ਯੈੱਸ ਪੰਜਾਬ
ਜਲੰਧਰ, 13 ਅਕਤੂਬਰ, 2021 –
ਸੀ.ਪੀ.ਆਈ. ( ਐਮ. ) ਜ਼ਿਲ੍ਹਾ ਜਲੰਧਰ – ਕਪੂਰਥਲਾ ਦੇ ਸਕੱਤਰ ਕਾਮਰੇਡ ਲਹਿੰਬਰ ਸਿੰਘ ਤੱਗੜ ਨੇ ਅੱਜ ਇਥੋਂ ਜਾਰੀ ਕੀਤੇ ਗਏ ਇੱਕ ਪ੍ਰੈੱਸ ਨੋਟ ਵਿੱਚ ਦੱਸਿਆ ਕਿ ਸੀ.ਪੀ.ਆਈ. ( ਐਮ. ) ਜ਼ਿਲ੍ਹਾ ਕਮੇਟੀ ਜਲੰਧਰ – ਕਪੂਰਥਲਾ ਦੀ ਮੀਟਿੰਗ ਜੋ 17 ਅਕਤੂਬਰ ਨੂੰ ਹੋਣੀ ਸੀ , ਉਸ ਨੂੰ ਇਸ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਵਿਆਪੀ ਕਿਸਾਨ ਸੰਘਰਸ਼ ਨੂੰ ਹੋਰ ਅੱਗੇ ਵਧਾਉਂਦੇ ਹੋਏ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲਾਂ ਰੋਕਣ ਦਾ ਸੱਦਾ ਦਿੱਤਾ ਗਿਆ ਹੈ ।
ਕਾਮਰੇਡ ਤੱਗੜ ਨੇ ਦੱਸਿਆ ਕਿ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਦੀ ਡੇਟ ਬਾਅਦ ਵਿੱਚ ਤੈਅ ਕੀਤੀ ਜਾਵੇਗੀ ।
ਕਾਮਰੇਡ ਤੱਗੜ ਨੇ ਸਾਰੇ ਜ਼ਿਲ੍ਹਾ ਕਮੇਟੀ ਮੈਂਬਰਾਂ , ਤਹਿਸੀਲ ਕਮੇਟੀਆਂ ਅਤੇ ਪਾਰਟੀ ਮੈਂਬਰਾਂ ਨੂੰ ਅਪੀਲ ਪੁਰਜ਼ੋਰ ਅਪੀਲ ਕੀਤੀ ਹੈ ਕਿ ਤੁਰੰਤ ਤਾਲਮੇਲ ਕਰਕੇ ਦੋਹਾਂ ਜ਼ਿਲ੍ਹਿਆਂ ਵਿਚ ਐਕਸ਼ਨ ਨੂੰ ਸਫਲ ਬਣਾਉਣ ਲਈ ਪ੍ਰੋਗਰਾਮ ਉਲੀਕ ਲਏ ਜਾਣ ।
ਸੰਯੁਕਤ ਮੋਰਚੇ ਵੱਲੋਂ ਐਲਾਨੇ ਐਕਸ਼ਨ ਲਾਲ ਝੰਡਿਆਂ ਵਾਲੀਆਂ ਜਥੇਬੰਦੀਆਂ ਸੀ.ਪੀ.ਆਈ. ( ਐਮ. ) , ਕੁਲ ਹਿੰਦ ਕਿਸਾਨ ਸਭਾ , ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਸੀ.ਆਈ.ਟੀ.ਯੂ. ਦੀ ਅਗਵਾਈ ਵਿਚ ਕੀਤੇ ਜਾਣਗੇ ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ