29.1 C
Delhi
Friday, March 29, 2024
spot_img
spot_img

550ਵਾਂ ਪ੍ਰਕਾਸ਼ ਪੁਰਬ – ਡਿਵੀਜ਼ਨਲ ਕਮਿਸ਼ਨਰ ਅਤੇ ਆਈ.ਜੀ. ਵੱਲ ਅਧਿਕਾਰੀਆਂ ਨੂੰ ਤਿਆਰ ਬਰ ਤਿਆਰ ਰਹਿਣ ਦੇ ਨਿਰਦੇਸ਼

ਸੁਲਤਾਨਪੁਰ ਲੋਧੀ, 30 ਅਕਤੂਬਰ 2019:
ਡਵੀਜ਼ਨਲ ਕਮਿਸ਼ਨਰ ਸ੍ਰੀ ਬੀ.ਪੁਰੂਸ਼ਾਰਥਾ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ ਸ੍ਰੀ ਨੌਨਿਹਾਲ ਸਿੰਘ ਨੇ ਅੱਜ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਤਿਆਰ-ਬਰ-ਤਿਆਰ ਰਹਿਣ ਲਈ ਕਿਹਾ ਗਿਆ।

ਸਥਾਨਕ ਮਾਰਕਿਟ ਕਮੇਟੀ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਵੀਜ਼ਨਲ ਕਮਿਸ਼ਨਰ ਅਤੇ ਆਈ. ਜੀ.ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਡੀ.ਪੀ.ਐਸ.ਖਰਬੰਦਾ ਅਤੇ ਐਸ.ਐਸ.ਪੀ.ਸਤਿੰਦਰ ਸਿੰਘ ਵੀ ਮੌਜੂਦ ਸਨ ਨੇ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨਿਰਵਿਘਨ ਨੇਪਰੇ ਚਾੜਨ ਲਈ ਪਾਬੰਦ ਹਨ।

ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਇਨਾਂ ਸਮਾਗਮਾਂ ਨੂੰ ਸੁਚੱਜੇ ਨਾਲ ਨੇਪਰੇ ਚਾੜਨ ਲਈ ਬਿਹਤਰੀਨ ਤਾਲਮੇਲ ਦਾ ਪ੍ਰਦਰਸ਼ਨ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੇ ਢਿਲ ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਵੀਜ਼ਨਲ ਕਮਿਸ਼ਨਰ ਅਤੇ ਆਈ.ਜੀ. ਵਲੋਂ ਇਸ ਮੌਕੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਅਵਾਜਾਈ , ਟਰੈਫਿਕ ਪ੍ਰਬੰਧ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ, ਅਮਨ ਅਤੇ ਕਾਨੂੰਨ ਦੀ ਵਿਵਸਥਾ ਤੋਂ ਇਲਾਵਾ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਵਲੋਂ ਸ਼ਰਧਾ ਭੇਟ ਕਰਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਨਾਂ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਕੀਤਾ ਚੁੱਕੇ ਹਨ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਅਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਉਣ।

ਡਵੀਜ਼ਨਲ ਕਮਿਸ਼ਨਰ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ ਨੇ ਕਿਹਾ ਕਿ ਪੰਜਾਬ ਸਰਕਾਰ ਇਨਾਂ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਪਹਿਲਾ ਹੀ ਸਮੁੱਚੀ ਵਿਵਸਥਾ ਕੀਤੀ ਜਾ ਚੁੱਕੀ ਹੈ।

ਉਨ੍ਹਾ ਕਿਹਾ ਕਿ ਜਿਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਉਹ ਕਿਸਮਤ ਵਾਲੇ ਹਨ ਕਿ ਉਨਾਂ ਨੂੰ ਜਿੰਦਗੀ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਅਵਤਾਰ ਸਿੰਘ ਭੁੱਲਰ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਬਰਜਿੰਦਰ ਸਿੰਘ ਤੇ ਪਰਮਜੀਤ ਸਿੰਘ, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਡਾ.ਨਯਨ ਜੱਸਲ, ਉਪ ਮੰਡਲ ਮੈਜਿਸਟਰੇਟ ਵਰਿੰਦਰਪਾਲ ਸਿੰਘ ਬਾਜਵਾ, ਡਾ.ਚਾਰੂਮਿਤਾ, ਪਰਮਿੰਦਰ ਸਿੰਘ ਹੀਰ ਅਤੇ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ ਨਵਨੀਤ ਕੌਰ ਬੱਲ,ਕਾਰਜਕਾਰੀ ਇੰਜੀਨੀਅਰ ਵਰਿੰਦਰ ਕੁਮਾਰ ਅਤੇ ਬੀ.ਐਸ.ਤੁਲੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION