35.1 C
Delhi
Tuesday, April 30, 2024
spot_img
spot_img

ਜ਼ਿਲ੍ਹਾ ਤੇ ਸੈਸ਼ਨਜ਼ ਤਰਸੇਮ ਮੰਗਲਾ ਵੱਲੋਂ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖ਼ਣ, ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਯੈੱਸ ਪੰਜਾਬ
ਨਾਭਾ/ਪਟਿਆਲਾ, 12 ਜਨਵਰੀ, 2023:
ਜ਼ਿਲ੍ਹਾ ਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਵੱਲੋਂ ਨਵੀਂ ਜ਼ਿਲ੍ਹਾ ਜੇਲ ਨਾਭਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜੁਡੀਸ਼ੀਅਲ ਮੈਜਿਸਟਰੇਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਸ਼ਮਾ ਦੇਵੀ ਵੀ ਮੌਜੂਦ ਸਨ।

ਨਿਰੀਖਣ ਦੌਰਾਨ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਜੇਲ ਵਿਚ ਰਹਿ ਰਹੇ ਬੰਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ ਅਤੇ ਜੇਲ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਤੇ ਹੋਰ ਅਧਿਕਾਰੀਆਂ ਨੂੰ ਬੰਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਜੇਲ ਦੀ ਰਸੋਈ ਅਤੇ ਬੰਦੀਆਂ ਲਈ ਬਣਾਏ ਜਾਂਦੇ ਖਾਣੇ ਦੀ ਵੀ ਜਾਂਚ ਕੀਤੀ। ਇਸ ਮੌਕੇ ਜੇਲ ਦਾ ਸਾਰਾ ਸਟਾਫ਼ ਹਾਜ਼ਰ ਸੀ।

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਇਸ ਤੋਂ ਇਲਾਵਾ ਸੀ.ਜੇ.ਐਮ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਸ਼ਮਾ ਦੇਵੀ ਵੱਲੋਂ ਨਵੀਂ ਜ਼ਿਲ੍ਹਾ ਜੇਲ, ਨਾਭਾ ਵਿਖੇ ਇੱਕ ਜਾਗਰੂਕਤਾ ਕੈਂਪ ਵੀ ਲਗਾਕੇ ਬੰਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION