ਫ਼ਾਜ਼ਿਲਕਾ, 20 ਜੂਨ, 2020 –
ਕਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਜ਼ਿਲਾ ਪੱਧਰ ’ਤੇ ਪੁਲਿਸ ਵਿਭਾਗ ਮੁੱਢਲੀ ਕਾਤਾਰ ਅੰਦਰ ਲੋਕ ਸੇਵਾਵਾਂ ਅੰਦਰ ਹਿੱਸਾ ਪਾਇਆ ਹੈ ਅਤੇ ਭਵਿੱਖ ਅੰਦਰ ਵੀ ਜ਼ਿਲਾ ਵਾਸੀਆਂ ਦੀ ਹਰ ਸੰਭਵ ਸਹਾਇਤਾ ਲਈ ਜ਼ਿਲਾ ਪੁਲਿਸ ਹਰ ਸਮੇਂ ਤਿਆਰ ਹੈ।
ਇਹਨਾਂ ਵਿਚਾਰਾਂ ਦਾ ਪ੍ਰ੍ਰਗਟਾਵਾ ਐਸ.ਐਸ.ਪੀ ਸ੍ਰ. ਹਰਜੀਤ ਸਿੰਘ ਨੇ ਮਿਸ਼ਨ ਫਤਹਿ ਤਹਿਤ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਦੇ ਸੰਕਟ ਦੌਰਾਨ ਵਧੀਆਂ ਸੇਵਾਵਾਂ ਮੁਹੱਈਆ ਕਰਨ ਤੋਂ ਖੁਸ਼ ਹੋ ਕੇ ਕਰੋਨਾ ਯੋਧੇ ਦੇ ਤੌਰ ਤੇ ਬੈਜ ਲਗਾਉਂਦੇ ਕੀਤਾ। ਉਨਾਂ ਕਿਹਾ ਕਿ ਮੈਂਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਪੁਲਿਸ ਟੀਮਾਂ ਵੱਲੋਂ ਜ਼ਿਲਾ ਵਾਸੀਆਂ ਨੂੰ ਕਰੋਨਾ ਦੀ ਔਖੀ ਘੜੀ ਵੇਲੇ ਡਿਊਟੀ ਤੋਂ ਉੱਤੇ ਹੋ ਕੇ ਹਰ ਸੰਭਵ ਸੇਵਾਵਾਂ ਦੇਣ ਲਈ ਯੋਗਦਾਨ ਪਾਇਆ ਹੈ।
ਇਸ ਮੌਕੇ ਐਸ.ਪੀ (ਡੀ) ਜਸਵੀਰ ਸਿੰਘ, ਐਸ.ਪੀ (ਐਚ) ਮੋਹਨ ਲਾਲ, ਡੀ.ਐਸ.ਪੀ. (ਐਚ) ਅਸ਼ੋਕ ਕੁਮਾਰ, ਡੀ.ਐਸ.ਪੀ. (ਸੀ.ਏ.ਡਬਲਿਯੂ) ਨਿਰਮਲ ਸਿੰਘ ਨੇ ਜ਼ਿਲਾ ਪੁਲਿਸ ਮੁਖੀ ਸ੍ਰ. ਹਰਜੀਤ ਸਿੰਘ ਨੂੰ ਕਰੋਨਾ ਯੋਧੇ ਦਾ ਬੈਜ ਲਗਾਇਆ ਅਤੇ ਭਵਿੱਖ ਅੰਦਰ ਜ਼ਿਲਾ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਵਧੇਰੇ ਵਧੀਆ ਬਣਾਉਣ ਦਾ ਭਰੋਸਾ ਦਿੱਤਾ।
ਸ੍ਰ. ਹਰਜੀਤ ਸਿੰਘ ਨੇ ਦੱਸਿਆ ਕਿ ਮਿਸ਼ਨ ਫਤਿਹ ਲੋਕਾਂ ਨੂੰ ਕੋਰੋਨਾਂ ਵਾਇਰਸ ਦੀ ਮਹਾਂਮਾਰੀ ਨੂੰ ਹਰਾਉਣ ਦੀ ਇਕ ਕੋਸ਼ਿਸ਼ ਹੈ। ਉਨਾਂ ਕਿਹਾ ਕਿ ਮਿਸ਼ਨ ਫਤਿਹ ਦਾ ਮਤਲਬ ਹੀ ਕਿਸੇ ਵੀ ਖਤਰੇ ਨੂੰ ਹਰਾ ਕੇ ਉਸ ’ਤੇ ਜਿੱਤ ਪ੍ਰਾਪਤ ਕਰਨੀ ਹੈ। ਉਨਾਂ ਕਿਹਾ ਕਿ ਪੁਲਿਸ ਵਿਭਾਗ ਲੋਕਾਂ ਦੀ ਸੁਰੱਖਿਆ ਤੇ ਮਦਦ ਕਰਨ ਲਈ ਹਮੇਸ਼ਾ ਤਿਆਰ-ਬਰ-ਤਿਆਰ ਹੈ।
ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/
ਉਨਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਡਿਉਟੀ ’ਤੇ ਤਾਇਨਾਤ ਮੁਲਾਜ਼ਮਾਂ ਵੱਲੋਂ ਕੋਰੋਨਾ ਵਾਇਰਸ ਦੀ ਸਾਵਧਾਨੀਆਂ ਮਾਸਕ ਪਾਉਣ, ਖੁਲੇ ’ਚ ਨਾ ਥੁੱਕਣ, ਸਮਾਜਿਕ ਦੂਰੀ ਬਰਕਰਾਰ ਰੱਖਣ ਅਤੇ ਬਿਨਾਂ ਜ਼ਰੂਰੀ ਕੰਮ ਤੋਂ ਬਾਹਰ ਨਾ ਨਿਕਲਣ ਬਾਰੇ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਕੋਵਿਡ 19 ਸਬੰਧੀ ਲੋਕਾਂ ਨੂੰ ਲਿਖਤੀ ਪ੍ਰਚਾਰ ਸਮੱਗਰੀ ਵੀ ਵੰਡੀ ਜਾ ਰਹੀ ਹੈ ਤਾਂ ਜੋ ਕਰੋਨਾ ਵਾਇਰਸ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਿਆ ਜਾ ਸਕੇ।
ਉਨਾਂ ਜ਼ਿਲਾ ਵਾਸੀਆ ਨੂੰ ਰਾਜ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕ ਹਿੱਤ ਲਈ ਜਾਰੀ ਹਦਾਇਤਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ਤੇ ਥੁੱਕਣ ਆਦਿ ਵਾਲੇ ਲੋਕਾਂ ਦੇ ਚਾਲਾਨ ਵੀ ਕੀਤੇ ਜਾ ਰਹੇ ਹਨ, ਤਾਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਅਜਿਹੇ ਨਾਜੁਕ ਸਮੇਂ ਅੰਦਰ ਹਰੇਕ ਜ਼ਿਲਾ ਵਾਸੀ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਲੋੜ ਹੈ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ