33.1 C
Delhi
Wednesday, May 8, 2024
spot_img
spot_img

26 January ਮਾਮਲੇ ’ਚ ਗ੍ਰਿਫ਼ਤਾਰ Ranjit Singh ਜੇਲ੍ਹ ਵਿੱਚੋਂ ਰਿਹਾਅ, Sirsa ਤੇ Kalka ਨੇ ਸਿਰੋਪਾ ਦੇ ਕੇ ਕੀਤਾ ਸਨਮਾਨਿਤ

ਯੈੱਸ ਪੰਜਾਬ
ਨਵੀਂ ਦਿੱਲੀ, 17 ਮਾਰਚ, 2021 –
ਦਿੱਲੀ ਪੁਲਸ ਵਲੋਂ ਕਿਸਾਨ ਪਰੇਡ ਵਿਚ ਸ਼ਾਮਲ ਹੋਣ ਮੌਕੇ ਗਿ੍ਰਫ਼ਤਾਰ ਕੀਤੇ ਗਏ ਅਤੇ ਅੰਨਾ ਤਸ਼ੱਦਦ ਢਾਹੇ ਜਾਣ ਦਾ ਸ਼ਿਕਾਰ ਹੋਏ ਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਅੱਜ ਦੇਰ ਸ਼ਾਮ ਤਿਹਾੜ ਜੇਲ ਵਿਚੋਂ ਰਿਹਾਅ ਕਰ ਦਿੱਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਤਿਹਾੜ ਜੇਲ ਦੇ ਬਾਹਰ ਰਣਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਉਸ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਸ਼੍ਰੀ ਸਿਰਸਾ ਤੇ ਸ਼੍ਰੀ ਕਾਲਕਾ ਨੇ ਕਿਹਾ ਕਿ ਰਣਜੀਤ ਸਿੰਘ ਦੀ ਰਿਹਾਈ ਸਿੱਖ ਕੌਮ ਵਿਸ਼ੇਸ਼ ਕਰਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੀ ਲੀਗਲ ਟੀਮ ਦੀ ਬਹੁਤ ਵੱਡੀ ਜਿੱਤ ਹੈ ਤੇ ਪੁਲਸ ਦੇ ਮੂੰਹ ’ਤੇ ਕਰਾਰੀ ਚਪੇੜ ਹੈ। ਉਨਾਂ ਕਿਹਾ ਕਿ ਜਿਹੜੇ ਪੁਲਸ ਵਾਲਿਆਂ ਨੇ ਰਣਜੀਤ ਸਿੰਘ ’ਤੇ ਤਸ਼ੱਦਦ ਢਾਹਿਆ ਹੈ ਦਿੱਲੀ ਗੁਰਦੁਆਰਾ ਕਮੇਟੀ ਉਨਾਂ ਦੇ ਖਿਲਾਫ ਕਾਰਵਾਈ ਹੋਣੀ ਯਕੀਨੀ ਬਣਾਏਗੀ ਤੇ ਉਨਾਂ ਨੂੰ ਬਣਦੀ ਸਜ਼ਾ ਵੀ ਦਵਾਏਗੀ।

ਉਨਾਂ ਕਿਹਾ ਕਿ ਰਣਜੀਤ ਸਿੰਘ ਅਤੇ ਇਸ ਵਰਗੇ ਸਿੱਖ ਨੌਜਵਾਨਾਂ ਨਾਲ ਦਿੱਲੀ ਪੁਲਸ ਨੇ ਬਹੁਤ ਧੱਕੇਸ਼ਾਹੀ ਕੀਤੀ ਤੇ ਇਰਾਦਾ ਕਤਲ ਅਤੇ ਹੋਰ ਸੰਗੀਨ ਧਾਰਾਵਾਂ ਲਾ ਕੇ ਇਨਾਂ ਨੂੰ ਜੇਲਾਂ ਵਿਚ ਡੱਕ ਦਿੱਤਾ।

ਉਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਅਤੇ ਇਸ ਦੀ ਲੀਗਲ ਟੀਮ ਨੇ ਇਨਾਂ ਨੌਜਵਾਨਾਂ ਨੂੰ ਜੇਲਾਂ ਵਿਚੋਂ ਕਢਵਾਇਆ ਹੈ ਅਤੇ ਹੁਣ ਇਨਾਂ ਦੇ ਕੇਸਾਂ ਵਿਚੋਂ ਇਨਾਂ ਬਾਇਜ਼ਤ ਬਰੀ ਹੋਣਾ ਵੀ ਯਕੀਨੀ ਬਣਾਏਗੀ।

ਉਨਾਂ ਮੁੜ ਦੁਹਰਾਇਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸਾਨ ਸੰਘਰਸ਼ ਦਾ ਪੁਰਜ਼ੋਰ ਸਮਰਥਨ ਕਰਦੀ ਸੀ, ਕਰਦੀ ਹੈ ਤੇ ਕਰਦੀ ਰਹੇਗੀ। ਕਿਸਾਨਾਂ ਦੀ ਹਰ ਜ਼ਰੂਰਤ ਨੂੰ ਪੂਰਾ ਕਰਨ ਲਈ ਕੰਮ ਕਰੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION