34 C
Delhi
Friday, April 19, 2024
spot_img
spot_img

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਕਰਨ ਪਹੁੰਚੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ

ਸੁਲਤਾਨਪੁਰ ਲੋਧੀ, 8 ਨਵੰਬਰ, 2019 –
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 55੦ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ‘ਚ ਸ਼ਮੂਲੀਅਤ ਕਰਨ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਅੱਜ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ। ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਨੇ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਸਿਰਪਾਓ ਦੀ ਬਖ਼ਸ਼ਿਸ਼ ਕੀਤੀ।

ਇਸ ਮੌਕੇ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕਰਦਿਆਂ ਕੇਂਦਰੀ ਮੰਤਰੀ ਸ੍ਰੀ ਜਾਵੇਡਕਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਬਰਾਬਰਤਾ, ਪਿਆਰ ਅਤੇ ਮਿਲਵਰਤਨ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਦੀ ਭਲਾਈ ਲਈ ਸਾਰਥਿਕਤਾ ਰੱਖਦੀਆਂ ਹਨ।

ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਸਾਲਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਧਾਰਨ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਇਸ ਤੋਂ ਬਾਅਦ ਕੇਂਦਰੀ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਅਤੇ ਬੀਬਾ ਹਰਸਿਮਰਤ ਕੌਰ ਨੇ ਕੇਂਦਰ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਸਟੇਡੀਅਮ ਵਿਚ ਲਗਾਈ ਗਈ ਡਿਜ਼ੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਇਸ ਨਿਵੇਕਲੀ ਕਿਸਮ ਦੀ ਆਧੁਨਿਕ ਪ੍ਰਦਰਸ਼ਨੀ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ਰੌਸ਼ਨੀ, ਸਪੇਸ ਅਤੇ ਆਵਾਜ਼ ਜ਼ਰੀਏ ਦਰਸਾਇਆ ਗਿਆ ਹੈ। ਇਹ ਪ੍ਰਦਰਸ਼ਨੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ।

ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਦਰਬਾਰਾ ਸਿੰਘ ਗੁਰੂ, ਸ. ਸਰਬਜੀਤ ਸਿੰਘ ਮੱਕੜ, ਸ. ਹਰਮੀਤ ਸਿੰਘ ਸੰਧੂ, ਸ. ਜਗਤਾਰ ਸਿੰਘ ਅਈਤਾਨ, ਸ. ਤਰਨਜੀਤ ਸਿੰਘ ਰਿੰਪੀ, ਯੂ. ਕੇ. ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਜਥੇਦਾਰ ਸਰਵਨ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜੀਨੀਅਰ ਸਵਰਨ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਇੰਜੀਨੀਅਰ ਸੁਖਮਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਪ੍ਰਤਾਪ ਸਿੰਘ, ਸ. ਸਿਮਰਜੀਤ ਸਿੰਘ ਅਤੇ ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਸਮੇਤ ਹੋਰ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION