35.1 C
Delhi
Monday, May 13, 2024
spot_img
spot_img

ਫ਼ਤਹਿ ਬਾਜਵਾ ਅਤੇ ਪਾਂਡੇ ਦੇ ਬੇਟਿਆਂ ਨੂੰ ਨੌਕਰੀਆਂ ਦੇਣ ’ਤੇ ਬੋਲੇ ਬਾਜਵਾ, ਮੈਂ ਕਿਸੇ ਦੀ ਸਿਫਾਰਿਸ਼ ਨਹੀਂ ਕੀਤੀ

ਯੈੱਸ ਪੰਜਾਬ
ਚੰਡੀਗੜ੍ਹ, 18 ਜੂਨ, 2021:
ਪੰਜਾਬ ਕਾਂਗਰਸ ਦੇ ਦੋ ਵਿਧਾਇਕਾਂ ਸ: ਫ਼ਤਹਿਜੰਗ ਸਿੰਘ ਬਾਜਵਾ ਅਤੇ ਸ੍ਰੀ ਰਾਕੇਸ਼ ਪਾਂਡੇ ਦੇ ਬੇਟਿਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਚਰਚਾ ਦੇ ਚੱਲਦਿਆਂ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਿਸੇ ਪਰਿਵਾਰਕ ਮੈਂਬਰ ਲਈ ਨੌਕਰੀ ਦੀ ਸਿਫਾਰਿਸ਼ ਨਹੀਂ ਕੀਤੀ।

ਸ: ਬਾਜਵਾ ਨੇ ਕਿਹਾ ਕਿ ਨਾ ਉਨ੍ਹਾਂ ਨੇ ਕਿਸੇ ਲਈ ਕੋਈ ਸਿਫਾਰਿਸ਼ ਕੀਤੀ ਹੈ ਅਤੇ ਨਾ ਹੀ ਉਹ ਇਸ ਤਰ੍ਹਾਂ ਦੀ ਕੋਈ ਸਿਫਾਰਿਸ਼ ਕਰਨਗੇ। ਉਨ੍ਹਾਂ ਆਖ਼ਿਆ ਕਿ ਇਹ ਕੈਪਟਨ ਅਮਰਿੰਦਰ ਸਿੰਘ ਅਤੇ ਦੋਹਾਂ ਵਿਧਾਇਕਾਂ ਦੇ ਆਪਸੀ ਗੱਲ ਹੈ, ਕੈਪਟਨ ਜਾਣਨ ਅਤੇ ਵਿਧਾਇਕ ਜਾਣਨ।

ਜ਼ਿਕਰਯੋਗ ਹੈ ਕਿ ਇਹ ਚਰਚਾ ਜ਼ੋਰਾਂ ’ਤੇ ਹੈ ਕਿ ਸ: ਪ੍ਰਤਾਪ ਸਿੰਘ ਬਾਜਵਾ ਦੇ ਛੋਟੇ ਭਰਾ ਸ: ਫ਼ਤਹਿਜੰਗ ਸਿੰਘ ਬਾਜਵਾ ਐਮ.ਐਲ.ਏ. ਦੇ ਬੇਟੇ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਦੇ ਅਹੁਦੇ ਨਾਲ ਅਤੇ ਲੁਧਿਆਣਾ ਦੇ ਕਾਂਗਰਸ ਆਗੂ ਅਤੇ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਦੇ ਅਹੁਦੇ ਨਾਲ ਨਿਵਾਜੇ ਜਾਣ ਦਾ ਮਾਮਲਾ ਲਗਪਗ ਤੈਅ ਹੋ ਚੁੱਕਾ ਹੈ।

ਪਹਿਲਾਂ ਚਰਚਾ ਇਹ ਸੀ ਕਿ ਪਿਛਲੀ ਕੈਬਨਿਟ ਮੀਟਿੰਗ ਵਿੱਚ ਹੀ ਇਸ ਨੌਕਰੀਆਂ ਮਨਜ਼ੂਰ ਕਰ ਦਿੱਤੀਆਂ ਜਾਣੀਆਂ ਸਨ ਪਰ ਹੁਣ ਇਹ ਚਰਚਾ ਹੈ ਕਿ ਸ਼ੁੱਕਰਵਾਰ ਦੀ ਕੈਬਨਿਟ ਮੀਟਿੰਗ ਵਿੱਚ ਦੋਹਾਂ ਦੀ ਨੌਕਰੀ ਦਾ ਪ੍ਰਸਤਾਵ ਮਨਜ਼ੂਰ ਕਰ ਦਿੱਤਾ ਜਾਵੇਗਾ।

ਇਹ ਵੀ ਵਰਨਣਯੋਗ ਹੈ ਕਿ ਇਹ ਨਿਯੁਕਤੀਆਂ ਅੱਤਵਾਦ ਪੀੜਤਾਂ ਦੇ ਕੋਟੇ ਵਿੱਚੋਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਫ਼ਤਹਿਜੰਗ ਸਿੰਘ ਬਾਜਵਾ ਦੇ ਪਿਤਾ ਅਤੇ ਸ੍ਰੀ ਰਾਕੇਸ਼ ਪਾਂਡੇ ਦੇ ਪਿਤਾ ਦੀ ਹੱਤਿਆ ਅੱਤਵਾਦ ਦੇ ਦੌਰ ਦੌਰਾਨ ਹੋਈ ਸੀ ਇਸ ਲਈ ਹੀ ਦੋਹਾਂ ਦੇ ਪੋਤਿਆਂ ਨੂੰ ਇਹ ਨੌਕਰੀਆਂ ਦੇਣ ਦਾ ਪ੍ਰਸਤਾਵ ਲਿਆਂਦੇ ਜਾਣ ਦੀ ਚਰਚਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION