31.1 C
Delhi
Saturday, April 20, 2024
spot_img
spot_img

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਜਲੰਧਰ ਦੇ ਡੀ.ਸੀ. ਅਤੇ ਸੀ.ਪੀ. ਨੇ ਕੀਤੀ ਸ਼ਿਰਕਤ

ਜਲੰਧਰ, 20 ਅਕਤੂਬਰ, 2019:

ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੋ ਕਿ ਗੁਰਦੁਆਰਾ ਈਸ਼ਰਪੁਰੀ ਪਿਡ ਧੀਨਾ ਤੋਂ ਸੁਰੂ ਹੋ ਕੇ ਸ਼੍ਰੀ ਬੇਰ ਸਾਹਿਬ ਵਿਖੇ ਸਮਾਪਤ ਹੋਵੇਗਾ ਮੱਥਾ ਟੇਕਿਆ।

ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਦੁਆਬਾ ਖੇਤਰ ਦੇ ਪ੍ਰਮੁੱਖ ਸ਼ਹਿਰਾਂ ਤੋਂ ਲੰਘਦਿਆਂ ਹੋਇਆ ਪਵਿੱਤਰ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਇਸ ਯਾਤਰਾ ਵਿੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਵਿੱਚ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਤੋਂ ਇਲਾਵਾ ਉੱਘੇ ਧਾਰਮਿਕ ਆਗੂ ਸੰਤ ਬਾਬਾ ਮਾਨ ਸਿੰਘ ਪਹੋਵਾ ਵਾਲੇ ਵੀ ਹਾਜ਼ਰ ਸਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਅਸੀਂ ਸਾਰੇ ਉਸ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾ ਰਹੇ ਹਨ ਜਿਨ੍ਹਾਂ ਨੇ ਸਮੁੱਚੀ ਮਨੁੱਖਤਾ ਨੂੰ ਪਿਆਰ, ਹਮਦਰਦੀ ਅਤੇ ਸਦਭਾਵਨਾ ਦਾ ਰਾਹ ਦਿਖਾਇਆ ਸੀ।

ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਬਹੁਤ ਖੁਸ਼ਕਿਸਮਤ ਹਾਂ ਕਿ ਸਾਨੂੰਆਪਣੇ ਜੀਵਨ ਕਾਲ ਦੌਰਾਨ ਇਨ੍ਹਾਂ ਸਮਾਗਮਾਂ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ। ਦੋਵਾਂ ਅਧਿਕਾਰੀਆਂ ਨੇ ਲੋਕਾਂ ਨੂੰ ਮਹਾਨ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਕਿਹਾ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਰਾਜ ਸਰਕਾਰ ਨੇ ਪ੍ਰਕਾਸ਼ ਪੁਰਬ ਮਨਾਉਣ ਲਈ ਪਵਿੱਤਰ ਸ਼ਹਿਰ ਵਿੱਚ ਸਰਧਾਲੂਆਂ ਲਈ ਵਿਸਤ੍ਰਿਤ ਪ੍ਰਬੰਧ ਮੁਹੱਈਆਂ ਕੀਤੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਪੁਰਬ ਨੂੰ ਸੁਚੱਜੇ ਢੰਗ ਨਾਲ ਨਪੇੜੇ ਚਾੜਨ ਲਈ ਵਚਨਬੱਧ ਹੈ। ਉਨ੍ਹਾਂ ਸਰਧਾਲੂਆਂ ਨੂੰ ਮਹਾਨ ਗੁਰੂ ਸਾਹਿਬ ਜੀ ਨੂੰ ਸੱਚੀ ਸਰਧਾਂਜਲੀ ਵਜੋ ਇਸ ਮੈਗਾ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਇਸ ਮੌਕੇ ਪੰਜਾਬ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਅਤੇ ਉੱਘੇ ਪੱਤਰਕਾਰ ਸ਼੍ਰੀ ਮੇਜਰ ਸਿੰਘ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION