੋਂ ਲਏ ਗਏ 4500 ਤੋਂ ਵੱਧ ਕਰਮਚਾਰੀਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਵਿਭਾਗ ਦੇ ਸਟਾਫ਼ ਸਮੇਤ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਹਨ।

ਉਹਨਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਅਤੇ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ’ਤੇ ਟੈਂਟ, ਕੁਰਸੀਆਂ, ਪੀਣ ਯੋਗ ਪਾਣੀ, ਵ੍ਹੀਲਚੇਅਰ, ਰੈਂਪ, ਸਮਾਜਿਕ ਦੂਰੀ ਦੇ ਚਿੰਨ੍ਹ, ਮਾਸਕ, ਦਸਤਾਨੇ ਆਦਿ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਕਿਹਾ ਕਿ 20 ਫਰਵਰੀ ਨੂੰ ਪੈਣ ਜਾ ਰਹੀਆਂ ਵੋਟਾਂ ਲਈ ਜ਼ਿਲੇ ਦੇ 4 ਵਿਧਾਨ ਸਭਾ ਹਲਕਿਆਂ ਤਰਨ ਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਵਿੱਚ 816439 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਉਹਨਾਂ ਦੱਸਿਆ ਕਿ ਜ਼ਿਲੇ ਦੇ 4 ਵਿਧਾਨ ਸਭਾ ਹਲਕਿਆਂ ’ਚ 816439 ਜਨਰਲ ਵੋਟਰ ਰਜਿਸਟਰਡ ਹਨ। ਇਨ੍ਹਾਂ ਵਿੱਚ 426481 ਪੁਰਸ਼ ਵੋਟਰ, 389924 ਮਹਿਲਾ ਵੋਟਰ ਅਤੇ 34 ਹੋਰ ਵੋਟਰ ਹਨ।

ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 196866 ਵੋਟਰ, ਵਿਧਾਨ ਸਭਾ ਹਲਕਾ ਖੇਮਕਰਨ ’ਚ ਵੋਟਰ 216090, ਵਿਧਾਨ ਸਭਾ ਹਲਕਾ ਪੱਟੀ `ਚ 202155 ਵੋਟਰ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ `ਚ 201328 ਵੋਟਰ ਹਨ। ਇਸ ਤੋਂ ਇਲਾਵਾ ਸਰਵਿਸ 8006 ਵੋਟਰ ਹਨ।

ਉਨਾਂ ਦੱਸਿਆ ਕਿ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ 10720 ਵੋਟਰ (18-19 ਸਾਲ) ਅਜਿਹੇ ਹਨ, ਜੋ ਪਹਿਲੀ ਵਾਰ ਵੋਟ ਪਾਉਣਗੇ। ਪੀ. ਡਬਲਿਊ. ਡੀ. ਵੋਟਰ 6360 ਹਨ ਤੇ 80 ਤੋਂਂ ਵੱਧ ਉਮਰ ਦੇ ਵੋਟਰ 25235 ਹਨ। ਉਨਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ 908 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਉਹਨਾਂ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕਰਿਦਆਂ ਕਿਹਾ ਕਿ ਉਹ ਐਤਵਾਰ ਨੂੰ ਵੋਟਾਂ ਪਾਉਣ ਲਈ ਵੱਡੀ ਗਿਣਤੀ ਵਿੱਚ ਪਹੁੰਚ ਕੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾਉਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION