32.8 C
Delhi
Wednesday, April 24, 2024
spot_img
spot_img

25 ਦੇ ਪੰਜਾਬ ਬੰਦ ਦੇ ਮੱਦੇਨਜ਼ਰ ਜਲੰਧਰ ਦੇ ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਲਿਆ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ

ਜਲੰਧਰ, 23 ਸਤੰਬਰ, 2020 –

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਇਥੇ ਕਿਹਾ ਕਿ ਕਮਿਸ਼ਨਰੇਟ ਪੁਲਿਸ 25 ਸਤੰਬਰ ਨੂੰ ਪੰਜਾਬ ਬੰਦ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਏਗੀ।

ਸਥਿਤੀ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ, ਸ਼ਾਂਤੀ ਅਤੇ ਸਦਭਾਵਨਾ ਕਾਇਮ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਾਰੀ ਸਥਿਤੀ ‘ਤੇ ਨਜ਼ਰ ਰੱਖਣ ਅਤੇ ਕਾਨੂੰਨ ਵਿਵਸਥਾ ਨੂੰ ਹਰ ਕੀਮਤ ‘ਤੇ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਸਾਰੇ ਨਾਜ਼ੁਕ ਇਲਾਕਿਆਂ ਵਿੱਚ ਨਿਯਮਤ ਗਸ਼ਤ ਨੂੰ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਟ੍ਰੈਫਿਕ ਡਵੀਜ਼ਨਾਂ ਲਈ ਯੋਜਨਾ ਤਿਆਰ ਕਰਨ ਲਈ ਵੀ ਕਿਹਾ । ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਲਈ ਸਮਝਾਉਣ ਦੇ ਵੀ ਨਿਰਦੇਸ਼ ਦਿੱਤੇ।

ਭੁੱਲਰ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਸਬੰਧਤ ਖੇਤਰ ਲਾਜ਼ਮੀ ਤੌਰ ‘ਤੇ ਅਪਰਾਧ ਮੁਕਤ ਹੋਣ ਅਤੇ ਇਲਾਕੇ ਵਿੱਚ 24 ਘੰਟੇ ਚੌਕਸੀ ਵਧਾਉਣ ਲਈ ਕਿਹਾ । ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਦੌਰੇ ਕਰਨ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹਰੇਕ ਪੁਲਿਸ ਅਧਿਕਾਰੀ ਨੂੰ ਅਪਰਾਧੀਆਂ ਦੇ ਠਿਕਾਣਿਆਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਭਾਵੇਂ ਉਹ ਜੇਲ੍ਹ ਵਿੱਚ ਹੋਣ, ਪੈਰੋਲ ‘ਤੇ ਜਾਂ ਜ਼ਮਾਨਤ ‘ਤੇ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਪਰਾਧੀਆਂ/ਆਦਤਤਨ ਅਪਰਾਧੀਆਂ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਅਤੇ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ।

ਰਾਜ ਸਰਕਾਰ ਅਤੇ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਦੀ ਸੂਬੇ ਵਿਚਲੇ ਅਪਰਾਧੀਆਂ ‘ਤੇ ਲਗਾਮ ਕੱਸਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਇਸ ਮੁੱਦੇ ‘ਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਖਿਲਾਫ ਚਿਤਾਵਨੀ ਦਿੱਤੀ।

ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਮੈਡੀਕਲ ਪ੍ਰੋਟੋਕਾਲਜ਼ ਬਾਰੇ ਸਾਰੇ ਪੱਧਰਾਂ ‘ਤੇ ਪੁਲਿਸ ਅਧਿਕਾਰੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕਿਹਾ ਜਿਸ ਅਨੁਸਾਰ ਹੱਥ ਧੋਣਾ, ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੀ ਲੋੜ ਹੈ ਤਾਂ ਜੋ ਕੋਵਿਡ -19 ਮਹਾਂਮਾਰੀ ਤੋਂ ਬਚਾਅ ਹੋ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਬਲਕਾਰ ਸਿੰਘ, ਨਰੇਸ਼ ਕੁਮਾਰ ਡੋਗਰਾ, ਏਡੀਸੀਪੀ ਵਤਸਲਾ ਗੁਪਤਾ ਅਤੇ ਹੋਰ ਮੌਜੂਦ ਸਨ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION