36.1 C
Delhi
Friday, March 29, 2024
spot_img
spot_img

4700 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ‘ਚ ਕੀਤਾ ਜਾ ਚੁੱਕਾ ਹੈ ਤਬਦੀਲ: ਬਲਬੀਰ ਸਿੰਘ ਸਿੱਧੂ

ਹੁਸ਼ਿਆਰਪੁਰ, 14 ਅਗਸਤ, 2019 –
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਇਹ ਵਿਚਾਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ ਉਦਘਾਟਨ ਦੌਰਾਨ ਪ੍ਰਗਟਾਏ।

ਇਸ ਮੌਕੇ ਹਲਕਾ ਵਿਧਾਇਕ ਟਾਂਡਾ ਸ਼੍ਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ਼ਾਮ ਚੁਰਾਸੀ ਸ਼੍ਰੀ ਪਵਨ ਆਦੀਆ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਜੋ ਸਿੱਖਿਆ ਪ੍ਰਣਾਲੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਨਾਲ-ਨਾਲ ਸਿਹਤ ਸਹੂਲਤਾਂ ਵੀ ਸੁਚਾਰੂ ਢੰਗ ਨਾਲ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾਣ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਪ੍ਰਤੀ ਵਰਤੀ ਜਾ ਰਹੀ ਗੰਭੀਰਤਾ ਸਦਕਾ ਲੋਕਾਂ ਦਾ ਸਕੂਲਾਂ ਪ੍ਰਤੀ ਵਿਸ਼ਵਾਸ਼ ਵਧਿਆ ਹੈ, ਜਿਸਦੀ ਮਿਸਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਢੱਡੇ ਫਤਿਹ ਸਿੰਘ ਹੈ। ਉਨ•ਾਂ ਕਿਹਾ ਕਿ ਇਸ ਸਕੂਲ ਵਿੱਚ ਕਾਫੀ ਦਾਖਲਾ ਵਧਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ 4700 ਤੋਂ ਵੱਧ ਸਰਕਾਰੀ ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ। ਹੁਸ਼ਿਆਰਪੁਰ ਜ਼ਿਲ•ੇ ਦੇ 181 ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦਾ ਕੰਮ ਚੱਲ ਰਿਹਾ ਹੈ, ਜਿਨ•ਾਂ ਵਿਚੋਂ 119 ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ। ਉਨ•ਾਂ ਕਿਹਾ ਕਿ ਇਨ•ਾਂ 119 ਵਿਚ ਮਿਡਲ ਤੋਂ ਲੈ ਕੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ 65 ਅਤੇ 54 ਸਰਕਾਰੀ ਐਲੀਮੈਂਟਰੀ ਸਕੂਲ ਸ਼ਾਮਲ ਹਨ।

ਉਨ•ਾਂ ਕਿਹਾ ਕਿ ਸਕੂਲਾਂ ਦੀ ਬੇਹਤਰੀ ਲਈ ਅਧਿਆਪਕਾਂ ਦੀ ਭੂਮਿਕਾ ਬੜੀ ਅਹਿਮ ਹੁੰਦੀ ਹੈ, ਇਸ ਲਈ ਅਧਿਆਪਕ ਮਿਹਨਤ ਅਤੇ ਲਗਨ ਨਾਲ ਸਰਕਾਰੀ ਸਕੂਲਾਂ ਨੂੰ ਅੱਗੇ ਲਿਜਾਣ। ਉਨ•ਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਨਸ਼ਿਆਂ ਖਿਲਾਫ ‘ਬਡੀ’ ਪ੍ਰੋਗਰਾਮ ਦੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਸ਼੍ਰੀ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਡਾਕਟਰਾਂ ਅਤੇ ਹੋਰ ਸਟਾਫ ਦੀ ਭਰਤੀ ਤੋਂ ਇਲਾਵਾ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।

ਉਨ•ਾਂ ਕਿਹਾ ਕਿ ਪੰਜਾਬ ਸਰਕਾਰ 20 ਅਗਸਤ ਤੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕਰ ਰਹੀ ਹੈ, ਜਿਸਦਾ ਸੂਬੇ ਦੇ 43 ਲੱਖ ਪਰਿਵਾਰਾਂ ਨੂੰ ਫਾਇਦਾ ਮਿਲੇਗਾ। ਉਨ•ਾਂ ਕਿਹਾ ਕਿ ਇਸ ਯੋਜਨਾ ਅਧੀਨ ਸੂਬੇ ਦੀ 80 ਫੀਸਦੀ ਆਬਾਦੀ ਕਵਰ ਹੋਵੇਗੀ। ਹਲਕਾ ਵਿਧਾਇਕ ਸ਼੍ਰੀ ਪਵਨ ਕੁਮਾਰ ਆਦੀਆ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਸਿੱਖਿਆ ਸੁਧਾਰਾਂ ਲਈ ਕੀਤੀਆਂ ਜਾ ਰਹੀਆਂ ਪਹਿਲ ਕਦਮੀਆਂ ਬਾਰੇ ਵਿਸਥਾਰ ਨਾਲ ਦੱਸਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਜ਼ਿਲ•ਾ ਸਿੱਖਿਆ ਅਫ਼ਸਰ (ਸ) ਸ਼੍ਰੀ ਮੋਹਨ ਸਿੰਘ ਲੇਹਲ, ਸਿਵਲ ਸਰਜਨ ਡਾ. ਜਸਵੀਰ ਸਿੰਘ, ਸਕੂਲ ਪ੍ਰਿੰਸੀਪਲ ਸ਼੍ਰੀ ਸਲਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION