ਯੈੱਸ ਪੰਜਾਬ
ਨਵੀਂ ਦਿੱਲੀ, 27 ਮਈ, 2020:
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਨੂੰ ਰਾਜ ਸਭਾ ਦੇ ਚੇਅਰਮੈਨ ਸ੍ਰੀ ਐਮ.ਵੈਂਕਈਆ ਨਾਇਡੂ ਨੇ ਰਾਜ ਸਭਾ ਦੀ ‘ਸਬਆਰਡੀਨੇਟ ਲੈਜਿਸਲੇਸ਼ਨ’ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਇਸ ਸੰਬੰਧੀ ਜਾਰੀ ਇਕ ਪਾਰਲੀਮੈਂਟਰੀ ਬੁਲੇਟਿਨ ਵਿਚ ਕਿਹਾ ਗਿਆ ਹੇ ਕਿ ਚੇਅਰਮੈਨ ਨੇ ਸ: ਬਾਜਵਾ ਨੂੰ ਕਮੇਟੀ ਦਾ ਮੈਂਬਰ ਨਾਮਜ਼ਦ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ 22 ਮਈ 2020 ਤੋਂਇਸ ਕਮੇਟੀ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਹੈ।
ਸ:ਬਾਜਵਾ ਨੇ ਇਸ ਨਿਯੁਕਤੀ ਲਈ ਸ੍ਰੀ ਨਾਇਡੂ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਨੇ ਇਸ ਨਿਯੁਕਤੀ ਲਈ ਉਨ੍ਹਾਂ ਦੇ ਨਾਂਅ ਦੀ ਸਿਫਾਰਿਸ਼ ਕਰਨ ਵਾਸਤੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ, ਸ੍ਰੀ ਗੁਲਾਮ ਨਬੀ ਅਜ਼ਾਦ ਅਤੇ ਸ੍ਰੀ ਆਨੰਦ ਸ਼ਰਮਾ ਦਾ ਵੀ ਧਨਵਾਦ ਕੀਤਾ ਹੈ।
I thank @MVenkaiahNaidu ji for appointing me as the Chairman of the Committee on Subordinate Legislation. I look forward to working with my Parliamentary colleagues in ensuring proper scrutiny to all delegated legislation.https://t.co/Eq33TDjgwq
— Partap Singh Bajwa (@Partap_Sbajwa) May 26, 2020