ਚੰਡੀਗੜ੍ਹ, 25 ਸਤੰਬਰ, 2019 –
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਵਿਖੇ ਤਾਇਨਾਤ ਖੇਤੀਬਾੜੀ ਵਿਕਾਸ ਅਫਸਰ ਜਸਕੰਵਲ ਸਿੰਘ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਖੇਤੀਬਾੜੀ ਅਫਸਰ ਨੂੰ ਸ਼ਿਕਾਇਤਕਰਤਾ ਅਮਰੀਕ ਸਿੰਘ ਵਾਸੀ ਪਿੰਡ ਕਾਤਰੋਂ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਕੀੜੇ ਮਾਰ ਦਵਾਈਆਂ ਦੀ ਦੁਕਾਨ ਹੈ ਅਤੇ ਉਸ ਦੀ ਦੁਕਾਨ ਦਾ ਲਾਈਸੈਂਸ ਆਪਣੇ ਭਰਾ ਦੇ ਨਾਮ ‘ਤੇ ਕਰਾਉਣ ਬਦਲੇ ਉਕਤ ਖੇਤੀਬਾੜੀ ਅਫਸਰ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 25,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਖੇਤੀਬਾੜੀ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਸ ਨੂੰ ਵੀ ਪੜ੍ਹੋ:
ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ