6ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਰਸਮੀ ਉਦਘਾਟਨ 11 ਅਕਤੂਬਰ ਨੂੰ

ਜਲੰਧਰ, 10 ਅਕਤੂਬਰ 2019:

36ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਰਸਮੀ ਉਦਘਾਟਨ ਅੱਜ 11 ਅਕਤੂਬਰ ਨੂੰ ਸ਼ਾਮ 6.00 ਵਜੇ ਜਲੰਧਰ ਦੀ ਬਰਲਟਨ ਪਾਰਕ ਵਿਖੇ ਧੂਮ-ਧਾਮ ਨਾਲ ਕੀਤਾ ਜਾ ਰਿਹਾ ਹੈ। ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਟੂਰਨਾਮੈਂਟ ਦਾ ਉਦਘਾਟਨ ਕਰਨਗੇ।

ਇਸ ਮੌਕੇ ਉਲੰਪੀਅਨ ਸ. ਪਰਗਟ ਸਿੰਘ ਐਮ. ਐਲ. ਏ. ਜਲੰਧਰ ਕੈਂਟ ਅਤੇ ਟੂਰਨਾਮੈਂਟ ਦੇ ਮੁੱਖ ਸਪਾਂਸਰ ਇੰਡੀਅਨ ਆਇਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ੍ਰੀ ਸੁਜਾਏ ਚੌਧਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਟੂਰਨਾਮੈਂਟ ਮੌਕੇ ਆਦਰਸ਼ ਪਬਲਿਕ ਸਕੂਲ (ਕੰਨਿਆ) ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ ਰਾਹੀਂ ਸਮਾਗਮ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਸ ਤੋਂ ਬਾਅਦ ਡੇਵੀਏਟ ਇੰਜੀਨੀਅਰਿੰਗ ਕਾਲਜ ਜਲੰਧਰ ਦੇ ਵਿਦਿਆਰਥੀਆਂ ਵੱਲੋਂ ਸੱਭਿਆਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਟੂਰਨਾਮੈਂਟ ਦੇ ਦਰਸ਼ਕਾਂ ਲਈ ਲੱਕੀ ਕੂਪਨ ਰਾਹੀਂ ਕੱਢੀ ਜਾਣ ਵਾਲੀ ਆਲਟੋ ਕਾਰ ਦੀ ਘੁੰਢ ਚੁਕਾਈ ਵੀ ਕੀਤੀ ਜਾਵੇਗੀ।

ਮੁੱਖ ਮਹਿਮਾਨ ਵੱਲੋਂ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਟੂਰਨਾਮੈਂਟ ਦੇ ਫਾਈਨਲ ਮੌਕੇ 550 ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਖੇਡ ਕਿੱਟ ਅਤੇ ਦਰਸ਼ਕਾਂ ਲਈ ਰੱਖੇ ਗਏ ਦੁਬਈ ਟੂਰ ਪੈਕੇਜ ਤੋਂ ਵੀ ਪਰਦਾ ਹਟਾਇਆ ਜਾਵੇਗਾ। ਇੱਥੇ ਦੱਸਣਯੋਗ ਹੈ ਕਿ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਇਸ ਵਾਰ ਗਾਖਲ ਬ੍ਰਦਰਜ਼ ਯੂ. ਐੱਸ. ਏ. ਵੱਲੋਂ 5.50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਸ੍ਰੀ ਵਰਿੰਦਰ ਸ਼ਰਮਾ ਡਿਪਟੀ ਕਮਿਸ਼ਨਰ ਜਲੰਧਰ ਨੇ ਅਪੀਲ ਕੀਤੀ ਹੈ ਵੱਧ ਤੋਂ ਵੱਧ ਖੇਡ ਪ੍ਰੇਮੀ ਪਹੁੰਚ ਕੇ ਮੈਚਾਂ ਦਾ ਆਨੰਦ ਲੈਣ।

ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦੌਰਾਨ ਜਿੱਥੇ ਖਿਡਾਰੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਜਾਵੇਗੀ ਉੱਥੇ ਮੈਚ ਦੇਖਣ ਆਏ ਦਰਸ਼ਕਾਂ ਲਈ ਵੀ ਲੱਕੀ ਕੂਪਨ ਰਾਹੀਂ ਢੇਰ ਸਾਰੇ ਇਨਾਮ ਦਿੱਤੇ ਜਾਣਗੇ। ਇਸ ਮੌਕੇ ਸੁਸਾਇਟੀ ਦੇ ਪੈਟਰਨ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਦਰਸ਼ਕਾਂ ਦੇ ਬੈਠਣ ਲਈ ਖਾਸ ਇੰਤਜ਼ਾਮ ਕੀਤੇ ਗਏ ਹਨ ਅਤੇ ਸੁਰੱਖਿਆ ਦਾ ਵੀ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ।

ਇਸ ਨੂੰ ਵੀ ਪੜ੍ਹੋ:
ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ

Share News / Article

Yes Punjab - TOP STORIES