550ਵੇਂ ਪ੍ਰਕਾਸ਼ ਪੁਰਬ ਲਈ ਕੇਂਦਰ ਤੋਂ ਇਕ ਵੀ ਪੈਸਾ ਮਨਜ਼ੂਰ ਕਰਵਾਉਣ ਵਿਚ ਨਾਕਾਮ ਹਰਸਿਮਰਤ ਬਾਦਲ ਪੰਜਾਬੀਆਂ ਤੋਂ ਮੁਆਫ਼ੀ ਮੰਗੇ: ਸਿੰਗਲਾ

ਚੰਡੀਗੜ, 12 ਸਤੰਬਰ, 2019 –
ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਨਿੰਦਾ ਕਰਦਿਆਂ ਬਤੌਰ ਕੇਂਦਰੀ ਮੰਤਰੀ ਇਸ ਇਤਿਹਾਸਕ ਦਿਹਾੜੇ ਲਈ ਭਾਰਤ ਸਰਕਾਰ ਕੋਲੋਂ ਕੋਈ ਪ੍ਰਾਜੈਕਟ ਜਾਂ ਫੰਡ ਨਾ ਲਿਆਉਣ ਲਈ ਨਾਕਾਮ ਰਹਿਣ ਕਰਕੇ ਸਮੁੱਚੇ ਪੰਜਾਬੀਆਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ।

ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਜੇ ਉਹ ਸੱਚੇ ਦਿੱਲੋਂ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ ਤਾਂ ਬਿਆਨਬਾਜ਼ੀ ਕਰਨ ਦੀ ਬਜਾਏ ਮੋਦੀ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਲੋੜੀਂਦੇ ਫੰਡ ਜਾਰੀ ਕਰਵਾਉਣ ਲਈ ਆਪਣਾ ਮੂੰਹ ਖੋਲਣ ਜਿੱਥੇ ਉਨ•ਾਂ ਪੰਜਾਬ ਦੇ ਹਿੱਤਾਂ ਦੀ ਤਿਲਾਂਜਲੀ ਦਿੰਦਿਆਂ ਆਪਣੇ ਮੂੰਹ ਨੂੰ ਜਿੰਦਾ ਲਾਇਆ ਹੋਇਆ ਹੈ।

ਉਨ•ਾਂ ਕਿਹਾ ਕਿ ਬਾਦਲ ਪਰਿਵਾਰ ਕੇਂਦਰ ਸਰਕਾਰ ਮੂਹਰੇ ਤਾਂ ਪੰਜਾਬ ਲਈ ਕੁੱਝ ਮੰਗਣ ਲਈ ਜ਼ੁਬਾਨ ਨਹੀਂ ਖੋਲ ਦਾ ਅਤੇ ਇੱਥੇ ਇਨ•ਾਂ ਦੇ ਆਗੂ ਸਿਆਸੀ ਰੋਟੀਆਂ ਸੇਕਣ ਲਈ ਬੇਲੋੜੇ ਤੇ ਬੇਤੁਕੇ ਤੱਥ ਰਹਿਤ ਬਿਆਨ ਦੇ ਕੇ ਆਪਣੇ ਸਿਆਸੀ ਤੇ ਧਾਰਮਿਕ ਦੀਵਾਲੀਆਪਣ ਦਾ ਸਬੂਤ ਦੇ ਰਹੇ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਕੇਂਦਰ ਸਰਕਾਰ ਨੂੰ ਵੱਖ-ਵੱਖ ਪ੍ਰਾਜੈਕਟਾਂ ਨੂੰ ਮਿਲਾ ਕੇ ਕੁੱਲ 2475.03 ਕਰੋੜ ਰੁਪਏ ਦੀਆਂ ਪ੍ਰਪੋਜ਼ਲਾਂ ਭੇਜੀਆਂ ਜਿਨ•ਾਂ ਲਈ ਇਕ ਪੈਸਾ ਵੀ ਮਨਜ਼ੂਰ ਕਰਵਾਉਣ ਲਈ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਉੱਕਾ ਵੀ ਕੋਸ਼ਿਸ ਨਹੀਂ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਮਾਗਮਾਂ ਨੂੰ ਯਾਦਗਾਰ ਬਣਾਉਣ ਲਈ ਪਿਛਲੇ ਢਾਈ ਸਾਲ ਤੋਂ ਨਿਰੰਤਰ ਉਪਰਾਲੇ ਕਰ ਰਹੇ ਹਨ। ਉਨ•ਾਂ ਕਿਹਾ ਕਿ ਪਿਛਲੇ ਸਾਲ ਨਵੰਬਰ ਮਹੀਨੇ ਸੁਲਤਾਨਪੁਰ ਲੋਧੀ ਵਿਖੇ ਵੱਡਾ ਸਮਾਗਮ ਕਰਵਾ ਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਉਸ ਸਮਾਗਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਉਚੇਚੇ ਤੌਰ ਉਤੇ ਆਏ ਸਨ।

ਉਨ•ਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪ੍ਰਕਾਸ ਪੁਰਬ ਮੌਕੇ 3462 ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭੇ ਹੋਏ ਸਨ ਜਿਸ ਨਾਲ ਗੁਰੂ ਸਾਹਿਬ ਨਾਲ ਸਬੰਧਤ ਤਿੰਨੋਂ ਇਤਿਹਾਸਕ ਸਹਿਰਾਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਦਾ ਸਰਵਪੱਖੀ ਵਿਕਾਸ, ਪਹਿਲੀ ਪਾਤਸ਼ਾਹੀ ਜੀ ਦੀ ਚਰਨ ਛੋਹ ਪ੍ਰਾਪਤ 71 ਪਿੰਡਾਂ ਦੀ ਕਾਇਆ ਕਲਪ, ‘ਪਿੰਡ ਬਾਬੇ ਨਾਨਕ ਦਾ’ ਬਣਾਉਣਾ, ਬੇਬੇ ਨਾਨਕੀ ਗਰਲਜ਼ ਕਾਲਜ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਇੰਟਰ ਫੇਥ ਸਟੱਡੀਜ਼ ਇੰਸਟੀਚਿਊਟ ਬਣਾਉਣਾ, ਸੂਬੇ ਦੇ ਹਰ ਪਿੰਡ ਵਿੱਚ 550 ਪੌਦੇ ਲਾਉਣਾ ਆਦਿ ਸ਼ਾਮਲ ਹੈ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰਾਜੈਕਟਾਂ ਲਈ ਕੋਈ ਫੰਡ ਜਾਰੀ ਨਹੀਂ ਕੀਤਾ।

ਉਨ•ਾਂ ਕਿਹਾ ਕਿ ਮੁੱਖ ਮੰਤਰੀ ਜੀ ਨਿੱਜੀ ਤੌਰ ਉਤੇ ਦਿਲਚਸਪੀ ਦਿਖਾਉਂਦੇ ਹੋਏ ਜਿੱਥੇ ਖੁਦ ਨਿਰੰਤਰ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰ ਰਹੇ ਹਨ ਉੱਥੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਚੰਡੀਗੜ ਤੋਂ ਬਾਹਰ ਸੁਲਤਾਨਪੁਰ ਲੋਧੀ ਵਿਖੇ ਕੈਬਨਿਟ ਮੀਟਿੰਗ ਬੁਲਾ ਕੇ ਆਪਣੀ ਵਚਨਬੱਧਤਾ ਦਾ ਸਬੂਤ ਦਿੱਤਾ। ਉਨ•ਾਂ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਸੰਤ ਸਮਾਜ ਨਾਲ ਵੀ ਦੋ ਮੀਟਿੰਗਾਂ ਕਰ ਕੇ ਸਿੱਖ ਵਿਦਵਾਨਾਂ ਅਤੇ ਧਾਰਮਿਕ ਸਖਸ਼ੀਅਤਾਂ ਕੋਲੋਂ ਕੀਮਤੀ ਸੁਝਾਅ ਲੈ ਚੁੱਕੇ ਹਨ।

ਸ੍ਰੀ ਸਿੰਗਲਾ ਨੇ ਕੇਂਦਰੀ ਸੱਤਾ ਵਿੱਚ ਭਾਈਵਾਲ ਬਾਦਲਕਿਆਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਜਦੋਂ 2008 ਵਿੱਚ ਹਜ਼ੂਰ ਸਾਹਿਬ ਵਿਖੇ 300 ਸਾਲਾਂ ਗੁਰਗੱਦੀ ਦਿਵਸ ਮਨਾਇਆ ਗਿਆ ਸੀ ਤਾਂ ਉਸ ਵੇਲੇ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਕੱਲੇ ਨਾਂਦੇੜ ਸਾਹਿਬ ਸਹਿਰ ਦੀ ਕਾਇਆ ਕਲਪ ਕਰਨ ਲਈ 1000 ਕਰੋੜ ਰੁਪਏ ਤੋਂ ਵੱਧ ਦੇ ਫੰਡ ਦਿੱਤੇ ਸਨ ਅਤੇ ਯੂਪੀਏ ਸਰਕਾਰ ਨੇ ਸਾਰੇ ਸਮਾਗਮਾਂ ਦੀ ਸੇਵਾ ਸੰਭਾਲ ਕਰ ਕੇ ਗੁਰੂ ਘਰ ਦੀਆਂ ਖੁਸੀਆਂ ਹਾਸਲ ਕੀਤੀਆਂ ਸਨ।

ਉਨ•ਾਂ ਕਿਹਾ ਕਿ ਇਹੋ ਜਿਹੇ ਇਤਿਹਾਸਕ ਦਿਹਾੜੇ ਮਨੁੱਖ ਦੀ ਜੰਿਦਗੀ ਵਿੱਚ ਇਕ ਵਾਰ ਆਉਂਦੇ ਹਨ ਇਸ ਲਈ ਹਰਸਿਮਰਤ ਕੌਰ ਬਾਦਲ ਨੂੰ ਸਾਡੀ ਇਹੋ ਨਸੀਹਤ ਹੈ ਕਿ ਰਾਜਨੀਤੀ ਛੱਡ ਕੇ ਆਪਣੀ ਕੇਂਦਰੀ ਵਜਾਰਤ ਵਿੱਚ ਬੈਠੇ ਹੋਣ ਦਾ ਫਾਇਦਾ ਉਠਾਉੰਦੇ ਹੋਏ ਭਾਰਤ ਸਰਕਾਰ ਤੋਂ ਫੰਡ ਮਨਜ਼ੂਰ ਕਰਵਾਉਣ।

Share News / Article

Yes Punjab - TOP STORIES