32.1 C
Delhi
Tuesday, April 30, 2024
spot_img
spot_img

ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ 20 ਨਵੇਂ ਪੁਰਸਕਾਰਾਂ ਦੇਣ ਦਾ ਐਲਾਨ

ਐੱਸ.ਏ.ਐੱਸ. ਨਗਰ 27 ਅਗਸਤ, 2020 –
ਸਿੱਖਿਆ ਵਿਭਾਗ ਪੰਜਾਬ ਵੱਲੋਂ ਮਾਣਯੋਗ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਦੀ ਦੇਖ-ਰੇਖ ਹੇਠ ‘ਅਧਿਆਪਕ ਦਿਵਸ’ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਾਰਜਸ਼ੀਲ ਨੌਜਵਾਨ ਅਧਿਆਪਕਾਂ/ਸਕੂਲ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਵਿਭਾਗ ਵੱਲੋਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ।

ਇਹ ਪੁਰਸਕਾਰ ਵਿਭਾਗ ਲਈ ਨਿਵੇਕਲੇ ਕਾਰਜਾਂ ਤੇ ਮਲਟੀਮੀਡੀਆ ਤਕਨੀਕਾਂ ਦੀ ਵਰਤੋਂ ਕਰਕੇ ਸਿੱਖਣ ਸਿਖਾਉਣ ਪ੍ਰਕਿਰਿਆ ਨੂੰ ਉਪਯੋਗੀ ਬਣਾਉਣ, ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਨੂੰ ਉਚੇਰਾ ਬਣਾਉਣ ਲਈ ਕੀਤੇ ਉਪਰਾਲਿਆਂ, ਸਕੂਲਾਂ ਨੂੰ ਸਮਾਰਟ ਬਣਾਉਣ ਲਈ ਕੀਤੇ ਸੁਹਿਰਦ ਯਤਨਾਂ ਅਤੇ ਹੋਰ ਨਿਰਧਾਰਿਤ ਮਾਪਦੰਡਾਂ ਦੇ ਆਧਾਰ ‘ਤੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਆਪਕਾਂ, ਅਧਿਕਾਰੀਆਂ ਤੇ ਸਕੂਲ ਮੁਖੀਆਂ ਨੂੰ ਦਿੱਤੇ ਜਾਣਗੇ। ਇਨ੍ਹਾਂ ਪੁਰਸਕਾਰਾਂ ਲਈ ਉਮੀਦਵਾਰਾਂ ਦੀ ਚੋਣ ਵਿਭਾਗ ਵੱਲੋਂ ਗਠਿਤ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਕੀਤੀ ਜਾਵੇਗੀ।

ਵਿਭਾਗ ਦੇ ਬੁਲਾਰੇ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਨੌਜਵਾਨ ਅਧਿਆਪਕ ਅਤੇ ਸਕੂਲ ਮੁਖੀ, ਜਿੰਨ੍ਹਾਂ ਨੇ ਰੈਗੂਲਰ, ਸਮੱਗਰਾ ਜਾਂ ਪਿਕਟਸ ਸੁਸਾਇਟੀਆਂ ਵਿੱਚ ਪੁਰਸਕਾਰ ਲਈ ਨਾਮਜ਼ਦਗੀ ਦੀ ਨਿਰਧਾਰਤ ਤਾਰੀਕ ਤੱਕ ਤਿੰਨ ਸਾਲ ਤੋਂ ਵੱਧ ਅਤੇ ਦਸ ਸਾਲ ਤੋਂ ਘੱਟ ਦੀ ਸੇਵਾ ਸਰਕਾਰੀ ਸਕੂਲਾਂ ਵਿੱਚ ਕੀਤੀ ਹੋਵੇ ਨੂੰ ਮੈਰਿਟ ਅਨੁਸਾਰ ‘ਯੁਵਾ ਅਧਿਆਪਕ ਪੁਰਸਕਾਰ’ ਮਿਲੇਗਾ। ਇਸ ਵਰਗ ‘ਚ 10 ਅਧਿਆਪਕਾਂ ਨੂੰ ‘ਯੁਵਾ ਅਧਿਆਪਕ ਪੁਰਸਕਾਰ’ ਪ੍ਰਦਾਨ ਕੀਤੇ ਜਾਣਗੇ। ਜਿਸ ਤਹਿਤ 4 ਪ੍ਰਾਇਮਰੀ ਅਤੇ 6 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੰਮ ਕਰਦੇ ਯੁਵਾ ਅਧਿਆਪਕਾਂ ਦੀ ਕਾਰਗੁਜ਼ਾਰੀ ਦੇ ਅਧਾਰ ‘ਤੇ ਮੈਰਿਟ ਅਨੁਸਾਰ ਪੁਰਸਕਾਰ ਲਈ ਚੋਣ ਕੀਤੀ ਜਾਵੇਗੀ।

ਸਿੱਖਿਆ ਵਿਭਾਗ ਵੱਲੋਂ ਇਸ ਸਾਲ ਪਹਿਲੀ ਵਾਰ ‘ਪ੍ਰਬੰਧਕ ਪੁਰਸਕਾਰ’ ਨਾਲ 10 ਅਧਿਕਾਰੀਆਂ ਨੂੰ ਨਿਵਾਜਿਆ ਜਾਵੇਗਾ। ਇਹਨਾਂ ਵਿੱਚ ਇੱਕ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਇੱਕ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਇੱਕ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਇੱਕ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਪੰਜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਇੱਕ ਪ੍ਰਿੰਸੀਪਲ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਸ਼ਾਮਿਲ ਹੋਵੇਗਾ। ‘ਯੁਵਾ ਅਧਿਆਪਕ ਪੁਰਸਕਾਰ’ ਅਤੇ ‘ਪ੍ਰਬੰਧਕ ਪੁਰਸਕਾਰ’ ਦੀ ਮੈਰਿਟ ਬਣਾਉਣ ਲਈ 100 ਅੰਕਾਂ ਦੇ ਮੁਲਾਂਕਣ ਮਾਪਦੰਡ ਨਿਰਧਾਰਿਤ ਕੀਤੇ ਗਏ ਹਨ।

‘ਯੁਵਾ ਅਧਿਆਪਕ ਪੁਰਸਕਾਰ’ ਅਤੇ ‘ਪ੍ਰਬੰਧਕ ਪੁਰਸਕਾਰ’ ਲਈ ਵਿਭਾਗੀ ਵੈਬਸਾਇਟ ਰਾਹੀਂ 26 ਤੋਂ 28 ਅਗਸਤ ਤੱਕ ਆਨ-ਲਾਈਨ ਜਾਰੀ ਹਦਾਇਤਾਂ ਅਨੁਸਾਰ ਯੁਵਾ ਅਧਿਆਪਕ, ਸਕੂਲ ਮੁਖੀ ਜਾਂ ਅਧਿਕਾਰੀ ਦਾ ਨਾਮੀਨੇਸ਼ਨ ਕੀਤਾ ਜਾ ਸਕਦਾ ਹੈ।

ਇਸ ਪੁਰਸਕਾਰ ਦੀ ਨੀਤੀ ਤਹਿਤ ਜੇਕਰ ਕੋਈ ਪੁਰਸਕਾਰ ਪ੍ਰਾਪਤ ਕਰ ਚੁੱਕਾ ਅਧਿਆਪਕ ਇਸ ਪੁਰਸਕਾਰ ਦਾ ਨਿਰਾਦਰ ਕਰਦਾ ਹੈ ਜਾਂ ਵਾਪਸ ਕਰਨ ਦੀ ਚੇਤਾਵਨੀ ਦਿੰਦਾ ਹੈ ਤਾਂ ਉਸਤੋਂ ਇਹ ਪੁਰਸਕਾਰ ਵਿਭਾਗ ਵੱਲੋਂ ਵਾਪਸ ਲੈ ਲਿਆ ਜਾਵੇਗਾ ਅਤੇ ਅਧਿਆਪਕ ਦੇ ਭਵਿੱਖ ਵਿੱਚ ਦੁਬਾਰਾ ਅਪਲਾਈ ਕਰਨ ‘ਤੇ ਪੂਰਨ ਪਾਬੰਦੀ ਹੋਵੇਗੀ।

ਜੇਕਰ ਪੁਰਸਕਾਰ ਜੇਤੂ ਅਧਿਆਪਕ ਦਾ ਆਉਣ ਵਾਲੇ ਤਿੰਨ ਸਾਲਾਂ ਵਿੱਚ ਜਮਾਤ ਦਾ ਨਤੀਜਾ ਜਾਂ ਵਿਭਾਗ ਵੱਲੋਂ ਕਰਵਾਏ ਗਏ ਕੋਈ ਵਿਸ਼ੇਸ਼ ਮੁਲਾਂਕਣ ਲਗਾਤਾਰ ਔਸਤ ਤੋਂ ਘੱਟ ਆਉਂਦਾ ਹੈ ਤਾਂ ਉਸ ਅਧਿਆਪਕ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦੇਣ ਉਪਰੰਤ ਜਵਾਬ ਸੰਤੋਸ਼ਜਨਕ ਨਾ ਹੋਣ ‘ਤੇ ਪੁਰਸਕਾਰ ਵਾਪਸ ਲੈ ਲਿਆ ਜਾਵੇਗਾ। ਇਸੇ ਤਰ੍ਹਾਂ ਪੁਰਸਕਾਰ ਪ੍ਰਾਪਤ ਕਰਨ ਵਾਲਾ ਅਧਿਆਪਕ ਭਵਿੱਖ ਵਿੱਚ ਕਿਸੇ ਅਨੈਤਿਕ ਕਾਰਜ ਵਿੱਚ ਸ਼ਾਮਿਲ ਪਾਇਆ ਜਾਂਦਾ ਹੈ ਜਾਂ ਆਪਣੇ ਕਿਸੇ ਸਾਥੀ ਜਾਂ ਅਧਿਕਾਰੀ ਨਾਲ ਅਭੱਦਰ ਭਾਸ਼ਾ ਦਾ ਪ੍ਰਯੋਗ ਕਰਕਦਾ ਹੈ ਤਾਂ ਵਿਭਾਗੀ ਕਾਰਵਾਈ ਕੀਤੇ ਜਾਣ ‘ਤੇ ਵੀ ਪੁਰਸਕਾਰ ਵਾਪਸ ਲਿਆ ਜਾਵੇਗਾ।

Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION