35.1 C
Delhi
Monday, May 13, 2024
spot_img
spot_img

10ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ 24 ਤੇ 25 ਦਸੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ ‘ਚ

ਯੈੱਸ ਪੰਜਾਬ
ਚੰਡੀਗੜ, 23 ਦਸੰਬਰ, 2022:
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ 10ਵੀਂ ਨੈਸ਼ਨਲ ਗੱਤਕਾ (ਲੜਕੇ) ਚੈਂਪੀਅਨਸ਼ਿਪ 24 ਤੇ 25 ਦਸੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ ਵਿਖੇ ਕਰਵਾਈ ਜਾ ਰਹੀ ਹੈ ਜਿਸ ਵਿੱਚ ਦੇਸ਼ ਦੇ 16 ਰਾਜਾਂ ਦੀਆਂ ਲੜਕਿਆਂ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ।

ਇਸ ਸੰਬੰਧੀ ਚੰਡੀਗੜ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜਦੀਪ ਸਿੰਘ ਬਾਲੀ ਤੇ ਵਿੱਤ ਸਕੱਤਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਹਨਾ ਦੋ ਰੋਜਾ ਗੱਤਕਾ ਮੁਕਾਬਲਿਆਂ ਦੌਰਾਨ ਫੱਰੀ-ਸੋਟੀ ਅਤੇ ਗੱਤਕਾ ਸੋਟੀ ਵਰਗ ਵਿੱਚ ਟੀਮ ਅਤੇ ਵਿਅਕਤੀਗਤ ਈਵੈਂਟਾਂ ਵਿੱਚ ਅੰਡਰ-14, ਅੰਡਰ-18, ਅੰਡਰ-22 ਤੇ ਅੰਡਰ-25 ਉਮਰ ਵਰਗ ਦੀਆਂ ਗੱਤਕਾ ਟੀਮਾਂ ਦੇ ਮੁਕਾਬਲੇ ਹੋਣਗੇ।

ਉਨਾਂ ਦੱਸਿਆ ਕਿ ਜੇਤੂ ਟੀਮਾਂ ਤੇ ਭਾਗ ਲੈਣ ਵਾਲੇ ਸਮੂਹ ਖਿਡਾਰੀਆਂ ਨੂੰ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਸਰਟੀਫਿਕੇਟ ਦਿੱਤੇ ਜਾਣਗੇ।

ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਸੁਨੀਲ ਰਿਆਤ ਸੰਯੁਕਤ ਡਾਇਰੈਕਟਰ ਖੇਡ ਵਿਭਾਗ ਚੰਡੀਗੜ੍ਹ, ਡਿਪਟੀ ਡਾਇਰੈਕਟਰ ਖੇਡਾਂ ਰਾਕੇਸ਼ ਮਲਿਕ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਚੰਡੀਗੜ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਬੁਟਰੇਲਾ ਐਮ.ਸੀ. ਅਤੇ ਗੁਰਦਵਾਰਾ ਅਸਥਾਪਨ ਕਮੇਟੀ ਸੈਕਟਰ 22 ਦੇ ਪ੍ਰਧਾਨ ਗੁਰਜੋਤ ਸਿੰਘ ਸਾਹਨੀ ਸਾਂਝੇ ਤੌਰ ਤੇ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION