31.7 C
Delhi
Sunday, May 5, 2024
spot_img
spot_img

ਕੈਪਟਨ ਅਮਰਿੰਦਰ ਨੇ ਅਜ਼ਾਦੀ ਦਿਹਾੜੇ ਮੌਕੇ ਕੀਤਾ ਮੋਹਾਲੀ ਲਈ ਦੋ ਵੱਡੇ ਪ੍ਰਾਜੈਕਟਾਂ ਦਾ ‘ਵਰਚੂਅਲ’ ਉਦਘਾਟਨ

ਮੁਹਾਲੀ (ਐਸ.ਏ.ਐਸ. ਨਗਰ), 15 ਅਗਸਤ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦੇ ਵਰਚੁਅਲ ਉਦਘਾਟਨ ਦਾ ਐਲਾਨ ਕੀਤਾ ਜਿਨ੍ਹਾਂ ਵਿੱਚ ਇਕ 66 ਕੇ.ਵੀ. ਸਬ ਸਟੇਸ਼ਨ ਅਤੇ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਦੀ ਉਸਾਰੀ ਸ਼ਾਮਲ ਹੈ।

ਇਹ ਐਲਾਨ ਮੁੱਖ ਮੰਤਰੀ ਵੱਲੋਂ ਇਥੇ ਕਰਵਾਏ ਗਏ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤੇ ਗਏ।

66 ਕੇ.ਵੀ. ਸਬ ਸਟੇਸ਼ਨ-1 ਸੈਕਟਰ 82 ਦੀ ਆਈ.ਟੀ. ਸਿਟੀ ਮੁਹਾਲੀ-2 ਵਿਖੇ ਸਥਾਪਤ ਕੀਤਾ ਜਾਵੇਗਾ ਜਦੋਂ ਕਿ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਸੈਕਟਰ 81 ਦੀ ‘ਨਾਲੇਜ ਸਿਟੀ’ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਇਮਾਰਤ ਦੀ ਉਸਾਰੀ ਹਾਲ ਹੀ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਹੈ ਅਤੇ ਬੇਸਮੈਂਟ ਉਤੇ ਕੰਮ ਚੱਲ ਰਿਹਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਉਨ੍ਹਾਂ ਲੋਕਾਂ ਦਾ ਖਾਸ ਤੌਰ ਉਤੇ ਜ਼ਿਕਰ ਕੀਤਾ ਜਿਨ੍ਹਾਂ ਨੇ ਮਹਾਂਮਾਰੀ ਦੌਰਾਨ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਅਤੇ ਕਿਹਾ ਕਿ ਇਨ੍ਹਾਂ ਨੂੰ 26 ਜਨਵਰੀ 2021 ਵਾਲੇ ਦਿਨ ਉਨ੍ਹਾਂ ਦੀ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ।


ਇਸ ਨੂੰ ਵੀ ਪੜ੍ਹੋ:
ਕਿੱਥੇ ਜਾਂਦੇ ਹਨ ਸਤਿਕਾਰ ਕਮੇਟੀ ਵੱਲੋਂ ਸਿੱਖਾਂ ਦੇ ਘਰਾਂ ’ਚੋਂ ਚੁੱਕੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ?


ਮੁੱਖ ਮੰਤਰੀ ਵੱਲੋਂ ਮੁਹਾਲੀ ਦੀਆਂ ਜਿਨ੍ਹਾਂ ਸਖਸ਼ੀਅਤਾਂ ਦਾ ਕੋਵਿਡ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਇਕ ਸਰਕਾਰੀ ਅਧਿਕਾਰੀ ਵਜੋਂ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਸਬੰਧੀ ਜ਼ਿਕਰ ਕੀਤਾ ਗਿਆ ਅਤੇ ਜੋ ਅੱਜ ਦੇ ਸਮਾਗਮ ਦੌਰਾਨ ਮੌਜੂਦ ਸਨ, ਉਨ੍ਹਾਂ ਵਿੱਚ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਸ਼ਾਮਲ ਸਨ।

ਉਨ੍ਹਾਂ ਨੇ ਮੂਹਰਲੀ ਕਤਾਰ ਵਿੱਚ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਸੀਮਤ ਜ਼ੋਨਾਂ/ਉਚ ਖਤਰੇ ਵਾਲੇ ਜ਼ੋਨਾਂ ਵਿੱਚ ਨਿੱਜੀ ਤੌਰ ‘ਤੇ ਜਾ ਕੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਇਸ ਸਭ ਦੇ ਇਸ ਦੇ ਬਾਵਜੂਦ ਕਿ ਉਹ ਲਿਊਕੇਮੀਆ ਨਾਲ ਜੂਝ ਰਹੇ ਹਨ।

ਉਨ੍ਹਾਂ ਤੋਂ ਇਲਾਵਾ ਜ਼ਿਲਾ ਐਪੀਡਿਮੌਲੋਸਟ ਡਾ. ਹਰਮਨਦੀਪ ਕੌਰ ਨੇ ਵੀ ਕੋਰੋਨਾ ਨਾਲ ਨਜਿੱਠਣ ਸਬੰਧੀ ਬਿਹਤਰੀਨ ਸੇਵਾਵਾਂ ਦਿੰਦੇ ਹੋਏ ਆਪਣੇ ਇਕ ਵਰਿ੍ਹਆਂ ਦੇ ਬੱਚੇ ਨੂੰ ਉਸ ਦੀ ਸੁਰੱਖਿਆ ਹਿੱਤ ਆਪਣੇ ਪੇਕੇ ਘਰ ਛੱਡ ਦਿੱਤਾ ਅਤੇ ਖੁਦ ਦਿਨ-ਰਾਤ ਫੀਲਡ ਵਿੱਚ ਜਾ ਕੇ ਸੰਪਰਕ ਟਰੇਸਿੰਗ, ਟੈਸਟਿੰਗ ਨੂੰ ਯਕੀਨੀ ਬਣਾਇਆ ਅਤੇ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਕਾਰਜਾਂ ਨੂੰ ਸਫਲਤਾ ਨਾਲ ਨੇਪਰੇ ਚਾੜਿ੍ਹਆ।

ਇਸ ਮੌਕੇ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਮੁੱਖ ਮੰਤਰੀ ਨੂੰ ਜ਼ਿਲੇ ਦੇ ਲੋਕਾਂ ਵੱਲੋਂ ਸੰਵਿਧਾਨ ਦੀ ਪ੍ਰਸਤਾਵਨਾ ਦਾ ਫਰੇਮ ਕੀਤਾ ਹੋਇਆ ਚਿੱਤਰ ਭੇਂਟ ਕੀਤਾ ਗਿਆ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION