35.6 C
Delhi
Sunday, May 19, 2024
spot_img
spot_img

ਗੈਂਗਸਟਰ ਅਤੇ ਬੰਦੂਕ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਪੰਜਾਬੀ ਫ਼ਿਲਮ ‘ਸ਼ੂਟਰ’ ’ਤੇ ਪਾਬੰਦੀ ਜਾਰੀ ਰਹੇਗੀ: ਕੁਮਾਰ ਅਮਿਤ

ਯੈੱਸ ਪੰਜਾਬ
ਪਟਿਆਲਾ, 19 ਅਗਸਤ, 2021 –
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬੀ ਫਿਲਮ ‘ਸ਼ੂਟਰ’ ਪੰਜਾਬ ਸਰਕਾਰ ਵਲੋਂ ਅਣ-ਸਰਟੀਫਾਇਡ ਕੀਤੀ ਹੋਣ ਕਾਰਨ, ਇਸ ਨੂੰ ਅਗਲੇ ਆਦੇਸ਼ਾਂ ਤੱਕ ਨਾ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਿਨਮਾ (ਰੈਗੂਲੇਸ਼ਨ) ਐਕਟ, 1952 (ਪੰਜਾਬ ਐਕਟ ਨੰ: 11 ਆਫ਼ 1952) ਤਹਿਤ ਪੰਜਾਬੀ ਫ਼ਿਲਮ ‘ਸ਼ੂਟਰ’ ਜੋ ਪੰਜਾਬ ਸਰਕਾਰ ਵਲੋਂ ਸਰਟੀਫਾਈਡ ਨਹੀਂ ਹੈ ਅਤੇ ਗੈਂਗਸਟਰ ਅਤੇ ਬੰਦੂਕ ਸਭਿਆਚਾਰ ਨੂੰ ਉਤਸ਼ਾਹਿਤ ਕਰਦੀ ਹੈ, ਨੂੰ ਅਗਲੇ ਹੁਕਮਾਂ ਤੱਕ ਪਟਿਆਲਾ ਜ਼ਿਲ੍ਹੇ ‘ਚ ਨਾ ਚਲਾਉਣ ਲਈ ਕਿਹਾ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION