22.1 C
Delhi
Friday, March 29, 2024
spot_img
spot_img

550 ਸਾਲਾ ਪ੍ਰਕਾਸ਼ ਪੁਰਬ – ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਵੱਡੀ ਗਿਣਤੀ ਵਿੱਚ ਸੰਗਤ ਵੱਲੋਂ ਦਰਸ਼ਨ ਦੀਦਾਰ

ਲੁਧਿਆਣਾ, 29 ਅਕਤੂਬਰ, 2019:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮਹਾਨ ਨਗਰ ਕੀਰਤਨ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ, ਜੋ ਕਿ ਮਿਤੀ 28 ਅਕਤੂਬਰ ਨੂੰ ਸ਼ਹਿਰ ਲੁਧਿਆਣਾ ਵਿੱਚ ਪਹੁੰਚਿਆ ਅਤੇ ਰਾਤ ਦੀ ਠਹਿਰ ਕਰਨ ਉਪਰੰਤ ਅਗਲੇ ਪੜਾਅ ਲਈ ਮਿਤੀ 29 ਅਕਤੂਬਰ ਨੂੰ ਰਵਾਨਾ ਹੋਇਆ। ਇਸ ਨਗਰ ਕੀਰਤਨ ਦੇ ਦਰਸ਼ ਦੀਦਾਰ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਹਿਰ ਲੁਧਿਆਣਾ ਦੀ ਸੰਗਤ ਨੇ ਹਾਜ਼ਰੀ ਭਰੀ।

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਨਗਰ ਕੀਰਤਨ ਦੀ ਫੇਰੀ ਦੌਰਾਨ ਵਿਸ਼ੇਸ਼ ਖਿੱਚ ਦਾ ਕੇਂਦਰ ਸੋਨੇ ਦੀ ਪਾਲਕੀ ਸੀ, ਜੋ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਣੀ ਹੈ।

ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਬੀਤੀ ਸ਼ਾਮ ਗੋਬਿੰਦਗੜ੍ਹ ਤੋਂ ਖੰਨਾ ਵਿੱਚ ਦਾਖ਼ਲ ਹੋਇਆ ਸੀ, ਉਸ ਉਪਰੰਤ ਲਿਬੜਾ, ਬੀਜਾ, ਗੁਰਦੁਆਰਾ ਮੰਜੀ ਸਾਹਿਬ ਕੋਟਾ, ਦੋਰਾਹਾ, ਕਨੇਚ, ਸਾਹਨੇਵਾਲ, ਖਾਕਟ, ਸ਼ੇਰਪੁਰ ਚੌਕ, ਢੋਲੇਵਾਲ ਚੌਕ, ਪ੍ਰਤਾਪ ਚੌਕ, ਗਿੱਲ ਚੌਕ, ਦੁਗਰੀ ਸੜਕ ਹੁੰਦਾ ਹੋਇਆ ਮਾਡਲ ਟਾਊਨ ਕਾਲਜ ਵਿਖੇ ਠਹਿਰਾਓ ਕੀਤਾ।

ਇਹ ਨਗਰ ਕੀਰਤਨ ਅੱਜ ਦੂਜੇ ਦਿਨ 29 ਅਕਤੂਬਰ ਨੂੰ ਅਗਲੇ ਪੜਾਅ ਲਈ ਚੱਲਿਆ, ਜਿਸ ਤਹਿਤ ਗੁਲਾਟੀ ਚੌਕ, ਖੰਭਾ ਚੌਕ, ਬਾਬਾ ਦੀਪ ਸਿੰਘ ਗੁਰਦੁਆਰਾ ਚੌਕ, ਦੀਪ ਹਸਪਤਾਲ, ਪ੍ਰੀਤ ਪੈਲੇਸ, ਗਿੱਲ ਚੌਕ, ਵਿਸ਼ਵਕਰਮਾ ਚੌਕ, ਜਗਰਾਂਉ ਪੁੱਲ ਕੱਟ, ਪੁਰਾਣੀ ਜੇਲ੍ਹ ਰੋਡ, ਗੁਰਦੁਆਰਾ ਕਲਗੀਧਰ ਸਾਹਿਬ, ਸੁਭਾਨੀ ਬਿਲਡਿੰਗ, ਰੇਲਵੇ ਸਟੇਸ਼ਨ, ਘੰਟਾ ਘਰ, ਸਲੇਮ ਟਾਬਰੀ, ਜਲੰਧਰ ਬਾਈਪਾਸ, ਲਾਡੋਵਾਲ ਬਾਈਪਾਸ ਹੁੰਦਾ ਹੋਇਆ ਫਿਲੌਰ ਲਈ ਰਵਾਨਾ ਹੋਇਆ।

ਇਸ ਮੌਕੇ ਜ਼ਿਲ੍ਹਾ ਲੁਧਿਆਣਾ ਦੇ ਪੁਲਿਸ ਜ਼ਿਲਿ੍ਹਆਂ ਵੱਲੋਂ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਤਰਫ਼ੋਂ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੀ ਹਾਜ਼ਰ ਸਨ।

ਇਸ ਮੌਕੇ ਮੇਅਰ ਸ੍ਰ. ਸੰਧੂ ਅਤੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵੱਲੋਂ ਸ੍ਰ. ਪ੍ਰਿਤਪਾਲ ਸਿੰਘ, ਸ਼ਾਹੀ ਇਮਾਮ ਲੁਧਿਆਣਾ ਵੱਲੋਂ ਮੁਹੰਮਦ ਉਸਮਾਨ ਲੁਧਿਆਣਵੀ ਦਾ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਅਤੇ ਜਨਰਲ ਸਕੱਤਰ ਸ੍ਰ. ਹਰਵਿੰਦਰ ਸਿੰਘ ਸਰਨਾ ਵੱਲੋਂ ਸਨਮਾਨ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਸ੍ਰ. ਜਸਵਿੰਦਰ ਸਿੰਘ ਬਲੀਏਵਾਲ, ਆਲ ਇੰਡੀਆ ਕਾਂਗਰਸ ਕਮੇਟੀ ਦੇ ਰਾਸ਼ਟਰੀ ਕੋਆਰਡੀਨੇਟਰ ਸ੍ਰ. ਪ੍ਰਿਤਪਾਲ ਸਿੰਘ ਬਲੀਏਵਾਲ, ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਟਿੱਕਾ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ, ਐੱਸ. ਡੀ. ਐੱਮ. ਸ੍ਰ. ਅਮਰਿੰਦਰ ਸਿੰਘ ਮੱਲ੍ਹੀ, ਡੀ. ਸੀ. ਪੀ. ਟ੍ਰੈਫਿਕ ਸ੍ਰ. ਸੁਖਪਾਲ ਸਿੰਘ ਬਰਾੜ, ਏ. ਸੀ. ਪੀ. ਟ੍ਰੈਫਿਕ ਸ੍ਰ. ਗੁਰਦੇਵ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉੱਪ ਕੁਲਪਤੀ ਡਾ. ਐੱਸ. ਪੀ. ਸਿੰਘ, ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰ. ਕੁਲਵੰਤ ਸਿੰਘ ਸਿੱਧੂ, ਜ਼ਿਲ੍ਹਾ ਕਾਂਗਰਸ ਪ੍ਰ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਡਾ. ਅਮਰਜੀਤ ਸਿੰਘ ਦੂਆ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION