37.8 C
Delhi
Friday, April 19, 2024
spot_img
spot_img

31 ਵਾਰ ਖ਼ੂਨਦਾਨ ਕਰਕੇ ਨੌਜਵਾਨਾਂ ਲਈ ਮਿਸਾਲ ਬਣਿਆ ਮਨਜੀਤ ਕੁਮਾਰ

ਫਿਰੋਜ਼ਪੁਰ, 21 ਜੂਨ 2020:

ਮਾਤਾ ਬਿਮਲਾ ਰਾਣੀ ਅਤੇ ਪਿਤਾ ਸਤਨਾਮ ਚੰਦ ਦੇ ਘਰ ਜਨਮੇਂ ਮਨਜੀਤ ਕੁਮਾਰ ਜੋ ਕੀઠਗੱਟੀ ਰਾਜੋ ਕੇ ਸਬ ਹੈਲਥ ਸੈਂਟਰ ਵਿਖੇ ਸਿਹਤ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਹ ਵੱਖ-ਵੱਖ ਸੰਸਥਾਵਾਂ ਵੱਲੋਂ ਲਗਾਏ ਗਏ ਖ਼ੂਨਦਾਨ ਕੈਂਪਾਂ ਵਿੱਚ ਹੁਣ ਤੱਕ 31 ਵਾਰ ਖ਼ੂਨਦਾਨ ਕਰ ਚੁੱਕੇ ਹਨ।

ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਗਲਤ ਰਸਤੇ ਛੱਡ ਕੇ ਚੰਗੇ ਕੰਮ ਕਰਨੇ ਚਾਹੀਦੇ ਹਨ। ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਚੰਗੀ ਸਿਹਤ ਅਤੇ ਖ਼ੁਰਾਕ ਦਾ ਖਿਆਲ ਰੱਖਣਾ ਚਾਹੀਦਾ ਹੈ। ਨੌਜਵਾਨ ਪੀੜ੍ਹੀ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਆ ਤਾਂ ਜੋ ਗ਼ਰੀਬ ਲੋਕ ਵੱਡੇ ਹਸਪਤਾਲਾਂ ਵਿੱਚ ਇਲਾਜ ਦੌਰਾਨ, ਜਾਂ ਐਕਸੀਡੈਂਟ ਦੌਰਾਨ ਮਹਿੰਗੇ ਮੁੱਲ ਦਾ ਖੂਨ ਨਹੀਂ ਲੈ ਸਕਦੇ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।

ਮਨਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਚੰਗੀ ਸਿਹਤ ਦਾ ਰਾਜ਼ ਵਧੀਆ ਤੰਦਰੁਸਤ ਖ਼ੁਰਾਕ ਅਤੇ ਕਸਰਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਖ਼ੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਖ਼ੂਨਦਾਨ ਇੱਕ ਮਹਾਨ ਦਾਨ ਹੈ ਅਤੇ ਖ਼ੂਨਦਾਨ ਕਰਨ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮਜ਼ੋਰੀ ਨਹੀਂ ਆਉਂਦੀ ਤੇ ਇੱਕ ਤੰਦਰੁਸਤ ਵਿਅਕਤੀ ਹਰ ਤਿੰਨ ਮਹੀਨੇ ਬਾਅਦ ਖ਼ੂਨਦਾਨ ਕਰ ਸਕਦਾ ਹੈ, ਇਸ ਲਈ ਸਾਨੂੰ ਕਦੇ ਵੀ ਖ਼ੂਨਦਾਨ ਕਰਨ ਦਾ ਮੌਕਾ ਮਿਲਣ ਤੇ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕੀਤੀ ਕਿ ਸਵੈ-ਇੱਛਿਤ ਖ਼ੂਨਦਾਨ ਲਈ ਅੱਗੇ ਆਇਆ ਜਾਵੇ ਤਾਂ ਕਿ ਲੋਕਾਂ ਦੀਆਂ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਣ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION