‘ਸਦਰਨ ਰੈਟੋਰੈਂਟ ਐਂਡ ਲਾਂਜ ਬਾਰ’ ਦੇ ਬਾਹਰ ਚੱਲੀ ਗੋਲੀ
ਯੈੱਸ ਪੰਜਾਬ
ਸੈਕਰਾਮੈਂਟੋ, ਕੈਲੀਫੋਰਨੀਆ, ਅਗਸਤ 28, 2023 (ਹੁਸਨ ਲੜੋਆ ਬੰਗਾ)
ਅਮਰੀਕਾ ਦੇ ਕੈਂਟੁਕੀ ਰਾਜ ਦੇ ਸ਼ਹਿਰ ਲੋਇਸਵਿਲੇ ਵਿਖੇ ਲੰਘੀ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ 2 ਵਿਅਕਤੀਆਂ ਦੇ ਮਾਰੇ ਜਾਣ ਤੇ 5 ਹੋਰਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਲੋਇਸਵਿਲੇ ਮੈਟਰੋ ਪੁਲਿਸ ਵਿਭਾਗ ਅਨੁਸਾਰ ਸਦਰਨ ਰੈਸਟੋਰੈਂਟ ਐਂਡ ਲਾਂਜ ਦੇ ਬਾਹਰਵਾਰ ਰਾਤ 3 ਵਜੇ ਤੜਕਸਾਰ ਗੋਲੀ ਚੱਲਣ ਦੀ ਸੂਚਨਾ ਮਿਲਣ ‘ਤੇ ਪੁਲਿਸ ਅਫਸਰ ਮੌਕੇ ਉਪਰ ਪੁੱਜੇ।
ਵਿਭਾਗ ਦੇ ਡਿਪਟੀ ਚੀਫ ਸਟੀਵ ਹੀਲੇ ਅਨੁਸਾਰ ਇਕ ਵਿਅਕਤੀ ਨੂੰ ਮੌਕੇ ਉਪਰ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਜਦ ਕਿ ਦੂਸਰਾ ਵਿਅਕਤੀ ਹਸਪਤਾਲ ਵਿਚ ਜਖਮਾਂ ਦੀ ਤਾਬ ਨਾ ਸਹਾਰਦਾ ਹੋਇਆ ਦਮ ਤੋੜ ਗਿਆ। ਹੀਲੇ ਨੇ ਕਿਹਾ ਕਿ 5 ਜ਼ਖਮੀ ਸਥਾਨਕ ਹਸਪਤਾਲਾਂ ਵਿਚ ਜੇਰੇ ਇਲਾਜ਼ ਹਨ । ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਹੋ ਰਹੀ ਹੈ ਤੇ ਅਜੇ ਤੱਕ ਇਸ ਮਾਮਲੇ ਵਿਚ ਕਿਸੇ ਸ਼ੱਕੀ ਨੂੰ ਹਿਰਾਸਤ ਵਿਚ ਨਹੀਂ ਲਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ