30.6 C
Delhi
Friday, April 26, 2024
spot_img
spot_img

550ਵਾਂ ਪ੍ਰਕਾਸ਼ ਪੁਰਬ – ਸੰਗਤ ਦੇ ਦਿਲਾਂ ਨੂੰ ਸ਼ਰਧਾ ਨਾਲ ਲਬਰੇਜ਼ ਕਰ ਗਿਆ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ

ਬਟਾਲਾ, 7 ਨਵੰਬਰ, 2019-

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਅਤੇ ਧਾਰਮਿਕ ਨਗਰ ਬਟਾਲਾ ਸ਼ਹਿਰ ਵਿਖੇ ਕਰਵਾਏ ਜਾ ਰਹੇ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਨੇ ਸ਼ਰਧਾਮਈ ਮਾਹੌਲ ਸਿਰਜ ਦਿੱਤਾ ਹੈ।

ਅੱਜ ਤੀਸਰੇ ਦਿਨ ਵੀ ਆਈ.ਟੀ.ਆਈ. ਬਟਾਲਾ ਦੀ ਗਰਾਊਂਡ ਵਿਖੇ ਸਥਾਪਤ ਡਿਜ਼ੀਟਲ ਮਿਊਜ਼ੀਅਮ ਵਿੱਚ ਸੰਗਤਾਂ ਦਾ ਤਾਂਤਾ ਲੱਗਾ ਰਿਹਾ ਅਤੇ ਸਵੇਰ ਤੋਂ ਸ਼ਾਮ ਤੱਕ 3000 ਤੋਂ ਵੱਧ ਵਿਅਕਤੀਆਂ ਨੇ ਡਿਜ਼ੀਟਲ ਮਿਊਜ਼ੀਅਮ ਵਿੱਚ ਆਪਣੀ ਹਾਜ਼ਰੀ ਭਰੀ।

ਵੱਡੀ ਗਿਣਤੀ ਵਿੱਚ ਸਕੂਲੀ ਬੱਚਿਆਂ ਨੇ ਪਹੁੰਚ ਕੇ ਗੁਰੂ ਸਾਹਿਬ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਨੂੰ ਜਾਣਿਆ। ਸੂਬਾ ਸਰਕਾਰ ਵਲੋਂ ਜਿਸ ਆਧੁਨਿਕ ਢੰਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਅਤੇ ਭਾਈਚਾਰਕ ਸਾਂਝੀਵਾਲਤਾ ਦੇ ਸੰਦੇਸ਼ ਨੂੰ ਪੇਸ਼ ਕੀਤਾ ਗਿਆ, ਇਹ ਹਮੇਸ਼ਾ ਸਮੁੱਚੀ ਲੋਕਾਈ ਦੇ ਚਿੱਤ ਚੇਤਿਆਂ ਵਿੱਚ ਵੱਸਿਆ ਰਹੇਗਾ।

ਪਿੰਡ ਭਾਗੋਵਾਲ ਦੇ ਪਲਵਿੰਦਰ ਸਿੰਘ ਕਾਹਲੋਂ ਨੇ ਆਪਣੇ ਪਰਿਵਾਰ ਸਮੇਤ ਡਿਜ਼ੀਟਲ ਮਿਊਜ਼ੀਅਮ ਦੇਖਣ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਤੌਰ ’ਤੇ ਨੌਜਵਾਨਾਂ ਅਤੇ ਬੱਚਿਆਂ ਲਈ ਮੋਬਾਇਲ ਦਾ ਕਾਫੀ ਮਹੱਤਵ ਹੈ ਅਤੇ ਸੂਬਾ ਸਰਕਾਰ ਵਲੋਂ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਵੀ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਗਈ ਹੈ, ਜੋ ਨੌਜਵਾਨਾਂ ਨੂੰ ਕਾਫੀ ਪ੍ਰਭਾਵਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਉਪਰਾਲਾ ਨਵੀਂ ਪੀੜ੍ਹੀ ਤੱਕ ਗੁਰੂ ਸਾਹਿਬ ਦਾ ਸੰਦੇਸ਼ ਪਹੁੰਚਾਵੇਗਾ।

ਇਸੇ ਤਰ੍ਹਾਂ ਬਟਾਲਾ ਨਿਵਾਸੀ ਕੁਲਬੀਰ ਸਿੰਘ ਨੇ ਕਿਹਾ ਕਿ ਮਲਟੀਮੀਡੀਆ ਤਕਨੀਕਾਂ ਰਾਹੀਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਜਾਣ ਕੇ ਬਹੁਤ ਵਧੀਆ ਅਹਿਸਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਗੁਰੂ ਸਾਹਿਬ ਦਾ ਸਿਧਾਂਤ ਪ੍ਰਚਾਰਨ ਦੀ ਅਤੇ ਰਾਜ ਸਰਕਾਰ ਦਾ ਇਹ ਉਪਰਾਲਾ ਇਸ ਮਕਸਦ ਦੀ ਪੂਰਤੀ ਕਰ ਰਿਹਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION