34 C
Delhi
Tuesday, April 23, 2024
spot_img
spot_img

30 ਸਤੰਬਰ ਤਕ ਭਰੀਆਂ ਜਾਣਗੀਆਂ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਤੇ ਹੋਰ ਅਮਲੇ ਦੀਆਂ 4000 ਅਸਾਮੀਆਂ: ਬਲਬੀਰ ਸਿੱਧੂ

ਤਰਨ ਤਾਰਨ, 13 ਜੁਲਾਈ, 2020 –
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਖ਼ਿਲਾਫ਼ ਵਿੱਢੀ ਗਈ ਜੰਗ “ਮਿਸ਼ਨ ਫ਼ਤਿਹ” ਦੀ ਸਫ਼ਲਤਾ ਲਈ ਸਿਹਤ ਵਿਭਾਗ ਵੱਲੋਂ 30 ਸਤੰਬਰ, 2020 ਤੱਕ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਤੇ ਹੋਰ ਅਮਲੇ ਦੀਆਂ ਲੱਗਭੱਗ 4000 ਅਸਾਮੀਆਂ ਭਰੀਆਂ ਜਾਣਗੀਆਂ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣੇ 50 ਬੈੱਡ ਦੇ “ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ” ਦਾ ਉਦਘਾਟਨ ਕਰਦਿਆਂ ਦਿੱਤੀ।

ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ, ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰੀ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਧਰੁਵ ਦਹੀਆਂ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 37 ਜੱਚਾ-ਬੱਚਾ ਹਸਪਤਾਲਾਂ ਦਾ ਨਾਮ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸਾਂਭ ਸੰਭਾਲ ਕਰਨ ਵਾਲੇ ਦਾਈ ਮਾਈ ਦੌਲਤਾਂ ਦੇ ਨਾਮ ਉੱਤੇ ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਰੱਖਣ ਦਾ ਫੈਸਲਾ ਕੀਤਾ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਦਾ ਇਹ ਵਿਲੱਖਣ ਕਦਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ੍ਹ ਵਿਚ ਦਾਈ ਮਾਈ ਦੌਲਤਾਂ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗਾ। ਉ

ਹਨਾਂ ਕਿਹਾ ਕਿ ਮਾਈ ਦੌਲਤਾਂ ਉਹ ਭਾਗਸ਼ਾਲੀ ਇਨਸਾਨ ਸਨ, ਜਿਨਾਂ ਨੂੰ ਜਗਤ ਗੁਰੂ ਨਾਨਕ ਦੇਵ ਜੀ ਦੇ ਸਭ ਤੋਂ ਪਹਿਲਾਂ ਦਰਸ਼ਨ ਕਰਨੇ ਨਸੀਬ ਹੋਏ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਵਿਭਾਗ ਦੇ ਸਿਖ਼ਲਾਈ ਯਾਫ਼ਤਾ ਸਟਾਫ ਨਰਸਾਂ, ਏ. ਐਨ. ਐਮ. ਹੋਰ ਸਟਾਫ ਵਲੋਂ ਨਿਭਾਏ ਜਾ ਰਹੇ ਬਹੁਤ ਹੀ ਮਹੱਤਵਪੂਰਨ ਕਾਰਜਾਂ ਨੂੰ ਵੀ ਢੁੱਕਵੀਂ ਮਾਨਤਾ ਮਿਲੇਗੀ ਅਤੇ ਉਹ ਹੋਰ ਵੀ ਹੌਸਲੇ, ਉਤਸ਼ਾਹ ਤੇ ਤਨਦੇਹੀ ਨਾਲ ਕੰਮ ਕਰਨਗੇ।

ਉਹਨਾਂ ਕਿਹਾ ਕਿ ਪੰਜਾਬ ਵਿਚ ਬਣਾਏ ਜਾ ਰਹੇ ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਮਾਵਾਂ ਅਤੇ ਉਹਨਾਂ ਦੇ ਨਵਜਾਤ ਬੱਚਿਆਂ ਦੀ ਸਿਹਤ ਅਤੇ ਸਾਂਭ-ਸੰਭਾਲ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਿੱਧ ਹੋਣਗੇ।ਉਹਨਾਂ ਕਿਹਾ ਕਿ ਸੂਬੇ ਵਿਚ ਕੁੱਲ ਬਣਨ ਵਾਲੇ 37 ‘ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ’ ਵਿਚੋਂ 26 ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਦੋਂ ਕਿ ਬਾਕੀ ਰਹਿੰਦੇ 11 ਹਸਪਤਾਲ ਵੀ ਇਕ ਸਾਲ ਦੌਰਾਨ ਮੁਕੰਮਲ ਹੋ ਜਾਣਗੇ।ਉਨ੍ਹਾਂ ਕਿਹਾ ਕਿ ਸਾਲ 2017 ਤੋਂ ਬਾਅਦ ਲਗਭਗ 39.50 ਕਰੋੜ ਰੁਪਏ ਦੀ ਲਾਗਤ ਨਾਲ 9 ਜੱਚਾ-ਬੱਚਾ ਹਸਪਤਾਲ ਦੀ ਉਸਾਰੀ ਮੁਕਮੰਲ ਕੀਤੀ ਗਈ ਹੈ।

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਭਿਆਨਕ ਮਹਾਂਮਾਰੀ ਕੋਵਿਡ-19 ਤੋਂ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਭਰ ‘ਚ ਸਭ ਤੋਂ ਪਹਿਲਾਂ ਕਾਰਵਾਈ ਕਰਦਿਆਂ ਠੋਸ ਕਦਮ ਚੁੱਕੇ ਜਿਸਨੂੰ ਬਾਅਦ ਵਿੱਚ ਪੂਰੇ ਦੇਸ਼ ਵਿੱਚ ਲਾਗੂ ਕੀਤਾ ਗਿਆ ਅਤੇ ਹੁਣ “ਮਿਸ਼ਨ ਫ਼ਤਿਹ” ਤਹਿਤ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਵੱਡੀ ਪੱਧਰ ‘ਤੇ ਜੰਗ ਲੜੀ ਜਾ ਰਹੀ ਹੈ।

ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਜਿੱਥੇ ਖ਼ੁਦ ਇਹਤਿਆਤ ਵਰਤਣ ਉਥੇ ਹੀ ਦੂਜਿਆਂ ਨੂੰ ਵੀ ਮਾਸਕ ਪਾਉਣ, ਹੱਥ ਧੋਣ, ਕੋਵਾ ਐਪ ਡਾਊਨਲੋਡ ਕਰਨ ਤੇ ਆਪਸੀ ਦੂਰੀ ਰੱਖਣ ਬਾਰੇ ਜਾਗਰੂਕ ਕਰਨ।

ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਜਲਦ ਹੀ ਸਿਹਤ ਸੇਵਾਵਾਂ ਦਾ ਆਧੁਨਿਕੀਕਰਨ ਕਰਕੇ ਕੰਪਿਊਟ੍ਰਾਈਜੇਸ਼ਨ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਪੰਜਾਬ ‘ਚ 9 ਟਰੌਮਾ ਸੈਂਟਰ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸਾਰੇ ਹਸਪਤਾਲਾਂ ‘ਚ ਨਿਜੀ ਭਾਈਵਾਲੀ ਨਾਲ ਸੀ.ਟੀ. ਸਕੈਨ ਅਤੇ ਅਲਟਰਾਸਾਊਂਡ ਦੀਆਂ ਸਹੂਲਤਾਂ ਪੀ.ਜੀ.ਆਈ. ਤੇ ਏਮਜ ਦੇ ਰੇਟਾਂ ‘ਤੇ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ ਨਾਲ ਸਿਹਤ ਸੇਵਾਵਾਂ ਦਾ ਹੋਰ ਮਜ਼ਬੂਤੀਕਰਨ ਅਤੇ ਸੁਧਾਰ ਹੋਵੇਗਾ।

ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਅਤੇ ਹੋਰ ਬਿਮਾਰੀਆਂ ਨਾਲ ਲੜਨ ਲਈ ਸਾਡੇ ਡਾਕਟਰਾਂ ਨੇ ਕਰੋਨਾ ਯੋਧੇ ਬਣਕੇ ਬਹੁਤ ਵਧੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਹੁਣ ਸਰਕਾਰੀ ਹਸਪਤਾਲਾਂ ‘ਚ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ 30 ਸਤੰਬਰ 2020 ਤੱਕ ਡਾਕਟਰਾਂ ਦੀ ਭਰਤੀ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਰਾਹੀਂ ਮੁਕੰਮਲ ਕਰ ਲਈ ਜਾਵੇਗੀ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION