31.7 C
Delhi
Saturday, April 20, 2024
spot_img
spot_img

10 ਹਜ਼ਾਰ ਰੁਪਏ ਵੱਢੀ ਲੈਂਦਾ ਪਟਵਾਰੀ ਵਿਜੀਲੈਂਸ ਨੇ ਨੱਪਿਆ

ਫ਼ਾਜ਼ਿਲਕਾ, 27 ਅਗਸਤ, 2019 –

ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਨਹਿਰੀ ਹਲਕਾ ਅਰਨੀਵਾਲਾ ਦੇ ਨਹਿਰੀ ਪਟਵਾਰੀ ਨੂੰ ਵਿਜੀਲੈਂਸ ਬਿਊਰੋ ਨੇ 10 ਹਜ਼ਾਰ ਰਿਸ਼ਵਤ ਲੈਂਦੇ ਨੂੰ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਡੀ.ਐਸ.ਪੀ. ਰਾਜ ਕੁਮਾਰ ਸਾਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਝੋਟਿਆਂ ਵਾਲੀ ਦੇ ਕਿਸਾਨ ਸੁਖਚੈਨ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਨਹਿਰੀ ਪਟਵਾਰੀ ਸ੍ਰੀ ਹਰਜਿੰਦਰ ਸਿੰਘ ਉਸ ਦੀ ਪਾਣੀ ਦੀ ਵਾਰੀ ਦੀ ਠੀਕ ਕਰਨ ਸਬੰਧੀ ਰਿਸ਼ਵਤ ਮੰਗ ਰਿਹਾ ਹੈ।

ਇਸ ਸਬੰਧੀ ਕਿਸਾਨ ਤੋਂ ਉਸਨੇ 20 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ ਅਤੇ 18 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਹੋਇਆ ਸੀ ਜਿਸ ਨੂੰ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਦਸ ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਨੂੰ ਸਰਕਾਰੀ ਗਵਾਹਾਂ ਮਨਮੀਤ ਸਿੰਘ ਏ.ਡੀ.ਓ ਅਤੇ ਰਵਿੰਦਰ ਸਿੰਘ ਅਟਵਾਲ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ।

ਵਿਜੀਲੈਂਸ ਵਿਭਾਗ ਦੀ ਟੀਮ ਵਿੱਚ ਇੰਸਪੈਕਟਰ ਸਤਪ੍ਰੇਮ ਸਿੰਘ, ਏ.ਐਸ.ਆਈ. ਕਿੱਕਰ ਸਿੰਘ, ਨਰਿੰਦਰਪਾਲ ਕੌਰ, ਗੁਰਇਕਬਾਲ ਸਿੰਘ, ਸਤੀਸ਼ ਕੁਮਾਰ, ਗੁਰਤੇਜ ਸਿੰਘ, ਗਰਭੇਜ਼ ਸਿੰਘ ਤੇ ਹਰਦੀਪ ਸਿੰਘ ਸ਼ਾਮਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION