37.8 C
Delhi
Friday, April 19, 2024
spot_img
spot_img

6ਵੇਂ ਸਪਾਰਕ ਕੈਰੀਅਰ ਗਾਈਡੈਂਸ ਮੇਲੇ ਦਾ ਜਲੰਧਰ ਵਿਚ ਸ਼ਾਨਦਾਰ ਅਗਾਜ਼

ਜਲੰਧਰ, 19 ਦਸੰਬਰ, 2019 –

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਲਗਾਇਆ ਗਿਆ 6ਵਾਂ ਸਪਾਰਕ ਕੈਰੀਅਰ ਗਾਈਡੈਂਸ ਮੇਲਾ ਅੱਜ ਪੂਰੇ ਜੋਸ਼ ਨਾਲ ਸ਼ੁਰੂ ਹੋਇਆ ਜਿਸ ਵਿੱਚ ਹਜਾਰਾਂ ਵਿਦਿਆਰਥੀਆਂ ਵਲੋਂ ਵੱਖ-ਵੱਖ ਮਾਹਿਰਾਂ ਦੁਆਰਾ ਕਿੱਤਾ ਮੁਖੀ ਕੋਰਸਾਂ ਅਤੇ ਉਚੇਰੀ ਸਿੱਖਿਆ ਬਾਰੇ ਸਹੀ ਮਾਰਗ ਦਰਸ਼ਨ ਪ੍ਰਾਪਤ ਕਰਨ ਲਈ ਸ਼ਿਰਕਤ ਕੀਤੀ ਗਈ।

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਜ਼ਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀਮੌਜੂਦ ਸਨ ਮੇਲੇ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ ਜਿਸ ਦਾ ਹਜਾਰਾਂ ਵਿਦਿਆਰਥੀਆਂ ਵਲੋਂ ਤਾੜੀਆਂ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਅਪਣੇ ਸੰਬੋਧਨ ਵਿੱਚ ਸੰਸਦ ਮੈਂਬਰ ਵਲੋਂ ਵਿਅਕਤੀ ਦੇ ਸਰਬਪੱਖੀ ਵਿਕਾਸ ਲਈ ਸਿੱਖਿਆ ਨੂੰ ਅਹਿਮ ਕਰਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਦੇ ਸੰਪੂਰਨ ਵਿਕਾਸ ਦੇ ਨਾਲ ਨਾਲ ਸਿੱਖਿਆ ਵੱਖੋ ਵੱਖਰੇ ਖੇਤਰਾਂ ਦੇ ਵਿੱਚ ਤਰੱਕੀ ਦੇ ਦਰਵਾਜੇ ਵੀ ਨੌਜਵਾਨਾਂ ਵਾਸਤੇ ਖੋਲਦੀ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਸੂਬੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਿਸ਼ੇਸ਼ ਤਵੱਜੋਂ ਦੇ ਰਹੀ ਹੈ।

ਇਸ ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਸ਼ਾਨਦਾਰ ਮੇਲਾ ਕਰਵਾਉਣ ਦੇ ਲਈ ਵਧਾਈ ਦਿੰਦਿਆਂ ਉਨਾਂ ਕਿਹਾ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਕੈਰੀਅਰ ਦੇ ਸਬੰਧ ਵਿੱਚ ਵਧੀਆ ਸੇਧ ਦੇਣ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਇਸ ਨੇਕ ਕਾਰਜ ਵਿੱਚ ਅਪਣੇ ਵਲੋਂ ਹਰ ਸੰਭਵ ਮਦਦ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਲ੍ਹੇ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਤਕਦੀਰ ਬਦਲਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਇਸ ਸਮਾਗਮ ਦੇ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਪਾਰਕ ਮੇਲਾ ਨੌਜਵਾਨਾਂ ਦੇ ਭਵਿੱਖ ਨੂੰ ਤਰਾਸਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਇਕ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਨੂੰ ਭਵਿੱਖ ਵਿੱਚ ਦੇਸ਼ ਅਤੇ ਸੂਬੇ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਨ ਲਈ ਤਿਆਰ ਕਰਨਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਸ ਮੇਲੇ ਤੋਂ ਫਾਇਦਾ ਲੈ ਕੇ ਵਿਦਿਆਰਥੀ ਅਪਣੇ ਲਈ ਇਕ ਨਵੀਂ ਮੁਕਾਮ ਹਾਸਿਲ ਕਰਨਗੇ।

ਉਨ੍ਹਾਂ ਨੇ ਆਸ ਪ੍ਰਗਟਾਈ ਕਿ ਮੇਲੇ ਵਿੱਚ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵਲੋਂ ਦਿੱਤੀ ਗਈ ਸੇਧ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿੱਚ ਸਹਾਈ ਸਾਬਿਤ ਹੋਵੇਗੀ।

ਇਸ ਮੌਕੇ ਅਪਣੇ ਸੰਬੋਧਨ ਵਿੱਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਖਤ ਮਿਹਨਤ, ਲਗਨ ਅਤੇ ਮੁਸ਼ਕਿਲਾਂ ’ਤੇ ਜਿੱਤ ਹਾਸਿਲ ਕਰਨਾ ਹੀ ਕਿਸੇ ਵੀ ਕਾਮਯਾਬ ਵਿਅਕਤੀ ਦੇ ਸਫ਼ਲ ਜੀਵਨ ਦੀ ਪੂੰਜੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਧਾਂਤਾ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਅਪਣੇ ਜੀਵਨ ਵਿੱਚ ਅਨੁਸਾਸ਼ਨ ਵੀ ਲਿਆਉਣਾ ਚਾਹੀਦਾ ਹੈ ਤਾਂ ਜੋ ਉਹ ਜਿੰਦਗੀ ਦੇ ਵਿੱਚ ਨਵਾਂ ਮੁਕਾਮ ਹਾਸਿਲ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਵਿਦਿਆਰਥੀਆਂ ਦੀ ਤਰੱਕੀ ਹੋਵੇਗੀ ਉਥੇ ਨਾਲ ਦੇ ਨਾਲ ਇਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

ਇਸ ਮੌਕੇ ’ਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੇਲੇ ਲਈ ਕੀਤੇ ਗਏ ਪੁਖ਼ਤੇ ਪ੍ਰਬੰਧਾਂ ਸਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮੇਲੇ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਅਤੇ ਉਨਾਂ ਦੀ ਟੀਮ ਵਧਾਈ ਦੀ ਪਾਤਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਜਿਹੇ ਯਤਨਾਂ ਦੇ ਨਾਲ ਨੌਜਵਾਨਾਂ ਦੀ ਤਕਦੀਰ ਬਦਲਣਾ ਸੰਭਵ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਦੇ ਬੱਚਿਆਂ ਨੂੰ ਇਸ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਅਤੇ ਮੇਲੇ ਤੋਂ ਵੱਧ ਤੋਂ ਵੱਧ ਗਿਆਨ ਹਾਸਿਲ ਕਰਕੇ ਅਪਣੀ ਜਿੰਦਗੀ ਦਾ ਅਟੁੱਟ ਅੰਗ ਬਣਾ ਕੇ ਕਾਮਯਾਬੀ ਹਾਸਿਲ ਕਰਨੀ ਚਾਹੀਦੀ ਹੈ।

ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਸੰਜੀਵ ਸ਼ਰਮਾ ਅਤੇ ਡਾ.ਜੈ ਇੰਦਰ ਸਿੰਘ, ਸਹਾਇਕ ਕਮਿਸ਼ਨਰ ਸਾਇਰੀ ਮਲਹੋਤਰਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਹਰਪ੍ਰੀਤ ਸਿੰਘ ,ਜ਼ਿਲ੍ਹਾ ਸਿੱਖਿਆ ਅਫ਼ਸਰ ਹਰਵਿੰਦਰ ਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਤੇ ਅਨਿਲ ਅਵਸਥੀ ,ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸੁਰਜੀਤ ਲਾਲ, ਜਗਦੀਸ਼ ਕੁਮਾਰ ਡਾਲੀਆ, ਲੈਫ.ਕਰਨਲ (ਰਿਟਾ.) ਕਰਨਲ ਮਨਮੋਹਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION