29.1 C
Delhi
Saturday, April 27, 2024
spot_img
spot_img

2012 ਬੈਚ ਦੇ ਪੀ.ਸੀ.ਐਸ. ਰਾਜੀਵ ਕੁਮਾਰ ਵਰਮਾ ਨੇ ਨਵਾਂ ਸ਼ਹਿਰ ਦੇ ਏ.ਡੀ.ਸੀ. ਜਨਰਲ ਵਜੋਂ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਨਵਾਂਸ਼ਹਿਰ, 27 ਮਈ, 2022 –
ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ 2012 ਬੈਚ ਦੇ ਅਧਿਕਾਰੀ ਰਾਜੀਵ ਕੁਮਾਰ ਵਰਮਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ ਹੈ।

ਸ੍ਰੀ ਰਾਜੀਵ ਕੁਮਾਰ ਵਰਮਾ ਦਾ ਹਾਲ ਹੀ ਵਿੱਚ ਰਾਜ ਸਰਕਾਰ ਵੱਲੋਂ ਜਲੰਧਰ ਤੋਂ ਤਬਾਦਲਾ ਕੀਤਾ ਗਿਆ ਹੈ ਜਿੱਥੇ ਉਹ ਸਕੱਤਰ, ਰੀਜਨਲ ਟ੍ਰਾਂਸਪੋਰਟ ਅਥਾਰਟੀ ਵਜੋਂ ਤਾਇਨਾਤ ਸਨ। ਉਹ ਪਿਛਲੇ ਸਮੇਂ ਵਿੱਚ ਏ ਡੀ ਸੀ ਫਗਵਾੜਾ, ਕਮਿਸ਼ਨਰ ਨਗਰ ਨਿਗਮ ਫ਼ਗਵਾੜਾ, ਏ ਡੀ ਸੀ ਪਠਾਨਕੋਟ ਅਤੇ ਏ ਸੀ ਏ ਪੁੱਡਾ ਜਲੰਧਰ ਵੀ ਰਹਿ ਚੁੱਕੇ ਹਨ।

ਨਵੇਂ ਅਹੁਦੇ ਦਾ ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਹੋਰ ਵਧੀਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਸਾਫ਼ ਸੁਥਰਾ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਮਿਲਣਾ ਯਕੀਨੀ ਬਣਾਉਣਗੇ।

ਦਫ਼ਤਰ ਵਿੱਚ ਸਟਾਫ਼ ਨਾਲ ਮੁੱਢਲੀ ਮੀਟਿੰਗ ਦੌਰਾਨ ਵਰਮਾ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਲੋਕ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION