35.1 C
Delhi
Saturday, April 20, 2024
spot_img
spot_img

1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਸਮਾਗਮ ਐਤਵਾਰ ਨੂੂੰ

ਯੈੱਸ ਪੰਜਾਬ
ਨਵੀਂ ਦਿੱਲੀ, 31 ਅਕਤੂਬਰ, 2020 –
ਦੇਸ਼ ਭਰ ਵਿਚ ਸਿੱਖ ਕਤਲੇਆਮ ਦੇ ਦੋਰਾਨ ਮਾਰੇ ਗਏ ਸਿੱਖ ਸ਼ਹੀਦਾਂ ਦੀ ਯਾਦ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਵੇਰੇ ਸਮਾਗਮ ਕਰਵਾਇਆ ਜਾਵੇਗਾ ਅਤੇ ਸ਼ਾਮ ਨੂੰ ਸੱਚ ਦੀ ਕੰਧ ’ਤੇ ਸ਼ਹੀਦਾਂ ਦੀਆਂ ਵਿਧਵਾਵਾਂ ਅਤੇ ਪਾਰਿਵਾਰਿਕ ਮੈਂਬਰਾ ਦੇ ਨਾਲ ਮਿਲਕੇ ਮੋਮਬੱਤੀਆਂ ਜਲਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਮੁਖੀ ਜਤਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ 84 ਸਿੱਖ ਕਤਲੇਆਮ ਦੇ ਦੌਰਾਨ ਜਿੰਨ੍ਹਾਂ ਸਿੱਖਾਂ ਦਾ ਬੇਰਹਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਵਿਚ ਬਜ਼ੁਰਗ, ਨੌਜਵਾਨ ਅਤੇ ਬੱਚੇ ਵੀ ਸ਼ਾਮਲ ਸਨ, ਦੀ ਯਾਦ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਹਨ।

ਜਿਨ੍ਹਾਂ ਦਾ ਭੋਗ 1 ਨਵੰਬਰ ਨੂੰ ਐਤਵਾਰ ਸਵੇਰੇ 8:30 ਵਜੇ ਪਾਇਆ ਜਾਏਗਾ ਉਪਰੰਤ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ। ਪ੍ਰੋਗਰਾਮ ਵਿਚ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਵਿਸ਼ੇਸ਼ ਤੌਰ ਤੇ ਪੁੱਜ ਕੇ ਸ਼ਹੀਦ ਹੋਏ ਸਿੱਖਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕਰਨਗੇ।

ਸ. ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਸ਼ਾਮ ਨੂੰ ਪਰਿਵਾਰਾਂ ਦੀਆਂ ਵਿਧਵਾਵਾਂ ਅਤੇ ਹੋਰਨਾਂ ਮੈਂਬਰ ਸ਼ਾਮ ਨੂੰ 5 ਵਜੇ ਗੁਰਦੁਆਰਾ ਰਕਾਬ ਗੰਜ ਸਾਹਿਬ ਸੱਚ ਦੀ ਕੰਧ ਤੇ ਪੁੱਜਣਗੇ ਜਿਥੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਦੇਸ਼ ਦੀ ਸਰਕਾਰ ਨੂੰ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਦੀ ਮੰਗ ਵੀ ਕੀਤੀ ਜਾਵੇਗੀ।

ਇਸ ਮੌਕੇ ਸ਼ਹੀਦਾਂ ਦੀ ਯਾਦ ਤਾਜ਼ਾ ਕਰਨ ਲਈ ਇਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।


Click here to Like us on Facebook


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION