25.1 C
Delhi
Tuesday, April 23, 2024
spot_img
spot_img

550ਵਾਂ ਪ੍ਰਕਾਸ਼ ਪੁਰਬ: ਗੁ: ਬੇਰ ਸਾਹਿਬ ਵਿਖ਼ੇ ਭਾਰਤ ਭਰ ਦੀਆਂ ਸੁਖ਼ਮਨੀ ਸਾਹਿਬ ਸੁਸਾਇਟੀਆਂ ਦਾ ਸਮਾਗਮ ਅਯੋਜਿਤ

ਸੁਲਤਾਨਪੁਰ ਲੋਧੀ, 3 ਨਵੰਬਰ, 2019:
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਚੱਲ ਰਹੇ 13 ਦਿਨਾਂ ਕੌਮਾਂਤਰੀ ਸਮਾਗਮਾਂ ਦੇ ਤੀਜੇ ਦਿਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਭਾਰਤ ਭਰ ਤੋਂ ਵੱਡੀ ਗਿਣਤੀ ’ਚ ਪਹੁੰਚੀਆਂ ਸੁਖਮਨੀ ਸਾਹਿਬ ਸੇਵਾ-ਸੁਸਾਇਟੀਆਂ ਦਾ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਭਾਈ ਮਰਦਾਨਾ ਜੀ ਦੀਵਾਨ ਹਾਲ ’ਚ ਹੋਏ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਨੁਮਾਇੰਦਿਆਂ ਨੇ ਪਹੁੰਚ ਕੇ ਸੰਗਤੀ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ। ਇਸ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸਿੰਘਾਂ-ਸਿੰਘਣੀਆਂ ਨੇ ਗੁਰਬਾਣੀ ਦਾ ਮਨੋਹਰ ਤੇ ਰਸਭਿੰਨਾ ਕੀਰਤਨ ਵੀ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਨੇ ਆਖਿਆ ਕਿ ਗੁਰਬਾਣੀ ਸਾਡੇ ਜੀਵਨ ਦਾ ਆਧਾਰ ਹੈ। ਉਨ੍ਹਾਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਵਿਚ ਇਨ੍ਹਾਂ ਸੁਸਾਇਟੀਆਂ ਦਾ ਵਡਮੁੱਲਾ ਯੋਗਦਾਨ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸ. ਸ਼ਿੰਗਾਰਾ ਸਿੰਘ ਲੋਹੀਆ, ਸ਼੍ਰੋਮਣੀ ਕਮੇਟੀ ਮੈਂਬਰ ਸ. ਸਵਰਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਕੁਲਦੀਪ ਸਿੰਘ ਨੱਸੂਪੁਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸਿਮਰਜੀਤ ਸਿੰਘ ਕੰਗ, ਸ. ਹਰਜੀਤ ਸਿੰਘ ਲਾਲੂਘੁੰਮਣ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਮੇਜਰ ਸਿੰਘ, ਮੁੱਖ ਪ੍ਰਚਾਰਕ ਸ. ਜਗਦੇਵ ਸਿੰਘ, ਪ੍ਰਚਾਰਕ ਸ. ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਸ. ਸਰਬਜੀਤ ਸਿੰਘ ਲੁਧਿਆਣਾ, ਸ. ਦਿਲਬਾਗ ਸਿੰਘ, ਸ. ਇੰਦਰਜੀਤ ਸਿੰਘ ਅਤੇ ਸ. ਸਿਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸਨ।

ਇਸੇ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਮੇਤ ਸੁਲਤਾਨਪੁਰ ਲੋਧੀ ਦੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ- ਦੀਦਾਰੇ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਆਪਣੀ ਸ਼ਰਧਾ ਤੇ ਆਸਥਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਦੇ ਸਮਾਗਮਾਂ ਦੀ ਆਰੰਭਤਾ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਵਲੋਂ ਆਸਾ ਦੀ ਵਾਰ ਦੇ ਕੀਰਤਨ ਦੇ ਨਾਲ ਹੋਈ।

ਉਪਰੰਤ ਦਿਨ ਦੇ ਦੀਵਾਨ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ, ਭਾਈ ਕੁਲਦੀਪ ਸਿੰਘ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ (ਬਿਹਾਰ) ਦੇ ਹਜ਼ੂਰੀ ਰਾਗੀ ਭਾਈ ਕੁਵਿੰਦਰ ਸਿੰਘ ਦੇ ਰਾਗੀ ਜਥਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬਾਣੀ ਦਾ ਮਨੋਹਰ ਤੇ ਰਸਭਿੰਨਾ ਕੀਰਤਨ ਕੀਤਾ।

ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ ਵਾਲਿਆਂ ਅਤੇ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਸ਼ਬਦ ਵੀਚਾਰ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਇਸ ਤੋਂ ਇਲਾਵਾ ਸ਼ਾਮ ਦੇ ਦੀਵਾਨਾਂ ਵਿਚ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਵੀ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤ ਨੂੰ ਜੋੜਿਆ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION