27.8 C
Delhi
Tuesday, April 30, 2024
spot_img
spot_img

Punjab ਦੀਆਂ 117 ਸੀਟਾਂ ’ਤੇ ਲੜਨ ਲਈ BJP ਦਾ ਸਵਾਗਤ, ਪਰ ਬਿਨਾਂ ਗਠਜੋੜ ਨਹੀਂ ਜਿੱਤ ਸਕਦੀ ਇਕ ਵੀ ਸੀਟ: Capt Amarinder

ਯੈੱਸ ਪੰਜਾਬ
ਚੰਡੀਗੜ੍ਹ, 21 ਨਵੰਬਰ, 2020:
ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਰਾਜਸੀ ਪਿੜ ਵਿੱਚ ਮਹੱਤਵਹੀਣ ਗਰਦਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਟੀ.ਵੀ. ਚੈਨਲ ਨੂੰ ਕਿਹਾ ਕਿ ਭਾਜਪਾ ਦਾ ਸੂਬੇ ਵਿੱਚ ਸਾਰੀਆਂ 117 ਵਿਧਾਨ ਸਭਾ ਸੀਟਾਂ ਲੜਨ ਲਈ ਸਵਾਗਤ ਹੈ ਪਰ ਇਹ ਪਾਰਟੀ ਬਿਨਾਂ ਕਿਸੇ ਗਠਜੋੜ ਭਾਈਵਾਲ ਦੇ ਇਕ ਵੀ ਸੀਟ ਨਹÄ ਜਿੱਤ ਸਕਦੀ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਕਾਂਗਰਸ ਨੂੰ ਪੰਜਾਬ ਵਿੱਚ ਕੋਈ ਚੁਣੌਤੀ ਨਹÄ ਹੈ। ਇਥੋਂ ਤੱਕ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਵੀ ਕੋਈ ਖਤਰਾ ਨਹÄ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚੋਂ ਕਿਸੇ ਨੇ ਵੀ ਸੂਬੇ ਦੇ ਹਿੱਤ ਲਈ ਕਦੇ ਵੀ ਸਕਰਾਤਮਕ ਗੱਲ ਨਹÄ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਚੋਣਾਂ ਨੂੰ ਹਾਲੇ 18 ਮਹੀਨੇ ਦੇ ਕਰੀਬ ਸਮਾਂ ਪਿਆ ਹੈ ਅਤੇ ਇਹ ਕਹਿਣਾ ਸੰਭਵ ਨਹÄ ਕਿ ਚੋਣਾਂ ਵੇਲੇ ਕਿਹੜਾ ਮੁੱਦਾ ਭਾਰੂ ਰਹੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਾਜਪਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਐਮ.ਐਸ.ਪੀ. ਦਾ ਬਣੇ ਰਹਿਣਾ ਚਾਹੁੰਦੇ ਹਨ ਅਤੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।

ਉਨ੍ਹਾਂ ਕੇਂਦਰ ਅਤੇ ਕਿਸਾਨਾਂ ਦੋਵਾਂ ਵੱਲੋਂ ਸਖਤ ਫੈਸਲੇ ’ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨ ਸੰਘਰਸ਼ ਲੰਬਾ ਚੱਲਣ ਨਾਲ ਸਰਹੱਦ ’ਤੇ ਬੈਠੇ ਸੈਨਿਕਾਂ ਨੂੰ ਪਹੁੰਚਾਈ ਜਾਣ ਵਾਲੀ ਸਪਲਾਈ ਪ੍ਰਭਾਵਿਤ ਹੋਵੇਗੀ ਜਦੋਂ ਕਿ ਇਹ ਪੰਜਾਬ ਦੇ ਹਿੱਤਾਂ ਦਾ ਵੀ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੰਘਰਸ਼ ਕਿਸਾਨਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ ਜਿਸ ਦਾ ਕੇਂਦਰ ਸਰਕਾਰ ਨੂੰ ਵੀ ਅਹਿਸਾਸ ਹੈ ਕਿਉਂਕਿ ਉਨ੍ਹਾਂ ਵੱਲੋਂ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ ਬੁਲਾਉਣ ਦਾ ਫੈਸਲਾ ਕੀਤਾ ਗਿਆ ਸੀ।

ਮੁੱਖ ਮੰਤਰੀ ਨੇ ਇਹ ਗੱਲ ਦੁਹਰਾਈ ਕਿ ਉਹ ਕਾਰਪੋਰੇਟਾਂ ਵੱਲੋਂ ਪੰਜਾਬ ਵਿੱਚ ਅਨਾਜ ਖਰੀਦਣ ਦਾ ਸਵਾਗਤ ਕਰਦੇ ਹਨ ਬਸ਼ਰਤੇ ਉਹ ਮੌਜੂਦਾ ਮੰਡੀਕਰਨ ਸਿਸਟਮ ਦਾ ਪਾਲਣ ਕਰਦੇ ਹੋਣ ਜਿਹੜਾ ਕਿਸਾਨ ਤੇ ਆੜ੍ਹਤੀਏ ਵਿਚਾਲੇ ਨਜ਼ਦੀਕੀ ਸਬੰਧਾਂ ਉਤੇ ਬਣਿਆ ਹੋਇਆ ਹੈ।

ਉਨ੍ਹਾਂ ਭਾਜਪਾ ਦੇ ਉਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਜਿਸ ਵਿੱਚ ਉਨ੍ਹਾਂ ਕਾਂਗਰਸ ਅਤੇ ਹੋਰਨਾਂ ਕੇਂਦਰੀ ਵਿਰੋਧੀ ਪਾਰਟੀਆਂ ਉਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਸਮੁੱਚੀ ਪੰਜਾਬ ਵਿਧਾਨ ਸਭਾ ਨੇ ਸਰਵਸੰਮਤੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਭਾਵੇਂ ਕਿ ਕੁਝ ਪਾਰਟੀਆਂ ਨੇ ਆਪਣੀ ਰਾਜਸੀ ਮਜਬੂਰੀ ਦੇ ਚੱਲਦਿਆਂ ਬਾਅਦ ਵਿੱਚ ਯੂ-ਟਰਨ ਲੈ ਲਿਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਬਿੱਲਾਂ ਨੂੰ ਸੰਸਦ ਵਿੱਚ ਲਿਆਂਦਾ ਜਾ ਰਿਹਾ ਸੀ ਤਾਂ ਪੰਜਾਬ ਸਰਕਾਰ ਸਮੇਤ ਸਾਰੀਆਂ ਸਬੰਧਤ ਧਿਰਾਂ ਦੀ ਰਾਏ ਲੈਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਹ ਸਭ ਕਰਨ ਦੀ ਬਜਾਏ ਬਿਨਾਂ ਬਹਿਸ ਤੋਂ ਬਿੱਲ ਪਾਸ ਕਰ ਦਿੱਤੇ ਗਏ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION