15 Mobiles found from Faridkot Central Jail; 5 inmates booked
ਯੈੱਸ ਪੰਜਾਬ
ਫ਼ਰੀਦਕੋਟ, 25 ਫ਼ਰਵਰੀ, 2023 – ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਇਲ ਮਿਲਣ ਦਾ ਵਰਤਾਰਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ।
ਹੁਣ ਫ਼ਰੀਦਕੋਟ ਜੇਲ੍ਹ ਵਿੱਚੋਂ ਮੁੜ ਮੋਬਾਇਲ ਮਿਲਣ ਦੀ ਖ਼ਬਰ ਹੈ। ਫ਼ਰੀਦਕੋਟ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਦੌਰਾਨ 15 ਮੋਬਾਇਲ ਬਰਾਮਦ ਕੀਤੇ ਗਏ ਹਨ।
ਇਸ ਮਾਮਲੇ ਵਿੱਚ 5 ਹਵਾਲਾਤੀਆਂ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ