39 C
Delhi
Friday, April 26, 2024
spot_img
spot_img

36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ’ਚ 16 ਟੀਮਾਂ ਭਾਗ ਲੈਣਗੀਆਂ, ਡੀ.ਸੀ.ਤੇ ਸੀ.ਪੀ. ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ, 4 ਅਕਤੂਬਰ, 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅੱਜ ਸੁਰਜੀਤ ਹਾਕੀ ਸਟੇਡੀਅਮ ਵਿਖੇ 10 ਤੋਂ 19 ਅਕਤੂਬਰ ਤੱਕ ਕਰਵਾਏ ਜਾ ਰਹੇ ਪ੍ਰਸਿੱਧ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਸਟੇਡੀਅਮ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸੁਰਜੀਤ ਹਾਕੀ ਸੁਸਾਇਟੀ ਵਲੋਂ ਇਹ ਟੂਰਨਾਮੈਂਟ ਹਰ ਸਾਲ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਟੇਡੀਅਮ ਵਿਖੇ ਐਸਟਰੋਟਰਫ ਅਤੇ ਫਲੱਡ ਲਾਈਟਾਂ ਦੀ ਦੋ ਦਿਨਾਂ ਦੇ ਵਿੱਚ ਵਿੱਚ ਮੁਰੰਮਤ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਲੀ ਤੋਂ ਫਰਮ ਨੂੰ ਬੁਲਾਇਆ ਗਿਆ ਹੈ ਅਤੇ ਅਗਲੇ ਦੋ ਦਿਨਾਂ ਤੱਕ ਸਭ ਕੁਝ ਠੀਕ ਹੋ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੀਆਂ ਟੀਮਾਂ ਨੂੰ ਸਟੇਡੀਅਮ ਅਤੇ ਇਸ ਦੇ ਆਲੇ ਦੁਆਲੇ ਸਾਫ਼ ਸਫ਼ਾਈ ਨੂੰ ਯਕੀਨ ਬਣਾਉਣ ਦੀਆਂ ਹਦਾਇਤਾ ਕੀਤੀਆਂ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਟੂਰਨਾਮੈਂਟ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸਿਹਤ ਵਿਭਾਗ ਨੂੰ ਮੈਡੀਕਲ ਟੀਮ ਸਮੇਤ ਐਂਬੂਲੈਂਸ ਤਾਇਨਾਤ ਕਰਨ ਦੀਆਂ ਵੀ ਹਦਾਇਤਾਂ ਕੀਤੀਆਂ।

ਡਿਪਟੀ ਕਮਿਸਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ 16 ਟੀਮਾਂ ਜਿਨਾਂ ਵਿੱਚ ਪੰਜਾਬ ਨੈਸ਼ਨਲ ਬੈਂਕ, ਇੰਡੀਅਨ ਨੇਵੀ ਮੁੰਬਈ, ਆਰਮੀ ਇਲੈਵਨ, ਭਾਰਤ ਪੈਟਰੋਲੀਅਮ, ਆਇਲ ਐਂਡ ਨੈਚਰਲ ਗੈਸ ਕਮਿਸ਼ਨ, ਦੇਹਰਾਦੂਨ, ਇੰਡੀਅਨ ਏਅਰ ਫੋਰਸ, ਦਿੱਲੀ, ਪੰਜਾਬ ਐਂਡ ਸਿੰਧ ਬੈਂਕ, ਇੰਡੀਅਨ ਰੇਲਵੇ, ਦਿੱਲੀ, ਪੰਜਾਬ ਪੁਲਿਸ, ਏਅਰ ਇੰਡੀਆ, ਮੁੰਬਾਈ ਐਂਡ ਇੰਡੀਅਨ ਆਇਲ, ਮੁੰਬਈ, ਨਾਮਧਾਰੀ, ਆਰ.ਸੀ.ਐਫ ਕਪੂਰਥਲਾ, ਬੀ.ਐਸ.ਐਫ., ਸੀ.ਆਰ.ਪੀ.ਐਫ. ਦਿੱਲੀ ਅਤੇ ਸੀ.ਏ.ਜੀ. ਦਿੱਲੀ ਵਲੋਂ ਹਿੱਸਾ ਲਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਦੋਰਾਨ ਪੁਰਸ਼ ਜੇਤੂ ਟੀਮ ਨੂੰ 5.50 ਲੱਖ ਦਾ ਪਹਿਲਾ ਅਤੇ ਦੂਜੀ ਟੀਮ ਨੂੰ 2.51 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਸੁਰਜੀਤ ਹਾਕੀ ਸੁਸਾਇਟੀ ਵਲੋਂ ਲੱਕੀ ਡਰਾਅ ਰਾਹੀਂ ਆਲਟੋ ਕਾਰ ਦੇ ਨਾਲ ਮੋਟਰ ਸਾਈਕਲ, ਟੀ.ਵੀ. ਫਰਿੱਜ ਆਦਿ ਇਨਾਮ ਦਰਸ਼ਕਾਂ ਨੂੰ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਸੁਰਜੀਤ ਹਾਕੀ ਸੁਸਾਇਟੀ ਨੌਜਵਾਨ ਖਿਡਾਰੀਆਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਨੇ ਕਈ ਨਾਮੀ ਖਿਡਾਰੀ ਪੈਦਾ ਕੀਤੇ ਹਨ ਜਿਨਾਂ ਨੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੁਰਜੀਤ ਹਾਕੀ ਸੁਸਾਇਟੀ ਵਲੋਂ ਨੌਜਵਾਨਾਂ ਦੀ ਸ਼ਕਤੀ ਨੂੰ ਖੇਡਾਂ ਦੇ ਖੇਤਰ ਵਿੱਚ ਲਗਾਉਣ ਲਈ ਵਡੇਰੇ ਯਤਨ ਕੀਤੇ ਜਾ ਰਹੇ ਹਨ ਜਿਸ ਦੇ ਬਹੁਤ ਹੀ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਸੁਰਜੀਤ ਹਾਕੀ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 550 ਖੇਡ ਕਿੱਟਾਂ ਤਕਸੀਮ ਕੀਤੀਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬੀਤਾ ਕਲੇਰ, ਉਪ ਮੰਡਲ ਮੈਜਿਸਟਰੇਟ ਜੈ ਇੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਲਖਵਿੰਦਰਪਾਲ ਸਿੰਘ ਖਹਿਰਾ, ਸੁਰਿੰਦਰ ਸਿੰਘ ਭਾਪਾ, ਕੈਪਟਨ ਇੰਦਰਜੀਤ ਸਿੰਘ ਧਾਮੀ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION