34 C
Delhi
Tuesday, April 23, 2024
spot_img
spot_img

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਗੁਰਮਤਿ ਦੇ ਫਲਸਫੇ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ
ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 14 ਫਰਵਰੀ, 2021:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਇਕ ਮਹੀਨਾ ਚੱਲਣ ਵਾਲੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਆਰੰਭਤਾ ਧਾਰਮਿਕ ਰਵਾਇਤਾਂ ਅਨੁਸਾਰ ਹੋਈ।

ਪਾਠ ਬੋਧ ਸਮਾਗਮ ਦੀ ਸ਼ੁਰੂਆਤ ਸਮੇਂ ਅਰਦਾਸ ਕੀਤੀ ਗਈ, ਜਿਸ ਉਪਰੰਤ ਸਜਾਏ ਗਏ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵੱਲੋਂ ਉਲੀਕੇ ਧਾਰਮਕ ਸਮਾਗਮ ਵੱਡੇ ਪੱਧਰ ’ਤੇ ਮਨਾਏ ਜਾਣਗੇ। ਇਨ੍ਹਾਂ ਵਿਚ ਗੁਰਮਤਿ ਸਮਾਗਮ, ਨਗਰ ਕੀਰਤਨ, ਸੈਮੀਨਾਰ, ਪਾਠ ਬੋਧ ਸਮਾਗਮ, ਸਕੂਲਾਂ ਕਾਲਜਾਂ ਅੰਦਰ ਸਮਾਗਮ, ਗੁਰਮਤਿ ਮੁਕਾਬਲੇ, ਕਵੀ ਦਰਬਾਰ, ਨਾਟਕ ਆਦਿ ਵਿਸ਼ੇਸ਼ ਹੋਣਗੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਬਾਣੀ ਦੇ ਮੂਲ ਸਿਧਾਂਤ ਨਾਲ ਜੁੜਨਾ ਅੱਜ ਸਮੇਂ ਦੀ ਵੱਡੀ ਲੋੜ, ਜਿਸ ਦੇ ਮੱਦੇਨਜ਼ਰ ਗੁਰਬਾਣੀ ਦੀ ਸੰਥਿਆ ਲਈ ਪਾਠ ਬੋਧ ਸਮਾਗਮ ਆਯੋਜਤ ਕੀਤੇ ਗਏ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਨੂੰ ਸਮਰਪਿਤ ਪਹਿਲਾਂ ਪਾਠ ਬੋਧ ਸਮਾਗਮ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸੰਪੂਰਣ ਕੀਤਾ ਜਾ ਚੁੱਕਾ ਹੈ ਅਤੇ ਇਹ ਦੂਸਰਾ ਪਾਠ ਬੋਧ ਸਮਾਗਮ ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਆਯੋਜਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸ਼ੁੱਧ ਉਚਾਰਣ ਅਤੇ ਧਰਮ ਪ੍ਰਤੀ ਦ੍ਰਿੜਤਾ ਪੈਦਾ ਕਰਨ ਲਈ ਵੱੱਖ-ਵੱਖ ਸਮਾਗਮਾਂ ਦੁਆਰਾ ਸ਼ੋ੍ਰਮਣੀ ਕਮੇਟੀ ਗੁਰੂ ਸਾਹਿਬ ਦੇ ਫਲਸਫੇ ਨੂੰ ਘਰ-ਘਰ ਤੱਕ ਪਹੁੰਚਾਵੇਗੀ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿੱਤਾ ਗਿਆ ਗੁਰਮਤਿ ਸਿਧਾਂਤ ਅਤੇ ਸੱਭਿਆਚਾਰ ਸਾਰਿਆਂ ਨੂੰ ਮਹਾਨ ਵਿਰਸੇ ਨਾਲ ਜੋੜਦਾ ਅਤੇ ਪਾਠ ਬੋਧ ਸਮਾਗਮ ’ਚ ਸੰਥਿਆ ਪ੍ਰਾਪਤ ਕਰਕੇ ਸ਼ੁੱਧ ਗੁਰਬਾਣੀ ਦੇ ਉਚਾਰਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਵਧੇਰੇ ਅਦਬ ਅਤੇ ਸਤਿਕਾਰ ਨਾਲ ਗੁਰੂ ਦੀ ਕਿਰਪਾ ਦੇ ਪਾਤਰ ਬਣਿਆ ਜਾ ਸਕਦਾ ਹੈ।

ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਬਲਜੀਤ ਸਿੰਘ ਜਲਾਲਉਸਮਾਂ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਮ ਸਿੰਘ, ਭਾਈ ਅਮਰਜੀਤ ਸਿੰਘ ਬੰਡਾਲਾ, ਬੀਬੀ ਜਸਬੀਰ ਕੌਰ ਜੱਫਰਵਾਲ, ਭਾਈ ਰਤਨ ਸਿੰਘ ਜੱਫਰਵਾਲ, ਸ. ਸੁਖਵਰਸ਼ ਸਿੰਘ ਪੰਨੂੰ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਸੁਰਜੀਤ ਸਿੰਘ ਤੁਗਲਵਾਲਾ, ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ. ਸਤਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਯਾਦਗਾਰੀ ਹੋਣਗੇ: ਬੀਬੀ ਜਗੀਰ ਕੌਰ
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਗੋਧਰਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਗਠਤ ਕੀਤੀਆਂ ਵੱਖ-ਵੱਖ ਸਬ-ਕਮੇਟੀਆਂ ਨਾਲ ਇਕੱਤਰਤਾ ਕੀਤੀ ਅਤੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ।

ਇਸ ਮਗਰੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ 100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ। ਇਸ ਸਬੰਧੀ ਮੁੱਖ ਸਮਾਗਮ 19 ਤੋਂ 21 ਫ਼ਰਵਰੀ ਤੱਕ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਧਰਪੁਰ ਵਿਖੇ ਹੋਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ, ਜਦਕਿ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਸੰਗਤਾਂ ਨਾਲ ਗੁਰਬਾਣੀ ਕੀਰਤਨ ਤੇ ਗੁਰ-ਇਤਿਹਾਸ ਦੀ ਸਾਂਝ ਪਾਉਣਗੇ। 21 ਫ਼ਰਵਰੀ ਦੇ ਮੁੱਖ ਸਮਾਗਮ ਸਿੰਘ ਸਾਹਿਬਾਨ ਵੱਲੋਂ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ ਅਤੇ ਇਸ ਤੋਂ ਪਹਿਲਾਂ 19 ਅਤੇ 20 ਫ਼ਰਵਰੀ ਦੇ ਸਮਾਗਮ ਵੀ ਯਾਦਗਾਰੀ ਹੋਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION