36.7 C
Delhi
Friday, April 19, 2024
spot_img
spot_img

ਫ਼ਰੀਦਕੋਟ ਜ਼ਿਲ੍ਹੇ ਵਿੱਚ 243 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਲਈ 26 ਕਰੋੜ ਦੀ ਰਾਸ਼ੀ ਮਨਜ਼ੂਰ: ਕਿੱਕੀ ਢਿੱਲੋਂ

ਯੈੱਸ ਪੰਜਾਬ
ਫਰੀਦਕੋਟ, 23 ਅਗਸਤ, 2021 –
ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਬਿਹਤਰ ਸੜਕੀ ਨੈਟਵਰਕ ਮੁੱਹਈਆ ਕਰਵਾਉਣ ਲਈ ਜਿੱਥੇ ਵੱਡੀ ਪੱਧਰ ਤੇ ਰਾਜ ਦੇ ਨੈਸ਼ਨਲ ਹਾਈਵੇ ਬਣਾ ਕੇ ਲੋਕਾਂ ਨੂੰ ਵਧੀਆ ਸੜਕੀ ਸੰਪਰਕ ਮੁਹੱਈਆ ਕਰਵਾਇਆ ਗਿਆ ਹੈ, ਉਥੇ ਹੀ ਫਰੀਦਕੋਟ ਜ਼ਿਲ੍ਹੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਵੱਡੀ ਪੱਧਰ ਤੇ ਨਵੀਂਆਂ ਲਿੰਕ ਸੜਕਾਂ ਦਾ ਨਿਰਮਾਣ, ਮੁਰੰਮਤ ਅਤੇ ਨਵੀਨੀਕਰਨ ਕੀਤਾ ਗਿਆ ਹੈ।ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਦਿੱਤੀ।

ਸ. ਢਿੱਲੋਂ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੇ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਵਿਚ 244 ਕਿਲੋਮੀਟਰ ਦੇ ਕਰੀਬ ਹੋਰ ਲਿੰਕ ਸੜਕਾਂ ਦੇ ਨਵੀਨੀਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਲਈ 26 ਕਰੋੜ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਵਿਧਾਨ ਸਭਾ ਹਲਕੇ ਫਰੀਦਕੋਟ ਵਿੱਚ 57 ਕਿਲੋਮੀਟਰ ਦੇ ਕਰੀਬ ਲਿੰਕ ਸੜਕਾਂ ਤੇ ਰਿਪੇਅਰ, ਨਵੀਨੀਕਰਨ ਕਰਕੇ ਪ੍ਰੀਮਿਕਸ ਪਾਈ ਜਾਵੇਗੀ ਅਤੇ ਇਸ ਅਧੀਨ 32 ਲਿੰਕ ਸੜਕਾਂ ਨੂੰ ਲਿਆਂਦਾ ਗਿਆ ਹੈ।

ਜਿਸ ਤੇ 5 ਕਰੋੜ 85 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਟਕਪੂਰਾ ਵਿਧਾਨ ਸਭਾ ਹਲਕੇ ਦੀਆਂ 43 ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਜਿਸ ਤੇ 10 ਕਰੋੜ 96 ਲੱਖ ਰੁਪਏ ਤੋਂ ਵੱਧ ਰਾਸ਼ੀ ਖਰਚ ਕੀਤੀ ਜਾਵੇਗੀ ਅਤੇ 112.61 ਕਿਲੋਮੀਟਰ ਸੜਕਾਂ ਤੇ ਪ੍ਰੀਮਿਕਸ ਪਾਈ ਜਾਵੇਗੀ।

ਉਨਾਂ ਅੱਗੇ ਦੱਸਿਆ ਕਿ ਜੈਤੋ ਵਿਧਾਨ ਸਭਾ ਹਲਕੇ ਲਈ ਕੁਲ 35 ਲਿੰਕ ਸੜਕਾਂ ਦਾ ਨਵੀਨੀਕਰਨ ਹੋਵੇਗਾ, ਜਿਨ੍ਹਾਂ ਦੀ ਲੰਬਾਈ 75 ਕਿਲੋਮੀਟਰ ਦੇ ਕਰੀਬ ਬਣਦੀ ਹੈ ਅਤੇ ਇਸ ਤੇ 8 ਕਰੋੜ 28 ਲੱਖ ਰੁਪਏ ਦੇ ਕਰੀਬ ਰਾਸ਼ੀ ਖਰਚ ਹੋਵੇਗੀ।

ਸ੍ਰੀ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਪਹਿਲਾਂ ਹੀ ਵੱਡੀ ਪੱਧਰ ਤੇ ਲਿੰਕ ਸੜਕਾਂ ਦੀ ਤਾਮੀਰ, ਨਵੀਨੀਕਰਨ ਤੋਂ ਇਲਾਵਾ ਵੱਖ ਵੱਖ ਵੱਖ ਡਰੇਨਾਂ, ਰਜਬਾਹਿਆਂ, ਨਹਿਰਾਂ ਆਦਿ ਤੇ ਪਿੰਡਾਂ ਨੂੰ ਜੋੜਨ ਲਈ ਪੁੱਲਾਂ ਦੀ ਵੀ ਉਸਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਟੈਂਡਰ ਲਗਾ ਦਿੱਤੇ ਗਏ ਹਨ ਅਤੇ ਇਸ ਤੇ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ।ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਐਸ.ਡੀ.ਓ. ਸ੍ਰੀ ਦਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION