26.7 C
Delhi
Thursday, April 25, 2024
spot_img
spot_img

ਫ਼ਲਾਈਟ ਲੈਫ਼ਟੀਨੈਂਟ ਅਲੀਸ਼ਾ ਟੰਡਨ ਨੇ ਹਥਿਆਰਬੰਦ ਸੈਨਾਵਾਂ ’ਚ ਰੋਜ਼ਗਾਰ ਦੇ ਮੌਕਿਆ ’ਤੇ ਪਾਇਆ ਚਾਨਣਾ

ਜਲੰਧਰ, 20 ਦਸੰਬਰ 2019:

ਫਲਾਈਟ ਲੈਫੀਨੈਂਟ ਅਲੀਸ਼ਾ ਟੰਡਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਂਵਾਂ ਦੀ ਵਰਦੀ ਨੂੰ ਪਹਿਨਣਾ ਸਾਰਿਆਂ ਲਈ ਬੜੇ ਮਾਨ ਤੇ ਸਤਿਕਾਰ ਵਾਲੀ ਗੱਲ ਹੈ ਪਰ ਇਹ ਅਪਣੇ ਨਾਲ ਬਹੁਤ ਸਾਰੀਆਂ ਜਿੰਮੇਵਾਰੀਆਂ ਵੀ ਲਿਆਉਂਦੀ ਹੈ ਕਿਉਂਕਿ ਇਸ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਨੇ ਅਪਣੇ ਖੂਨ ਨਾਲ ਸਿੰਝਿਆ ਹੈ।

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਲਗਾਏ ਗਏ ਛੇਵੇਂ ਸਪਾਰਕ ਕੈਰੀਅਰ ਗਾਈਡੈਂਸ ਮੇਲੇ ਦੌਰਾਨ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਫਲਾਈਟ ਲੈਫਟੀਨੈਂਟ ਆਲੀਸ਼ਾ ਟੰਡਨ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਵਿੱਚ ਅਥਾਹ ਊਰਜਾ ਮੌਜੂਦ ਹੈ ਅਤੇ ਉਹ ਹਥਿਆਰ ਬੰਦ ਸੈਨਾਵਾਂ ਖਾਸ ਕਰਕੇ ਭਾਰਤੀ ਹਵਾਈ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਸਕਦੇ ਹਨ।

ਉਨ੍ਹਾਂ ਆਸ ਜਤਾਈ ਕਿ ਅਜਿਹੇ ਸਪਾਰਕ ਮੇਲੇ ਇਸ ਖੇਤਰ ਦੇ ਵਿਦਿਆਰਥੀਆਂ ਨੂੰ ਭਾਰਤੀ ਹਵਾਈ ਫੌਜ ਵਿੱਚ ਬਤੌਰ ਅਫ਼ਸਰ ਭਰਤੀ ਹੋ ਕੇ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਐਨ.ਡੀ.ਏ.ਰਾਹੀਂ ਭਾਰਤੀ ਹਵਾਈ ਫੌਜ, ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ, ਕੰਬਾਈਂਡ ਡਿਫੈਂਸ ਸਰਵਿਸ ਵਿੱਚ ਭਰਤੀ ਹੋਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਗਈ।

ਵਿਦਿਆਰਥਣਾ ਨਾਲ ਭਾਵਨਾਤਮਿਕ ਤੌਰ ’ਤੇ ਜੁੜਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਇੱਛਾ ਅਨੁਸਾਰ ਜਿੰਦਗੀ ਦੇ ਹਰ ਖੇਤਰ ਵਿੱਚ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੋਹ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਹੱਥ ’ਤੇ ਹੱਥ ਧਰ ਕੇ ਨਹੀਂ ਬੈਠਣਾ ਚਾਹੀਦਾ ਸਗੋਂ ਉਨ੍ਹਾਂ ਨੂੰ ਸਿੱਖਿਆ ਰਾਹੀਂ ਅਪਣੇ ਆਪ ਨੂੰ ਮਜਬੂਤ ਕਰਕੇ ਦੇਸ਼ ਦੀ ਹਰ ਖੇਤਰ ਵਿੱਚ ਨੁਮਾਇੰਦਗੀ ਕਰਨੀ ਚਾਹੀਦੀ ਹੈ।

ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਭਾਰਤੀ ਹਵਾਈ ਫੌਜ ਵਿੱਚ ਅਨੇਕਾਂ ਮੌਕੇ ਉਨਾਂ ਦਾ ਇੰਤਜ਼ਾਰ ਕਰ ਰਹੇ ਹਨ ,ਇਸ ਲਈ ਉਨਾਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਅਪਣੇ ਟੀਚੇ ਦੀ ਪ੍ਰਾਪਤੀ ਲਈ ਅੱਗੇ ਵੱਧਣਾ ਚਾਹੀਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION