42.8 C
Delhi
Friday, May 17, 2024
spot_img
spot_img

ਫ਼ਰੀਦਕੋਟ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਨਿੰਦਣਯੋਗ: ਸੁਖਦੇਵ ਸਿੰਘ ਢੀਂਡਸਾ

ਯੈੱਸ ਪੰਜਾਬ
ਚੰਡੀਗੜ੍ਹ, 17 ਸਤੰਬਰ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲ੍ਹਾਂ ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਿਰਾਂ ਵਿਚਕਾਰ ਵਾਪਰੀ ਮਾਰ ਕੁੱਟਾਈ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਤੋਂ ਪਹਿਲਾ ਉੱਥੇ ਮੌਜੂਦ ਸਿੱਖਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਸੀ।

ਉਹਨਾਂ ਕਿਹਾ ਕਿ ਝਗੜੇ ਦਾ ਕਾਰਨ ਕੁੱਝ ਵੀ ਹੋਵੇ ਪਰ ਦੋਵੇ ਧਿਰਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਕਿਸੇ ਵੀ ਕੀਮਤ ਤੇ ਆਪਸ ਵਿੱਚ ਲੜਨਾ ਨਹੀਂ ਚਾਹੀਦਾ। ਢੀਂਡਸਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਜਿੱਥੇ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੇ ਮਨ ਨੂੰ ਠੇਸ ਪਹੁੰਚਦੀ ਹੈ ਉੱਥੇ ਹੀ ਸਿੱਖਾਂ ਕੌਮ ਦਾ ਅਕਸ ਵੀ ਖਰਾਬ ਹੁੰਦਾ ਹੈ।

ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਦੋਵੇਂ ਧਿਰਾਂ ਨੂੰ ਆਪਸ ਵਿੱਚ ਲੜਨ ਦੀ ਬਜਾਏ ਮਿਲ ਬੈਠ ਕੇ ਸਿੱਖੀ ਸਿਧਾਂਤਾ ਮੁਤਾਬਕ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ।

ਉਹਨਾਂ ਅੱਗੇ ਕਿਹਾ ਕਿ ਅਜਿਹੀਆਂ ਘਟਨਾਵਾਂ ਇਸ ਕਰਕੇ ਵਾਪਰ ਰਹੀਆਂ ਹਨ ਕਿਉਂਕਿ ਪੰਥ ਦੀਆਂ ਸਿਰਮੋਰ ਜਥੇਬੰਦੀਆਂ ਅਤੇ ਸੰਸਥਾਵਾਂ ਵਿੱਚ ਸਿਧਾਂਤਕ ਤੌਰ ਤੇ ਭਰੀ ਗਿਰਾਵਟ ਆ ਚੁੱਕੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION