36.7 C
Delhi
Thursday, April 18, 2024
spot_img
spot_img

7ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਦਾ ਆਗਾਜ਼: ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕੀਤਾ ਰਸਮੀ ਉਦਘਾਟਨ

ਯੈੱਸ ਪੰਜਾਬ
ਚੰਡੀਗੜ੍ਹ, 24 ਨਵੰਬਰ, 2022 –
ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ 2 ਦਿਨਾਂ 7ਵੀ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਨਿਊ ਚੰਡੀਗੜ੍ਹ ਸਥਿਤ ਰਤਵਾੜਾ ਸਾਹਿਬ ਵਿਖੇ ਸ਼ੁਰੂ ਹੋਈ। ਇਸ ਦਾ ਰਸਮੀ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਇਸ ਮੌਕੇ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਜੀ ਉਚੇਚੇ ਤੌਰ ਤੇ ਆਪਣਾ ਅਸ਼ੀਰਵਾਦ ਦੇਣ ਲਈ ਮੌਜੂਦ ਰਹੇ।

ਇਸ ਮੌਕੇ ਬੋਲਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਗੱਤਕਾ ਸਾਡੇ ਗੁਰੂ ਸਾਹਿਬਾਨ ਦੀ ਕੀਮਤੀ ਦੇਣ ਹੈ। ਇਹ ਨਾ ਸਿਰਫ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਬਾਣੀ ਨਾਲ ਜੋੜਨ ਵਿੱਚ ਵੀ ਸਹਾਇਕ ਸਿੱਧ ਹੁੰਦੀ ਬਲਕਿ ਖਿਡਾਰੀਆਂ ਨੂੰ ਅਨੁਸ਼ਾਸਨ ਵਿੱਚ ਰੱਖਣ ਵਿੱਚ ਵੀ ਸਹਾਈ ਹੈ।

ਉਨ੍ਹਾਂ ਗੱਤਕਾ ਖੇਡਣ ਵਾਲੇ ਬੱਚਿਆਂ ਨੂੰ ਪੰਜਾਬ ਵਿਧਾਨ ਸਭਾ ਦੇਖਣ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਪੀਲ ਕੀਤੀ ਕਿ ਉਹ ਅਰਦਾਸ ਕਰਦੇ ਹਨ ਕਿ ਇਹ ਬੱਚੇ ਹਮੇਸ਼ਾਂ ਹੀ ਗੁਰੂ ਸਾਹਿਬ ਦੀ ਬਾਣੀ ਨਾਲ ਇਸੇ ਤਰ੍ਹਾਂ ਜੁੜੇ ਰਹਿਣ।

ਇਸ ਮੌਕੇ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਇਸ ਵਡਮੁੱਲੇ ਉੱਦਮ ਦੀ ਪ੍ਰਸ਼ੰਸ਼ਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਭਵਿੱਖ ਨੂੰ ਸੁਨਹਿਰੀ ਇਤਿਹਾਸ ਨਾਲ ਜੋੜਨ ਦਾ ਵੱਡਮੁੱਲਾ ਉਪਰਾਲਾ ਹੈ। ਸੰਧਵਾਂ ਨੇ ਮੌਕੇ ਤੇ ਹੀ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਵੀਰ ਸਿੰਘ ਜੀ ਨੇ ਆਪਣਾ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਇਹ ਸਥਾਨ ਹਰ ਸਮੇਂ ਅਜਿਹੇ ਪਵਿੱਤਰ ਕਾਰਜ ਲਈ ਹਾਜ਼ਰ ਹੈ। ਉਨ੍ਹਾਂ ਸਾਰੇ ਪੰਜਾਬ ਤੋਂ ਆਏ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕੌਮਾਂ ਖ਼ਤਮ ਹੋ ਜਾਂਦੀਆਂ ਹਨ ਜਿਹੜੀਆਂ ਆਪਣੇ ਵਿਰਸੇ ਨੂੰ ਭੁੱਲ ਜਾਂਦੀਆਂ ਹਨ।

ਪਰ ਅੱਜ ਖ਼ੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਖਾਲਸਾ ਰੂਪੀ ਬੱਚੇ ਗੱਤਕਾ ਖੇਡਣ ਆਏ ਹਨ। ਇਹ ਬੱਚੇ ਹਮੇਸ਼ਾ ਅਪਣੇ ਗੁਰੂ ਦੀ ਬਾਣੀ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸ਼ਸਤਰ-ਵਿਦਿਆ ਹਮੇਸ਼ਾਂ ਹੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸਹਾਈ ਸਿੱਧ ਹੋਈ ਹੈ। ਬਾਬਾ ਲਖਵੀਰ ਸਿੰਘ ਜੀ ਨੇ ਵੀ ਇਸ ਮੌਕੇ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਤੋਂ ਪਹਿਲਾਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਆਏ ਹੋਏ ਬੱਚਿਆ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਬੱਚਿਆਂ ਨੂੰ ਪੂਰੀ ਮਿਹਨਤ ਖੇਡਣ ਦੀ ਪ੍ਰੇਰਨਾ ਦਿੰਦੇ ਹੋਏ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈਪੀਐਸ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਬਾਬਾ ਲਖਵੀਰ ਸਿੰਘ ਜੀ ਦਾ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਇਸ ਦੋ ਦਿਨਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸਾਰੇ ਜਿਲ੍ਹਿਆਂ ਤੋਂ ਜੂਨੀਅਰ ਅਤੇ ਸੀਨੀਅਰ ਟੀਮਾਂ ਭਾਗ ਲੈ ਰਹੀਆਂ ਹਨ।

ਇਸ ਮੌਕੇ ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਗੱਤਕਾ ਫੈਡਰੇਸ਼ਨ ਆਫ ਇੰਡੀਆ, ਦਵਿੰਦਰ ਸਿੰਘ ਜੁਗਨੀ ਵਾਈਸ ਪ੍ਰਧਾਨ ਪੰਜਾਬ ਗੱਤਕਾ ਐਸੋਸੀਏਸ਼ਨ, ਕੁਲਦੀਪ ਸਿੰਘ ਵਿੱਤ ਸਕੱਤਰ, ਜਗਦੀਸ਼ ਸਿੰਘ ਕੁਰਾਲੀ, ਉੱਤਮ ਕੁਮਾਰ ਜੀ ਐਮ ਵੇਰਕਾ ਮਿਲਕ ਪਲਾਂਟ, ਜਗਕਿਰਨ ਕੌਰ ਵੜੈਚ ਸੰਯੁਕਤ ਸਕੱਤਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION