33.1 C
Delhi
Wednesday, April 24, 2024
spot_img
spot_img

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪੰਜਾਬ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜ ਲੋਕਾਂ ਤੱਕ ਲਿਜਾਣ:ਬ੍ਰਹਮ ਮਹਿੰਦਰਾ

ਯੈੱਸ ਪੰਜਾਬ
ਪਟਿਆਲਾ, 13 ਸਤੰਬਰ, 2021 –
ਪਟਿਆਲਾ ਸ਼ਹਿਰ ਦੇ ਸੰਘਣੀ ਵੱਸੋਂ ਵਾਲੇ ਖੇਤਰਾਂ, ਤ੍ਰਿਪੜੀ, ਸਰਹਿੰਦ ਰੋਡ, ਫੋਕਲ ਪੁਆਇੰਟ, ਬਾਹਰੀ ਕਲੋਨੀਆਂ ‘ਚ ਸੰਭਾਵਤ ਅੱਗ ਲੱਗਣ ਦੀ ਕਿਸੇ ਅਣਸੁਖਾਵੀਂ ਘਟਨਾਂ ‘ਤੇ ਕਾਬੂ ਪਾਉਣ ਲਈ ਹੁਣ ਸਰਹਿੰਦ ਰੋਡ ‘ਤੇ ਸਥਿਤ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਵੀ ਫ਼ਾਇਰ ਬ੍ਰਿਗੇਡ ਸਟੇਸ਼ਨ ਸਥਾਪਤ ਕੀਤਾ ਜਾਵੇਗਾ।

ਇਹ ਫੈਸਲਾ ਅੱਜ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੀ ਇੱਥੇ ਹੋਈ ਮੀਟਿੰਗ ‘ਚ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਪੇਸ਼ ਕੀਤੀ ਤਜਵੀਜ ਨੂੰ ਪਾਸ ਕੀਤੇ ਜਾਣ ਮਗਰੋਂ ਕੀਤਾ ਗਿਆ। ਸ੍ਰੀ ਬ੍ਰਹਮ ਮਹਿੰਦਰਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਸ੍ਰੀਮਤੀ ਰਾਜ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਮੀਟਿੰਗ ‘ਚ ਸ਼ਮੂਲੀਅਤ ਕਰ ਰਹੇ ਸਨ।

ਇਸ ਮੌਕੇ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦਾ ਬਰਾਬਰ ਵਿਕਾਸ ਕਰਵਾਕੇ ਆਪਣੀ ਵਚਨਬਧਤਾ ਨਿਭਾਈ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕਿਹਾ ਕਿ ਉਹ ਲੋਕਾਂ ਦੇ ਚੁਣੇ ਨੁਮਾਇੰਦੇ ਹਨ ਇਸ ਲਈ ਉਹ ਕੈਪਟਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ‘ਚ ਆਪਣੀ ਭੂਮਿਕਾ ਨਿਭਾਉਣ।

ਇਸਦੇ ਨਾਲ ਹੀ ਸ੍ਰੀ ਬ੍ਰਹਮ ਮਹਿੰਦਰਾ ਨੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਚੁਣੇ ਹੋਏ ਪੰਚਾਇਤੀ ਨੁਮਾਇੰਦਿਆਂ ਨਾਲ ਤਾਲਮੇਲ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਪਿੰਡਾਂ ਦੇ ਵਸਨੀਕਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਅਧਾਰ ‘ਤੇ ਨਿਪਟਾਉਣ ਨੂੰ ਤਰਜੀਹ ਦੇਣ ਤਾਂ ਕਿ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲਾਭਪਾਤਰੀਆਂ ਨੂੰ ਮਿਲ ਸਕੇ।

ਚੇਅਰਪਰਸਨ ਸ੍ਰੀਮਤੀ ਰਾਜ ਕੌਰ ਗਿੱਲ ਨੇ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਦੇ ਜ਼ਿਲ੍ਹਾ ਪ੍ਰੀਸ਼ਦ ਨੂੰ ਪ੍ਰਾਪਤ ਹੋਏ ਫੰਡਾਂ ‘ਚੋਂ 9.31 ਕਰੋੜ ਰੁਪਏ ਜ਼ਿਲ੍ਹੇ ਦੇ ਪਿੰਡਾਂ ਨੂੰ ਵਿਕਾਸ ਕਾਰਜ ਕਰਵਾਉਣ ਲਈ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਹੋਰ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਦੇ 70 ਫੀਸਦੀ ਫੰਡ ਆਬਾਦੀ ਦੇ ਹਿਸਾਬ ਨਾਲ ਜਾਰੀ ਕੀਤੇ ਜਾਂਦੇ ਹਨ ਅਤੇ ਕੁਲ ਫੰਡਾਂ ‘ਚੋਂ 50 ਫੀਸਦੀ ਹਿੱਸਾ ਪੀਣ ਵਾਲੇ ਪਾਣੀ ਅਤੇ ਤਰਲ ਤੇ ਠੋਸ ਕੂੜੇ ਦੇ ਪ੍ਰਬੰਧਨ ਉਪਰ ਖ਼ਰਚਣਾ ਲਾਜਮੀ ਹੈ। ਇਸ ਤੋਂ ਇਲਾਵਾ ਬਾਕੀ ਫੰਡ ਸਮਸ਼ਾਨ ਘਾਟ, ਸਕੂਲਾਂ, ਆਂਗਣਵਾੜੀਆਂ, ਡਿਸਪੈਂਸਰੀਆਂ, ਜਿੰਮ, ਗਲੀਆਂ, ਨਾਲੀਆਂ ਆਦਿ ਹੋਰ ਵਿਕਾਸ ਫੰਡਾਂ ‘ਤੇ ਖ਼ਰਚੇ ਜਾਂਦੇ ਹਨ।

ਜ਼ਿਲ੍ਹਾ ਪ੍ਰੀਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਲਈ 65 ਕਰੋੜ ਰੁਪਏ, ਬਲਾਕ ਸੰਮਤੀਆਂ ਨੂੰ 18 ਕਰੋੜ ਰੁਪਏ ਮਿਲੇ ਹਨ। ਇਸ ਤੋਂ ਇਲਾਵਾ ਸਮਾਰਟ ਵਿਲੇਜ ਸਕੀਮ ਅਤੇ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਪਿੰਡਾਂ ‘ਚ ਵਿਕਾਸ ਕਾਰਜ ਚੱਲ ਰਹੇ ਹਨ। ਮੀਟਿੰਗ ਦੀ ਕਾਰਵਾਈ ਉਪ ਮੁੱਖ ਕਾਰਜਕਾਰੀ ਅਧਿਕਾਰੀ ਰੂਪ ਸਿੰਘ ਨੇ ਚਲਾਈ।

ਇਸ ਮੀਟਿੰਗ ਦੌਰਾਨ ਨਵੀਂ ਬਣੀ ਬਲਾਕ ਸੰਮਤੀ ਪਟਿਆਲਾ ਦਿਹਾਤੀ ਦਾ 2.54 ਕਰੋੜ ਰੁਪਏ ਦੇ ਬਜਟ ਨੂੰ ਵੀ ਕਾਰਜਬਾਅਦ ਪ੍ਰਵਾਨਗੀ ਦਿੱਤੀ ਗਈ।

ਇਸ ਮੌਕੇ ਵਿਕਾਸ ਨਾਲ ਸਬੰਧਤ ਹੋਰ ਕਈ ਮੱਦਾਂ ‘ਤੇ ਵਿਚਾਰ ਚਰਚਾ ਕੀਤੀ ਗਈ। ਬੈਠਕ ‘ਚ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਵਾਈਸ ਚੇਅਰਮੈਨ ਸਤਨਾਮ ਸਿੰਘ, ਗਗਨਦੀਪ ਸਿੰਘ ਜੌਲੀ ਜਲਾਲਪੁਰ, ਮਨਿੰਦਰਜੀਤ ਸਿੰਘ ਫਰਾਂਸਵਾਲਾ, ਹੁਸ਼ਿਆਰ ਸਿੰਘ ਕੈਦੂਪੁਰ, ਧਰਮ ਸਿੰਘ, ਤੇਜਪਾਲ ਸਿੰਘ ਗੋਗੀ ਟਿਵਾਣਾ, ਵਿਨੋਦ ਸ਼ਰਮਾ, ਭੁਪਿੰਦਰ ਕੌਰ, ਹਰਵਿੰਦਰ ਕੌਰ, ਜਸਬੀਰ ਕੌਰ, ਆਦਿ ਸਮੇਤ ਚੇਅਰਪਰਸਨ ਬਲਾਕ ਸੰਮਤੀ ਰਾਜਪੁਰਾ ਸਰਬਜੀਤ ਸਿੰਘ ਮਾਣਕਪੁਰ, ਪਾਤੜਾ ਦੇ ਕਿਰਨ ਰਾਣੀ, ਘਨੌਰ ਦੇ ਗਗਨਦੀਪ ਕੌਰ ਤੇ ਸ਼ੰਭੂ ਕਲਾਂ ਦੇ ਚੇਅਰਪਰਸਨ ਅਰਚਨਾ ਰਾਣੀ ਵੀ ਮੌਜੂਦ ਸਨ। ਇਸ ਮੌਕੇ ਮੈਂਬਰ ਘੱਟ ਗਿਣਤੀ ਕਮਿਸ਼ਨ ਬਹਾਦਰ ਖ਼ਾਨ, ਡੀ.ਡੀ.ਪੀ.ਓ. ਸੁਰਿੰਦਰ ਸਿੰਘ ਢਿੱਲੋਂ, ਬੀ.ਡੀ.ਪੀ.ਓਜ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION