30.1 C
Delhi
Tuesday, May 7, 2024
spot_img
spot_img

1 ਮਾਰਚ ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ ਨੂੰ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਯੈੱਸ ਪੰਜਾਬ
ਫਿਰੋਜ਼ਪੁਰ, 28 ਫਰਵਰੀ, 2022 –
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮਿਤੀ 1 ਮਾਰਚ 2022 ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀਂ ਦਾ ਪਵਿੱਤਰ ਤਿਊਹਾਰ ਦੇਸ਼ ਭਰ ਵਿਚ ਮਨਾਇਆ ਜਾਂਦਾ ਹੈ।ਇਨ੍ਹਾਂ ਦੋਨਾਂ ਤਿਉਹਾਰਾਂ ਦੀ ਭਾਰਤੀ ਸਮਾਜ ਵਿੱਚ ਵਿਸ਼ੇਸ਼ ਧਾਰਮਿਕ ਮਹੱਤਤਾ ਹੈ।

ਉਪਰੋਕਤ ਧਾਰਮਿਕ ਤਿਉਹਾਰਾਂ ਦੀ ਮਹੱਤਤਾ ਅਤੇ ਪਵਿੱਤਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਵੱਲੋਂ 1 ਮਾਰਚ 2022 ਅਤੇ ਮਿਤੀ 10 ਅਪ੍ਰੈਲ 2022 ਨੂੰ ਜਿਲ੍ਹਾ ਫਿਰੋਜ਼ਪੁਰ ਵਿੱਚ ਸਥਾਪਤ ਮੰਦਰ/ਧਾਰਮਿਕ ਸਥਾਨ ਜਿੱਥੇ ਇਹ ਤਿਉਹਾਰ ਮਨਾਇਆ ਜਾਂਦਾ ਹੈ, ਉਹਨਾਂ ਨੂੰ ਜਾਣ ਵਾਲੇ ਰਸਤਿਆਂ ਉੱਪਰ ਅਤੇ ਇਹਨਾਂ ਮੰਦਰ/ ਧਾਰਮਿਕ ਸਥਾਨਾਂ ਦੇ 500 ਮੀਟਰ ਦੇ ਘੇਰੇ ਵਿੱਚ ਆਉਂਦੇ ਸਾਰੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION