ਯੈੱਸ ਪੰਜਾਬ
ਚੰਡੀਗੜ੍ਹ, 27 ਅਗਸਤ, 2021 –
ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਪੰਜਾਬ ਨੇ ਫਿਜੀਕਲ ਐਜੂਕੇਸ਼ਨ ਦੇ ਡਿਪਲੋਮੇ (ਡੀ.ਪੀ.ਐਡ) ਲਈ ਸਾਲ 2021-23 ਦੇ ਦਾਖਲੇ ਦੀ ਪ੍ਰਕਿਰਿਆ 2 ਸਤੰਬਰ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡੀ.ਪੀ.ਐਡ ਦੇ ਦੋ ਸਾਲ ਡਿਪਲੋਮੇ ਲਈ ਰਜਿਸਟਰੇਸ਼ਨ 2 ਸਤੰਬਰ ਤੋਂ 20 ਸਤੰਬਰ 2021 ਤੱਕ ਕਰਵਾਈ ਜਾ ਸਕਦੀ ਹੈ।
ਸੂਬੇ ਵਿੱਚ ਸਥਿਤ ਸਰਕਾਰੀ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਸੰਸਥਾਵਾਂ ਵਿੱਚ ਡੀ.ਪੀ.ਐਡ ਦਾ ਕੋਰਸ ਕਰਨ ਦੇ ਚਾਹਵਾਨ ਉਮੀਦਵਾਰ ਵੈਬਸਾਈਟ www.ssapunjab.org ’ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਇਸ ਵਾਸਤੇ ਉਮੀਦਵਾਰ ਬਾਹਰਵੀਂ ਪਾਸ ਹੋਣਾ ਚਾਹੀਦਾ ਹੈ। ਇਸ ਕੋਰਸ ਲਈ ਮੈਰਿਟ 24 ਸਤੰਬਰ ਨੂੰ ਜਾਰੀ ਕੀਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀwww.ssapunjab.org ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ