27.8 C
Delhi
Tuesday, April 30, 2024
spot_img
spot_img

‘ਐਜੂਕੇਸ਼ਨ ਹੱਬ’ ਵਜੋਂ ਵਿਕਸਤ ਹੋਵੇਗਾ ਮੁਹਾਲੀ; ਪਲਾਕਸ਼ਾ ਯੂਨੀਵਰਸਿਟੀ ਦੀ ਸਥਾਪਨਾ ਲਈ ‘ਲੈਟਰ ਆਫ਼ ਇਨਟੈਂਟ’ ਜਾਰੀ

ਚੰਡੀਗੜ, 11 ਅਗਸਤ, 2020 –

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨ ਪੀੜੀ ਨੂੰ ਆਲਮੀ ਪੱਧਰ ਦੀਆਂ ਸਿਖਿਆ ਸਹੂਲਤਾਂ ਦੇ ਕੇ ਸਮੇਂ ਦਾ ਹਾਣੀ ਬਣਾਉਣ ਲਈ ਵਿਸ਼ਵ ਪ੍ਰਸਿੱਧ ਪਲਾਕਸ਼ਾ ਯੂਨੀਵਰਸਿਟੀ ਨੂੰ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਹਿਮਤੀ ਪੱਤਰ (ਲੈਟਰ ਆਫ਼ ਇਨਟੈਂਟ) ਜਾਰੀ ਕਰ ਦਿੱਤਾ ਗਿਆ ਹੈ।

ਸੂਬੇ ਦੇ ਉੱਚੇਰੀ ਸਿੱਖਿਆ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਪੰਜਾਬ ਲਈ ਵੱਡੀ ਖੁਸ਼ਖ਼ਬਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਮੌਜੂਦ ਮਨੁੱਖੀ ਹੁਨਰ ਸ਼ਕਤੀ ਅਤੇ ਪੰਜਾਬ ਸਰਕਾਰ ਦੀਆਂ ਨਿਵੇਸ਼ ਪ੍ਰਤੀ ਵਧੀਆ ਨੀਤੀਆਂ ਸਦਕਾ ਦੁਨੀਆ ਭਰ ਵਿੱਚ ਕੋਵਿਡ ਮਹਾਂਮਾਰੀ ਫੈਲਣ ਦੇ ਬਾਵਜੂਦ ਵਿਸ਼ਵ ਵੱਧਰੀ ਵੱਡੀਆਂ ਕੰਪਨੀਆਂ ਨੇ ਪੰਜਾਬ ਵੱਲ ਨਜ਼ਰਾਂ ਟਿਕਾਈਆਂ ਹੋਈਆਂ ਹਨ।

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਸੇਸ਼ ਉੱਦਮ ਸਦਕਾ ‘ਇਨਵੈਸਟ ਪੰਜਾਬ‘ ਸੰਮੇਲਨ ਰਾਹੀਂ ਨਿਵੇਸ਼ਕਾਂ ਲਈ ਬਣਾਈ ਸੁਖਾਲੀ ਨੀਤੀ ਅਤੇ ਸਿੰਗਲ ਵਿੰਡੋ ਕਲੀਅਰੈਂਸ ਸਿਸਟਮ ਅਪਨਾਉਣ ਕਾਰਨ ਸੂਬੇ ਵਿੱਚ ਨਿਵੇਸ਼ ਕਰਨਾ ਆਸਾਨ ਹੋ ਗਿਆ ਹੈ।

ਸ੍ਰੀ ਬਾਜਵਾ ਨੇ ਦੱਸਿਆ ਕਿ ਅਲਫਾ ਆਈ.ਟੀ. ਸਿਟੀ ਮੁਹਾਲੀ ਵਿਖੇ ਪਲਾਕਸ਼ਾ ਯੂਨੀਵਰਸਿਟੀ ਵੱਲੋਂ 2021-22 ਵਿੱਦਿਅਕ ਸੈਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਵਿਸ਼ਵ ਪੱਧਰੀ ਯੂਨੀਵਰਸਿਟੀ ਪਲਾਕਸ਼ਾ ਯੂਨੀਵਰਸਿਟੀ ਨੇ ਪੰਜਾਬ ਸਰਕਾਰ ਵੱਲੋਂ ਅਲਫਾ ਆਈ.ਟੀ. ਸਿਟੀ ਮੁਹਾਲੀ ਵਿਖੇ ਅਲਾਟ ਕੀਤੀ 50.12 ਏਕੜ ਜ਼ਮੀਨ ਉਤੇ ਆਪਣੇ ਕੈਂਪਸ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਸਿੱਧੇ ਤੌਰ ‘ਤੇ ਨੌਕਰੀਆਂ ਮਿਲਣਗੀਆਂ, ਜਦੋਂ ਕਿ ਵੱਡੀ ਪੱਧਰ ‘ਤੇ ਵੀ ਹਜ਼ਾਰਾਂ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਯੂਨੀਵਰਸਿਟੀ ਵਿੱਚ ਅੰਤਰ-ਰਾਸ਼ਟਰੀ ਪੱਧਰ ਦੇ ਕੋਰਸ ਚਲਾਏ ਜਾਣਗੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਉਚੇਰੀ ਸਿੱਖਿਆ ਪ੍ਰਾਪਤ ਹੋਵੇਗੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਨਿਵੇਸ਼ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਆਲਮੀ ਪੱਧਰ ਦੀਆਂ ਯੂਨੀਵਰਸਿਟੀਆਂ ਨਾਲ ਲਗਾਤਾਰ ਤਾਲਮੇਲ ਰੱਖਣ ਸਦਕਾ ਪ੍ਰਾਈਵੇਟ ਯੂਨੀਵਰਸਿਟੀਆਂ ਪੰਜਾਬ ਵਿੱਚ ਆ ਰਹੀਆਂ ਹਨ ਤਾਂ ਜੋ ਪੰਜਾਬ ਨੂੰ ਅਜੋਕੇ ਦੌਰ ਵਿੱਚ ‘ਐਜੁਕੇਸ਼ਨ ਹੱਬ‘ ਵਜੋਂ ‘ਤਕਸ਼ਿਲਾ‘ ਦਾ ਰੂਪ ਧਾਰ ਸਕੇ।

ਉਚੇਰੀ ਸਿੱਖਿਆ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੀਇਮੈਜਨਿੰਗ ਹਾਇਰ ਐਜੂਕੇਸ਼ਨ ਫਾਊਂਡੇਸ਼ਨ, ਨਵੀਂ ਦਿੱਲੀ ਅਤੇ ਮਾਨਵ ਰਚਨਾ ਇੰਟਰਨੈਸ਼ਨਲ ਇੰਸਟੀਚਿਊਟ, ਹਰਿਆਣਾ ਵੱਲੋਂ ਮਿਲ ਕੇ ਇਹ ਯੂਨੀਵਰਸਿਟੀ ਖੋਲੀ ਜਾ ਰਹੀ ਹੈ। ਯੂਨੀਵਰਸਿਟੀ ਦੀ ਸਥਾਪਨਾ ਲਈ ਪੰਜਾਬ ਸਰਕਾਰ ਵੱਲੋਂ ਸਪਾਂਸਰਿੰਗ ਬਾਡੀ ਨੂੰ ਪੰਜਾਬ ਪ੍ਰਾਈਵੇਟ ਯੂਨੀਵਰਸਿਟੀਜ਼ ਪਾਲਿਸੀ-2010 ਦੀਆਂ ਸ਼ਰਤਾਂ ਅਧੀਨ ਮਨੋਰਥ ਪੱਤਰ ਜਾਰੀ ਕੀਤਾ ਗਿਆ ਹੈ।

Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION